ਚੰਡੀਗੜ੍ਹ ,7 ਮਈ, Gee98 news service-
-ਪੱਛਮੀ ਬੰਗਾਲ ਚੋਣਾਂ ਤੋਂ ਬਾਅਦ ਕਤਲੋਗ਼ਾਰਤ ਦੀ ਅੱਗ ਵਿੱਚ ਸੜ ਰਿਹਾ ਹੈ। ਚੋਣਾਂ ਦੇ ਨਤੀਜਿਆਂ ਵਾਲੇ ਦਿਨ ਤੋਂ ਲੈ ਕੇ ਹੀ ਪੱਛਮੀ ਬੰਗਾਲ ਦੇ ਹਾਲਾਤ ਵਿਗੜੇ ਹੋਏ ਹਨ। ਭਾਜਪਾ ਅਤੇ ਟੀਐਮਸੀ ਦੇ ਵਰਕਰਾਂ ਵੱਲੋਂ ਇੱਕ ਦੂਜੇ ‘ਤੇ ਹਮਲੇ ਕੀਤੇ ਜਾ ਰਹੇ ਹਨ ਅਤੇ ਇੱਕ ਦੂਜੇ ਦੀਆਂ ਜਾਇਦਾਦਾਂ, ਵਾਹਨਾਂ ਨੂੰ ਅੱਗ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੱਛਮੀ ਬੰਗਾਲ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਣਪਛਾਤੇ ਮੋਟਰਸਾਈਕਲ ਹਮਲਾਵਰਾਂ ਨੇ ਭਾਜਪਾ ਆਗੂ ਸਵੇਂਦਰੂ ਅਧਿਕਾਰੀ ਦੇ ਪੀਏ ਦੀ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇੰਦਰੂ ਅਧਿਕਾਰੀ ਦਾ ਪੀਏ ਚੰਦਰਨਾਥ ਆਪਣੀ ਸਕਾਰਪੀਓ ਗੱਡੀ ਵਿੱਚ ਜਾ ਰਿਹਾ ਸੀ, ਰਸਤੇ ਵਿੱਚ ਮੋਟਰਸਾਈਕਲ ਸਵਾਰਾਂ ਨੇ ਉਸ ਦੀ ਗੱਡੀ ਨੂੰ ਰੋਕਿਆ ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਜਿਹਨਾਂ ਵਿੱਚੋਂ ਇੱਕ ਗੋਲੀ ਸਿੱਧੀ ਚੰਦਰਨਾਥ ਦੇ ਸੀਨੇ ਵਿੱਚ ਲੱਗੀ ਜਿਸ ਨਾਲ ਉਸਦੀ ਮੌਤ ਹੋ ਗਈ। ਪੱਛਮੀ ਬੰਗਾਲ ਦੇ ਹਾਲਾਤ ਚਿੰਤਾਜਨਕ ਹਨ, ਚੋਣਾਂ ਤੋਂ ਬਾਅਦ ਮਮਤਾ ਬੈਨਰਜੀ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਅਸਤੀਫ਼ਾ ਨਹੀਂ ਦੇਣਗੇ ਜਦਕਿ ਭਾਜਪਾ ਨੇ 9 ਮਈ ਨੂੰ ਆਪਣੇ ਮੁੱਖ ਮੰਤਰੀ ਦੇ ਸਹੁੰ ਚੁੱਕਣ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।










