Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

- ਸੀਬੀਆਈ ਦੀ ਜਾਂਚ ਦੌਰਾਨ ਇੱਕ "ਵੱਡਾ ਸਾਬ੍ਹ" ਵੀ ਰਡਾਰ 'ਤੇ

Nirmal Pandori by Nirmal Pandori
05/14/2026
in ਪੰਜਾਬ
Reading Time: 1 min read
A A
0
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਮਈ, Gee98 News service-

ਕੇਂਦਰੀ ਜਾਂਚ ਏਜੰਸੀ CBI ਵੱਲੋਂ ਪੰਜਾਬ ਰਾਜ ਵਿਜੀਲੈਂਸ ਬਿਊਰੋ ਦੇ ਦਫ਼ਤਰ ‘ਤੇ ਪਈ ਰੇਡ ਸਬੰਧੀ ਅਹਿਮ ਖੁਲਾਸੇ ਸਾਹਮਣੇ ਆ ਰਹੇ ਹਨ। ਵਿਜੀਲੈਂਸ ਦੇ ਸੂਤਰਾਂ ਅਨੁਸਾਰ ਜਿਸ ਕੇਸ ਦੇ ਨਿਪਟਾਰੇ ਸਬੰਧੀ ਰਿਸ਼ਵਤ ਮੰਗਣ ਦਾ ਦੋਸ਼ ਹੈ ਉਸ ਕੇਸ ਨਾਲ ਸੰਬੰਧਿਤ ਕੋਈ ਸ਼ਿਕਾਇਤ ਵਿਜੀਲੈਂਸ ਦੇ ਰਿਕਾਰਡ ਵਿੱਚ ਦਰਜ ਹੀ ਨਹੀਂ ਮਿਲੀ ਹੈ। ਦੂਜੇ ਪਾਸੇ ਵਿਜੀਲੈਂਸ ਨੇ ਵਿਚੋਲਗਿਰੀ ਕਰਨ ਵਾਲੇ ਬਾਪ-ਬੇਟੇ ਵਿਕਾਸ ਗੋਇਲ ਅਤੇ ਰਾਘਵ ਗੋਇਲ ਦੇ ਸੁਰੱਖਿਆ ਕਰਮਚਾਰੀਆਂ ਨੂੰ 15 ਮਈ ਨੂੰ ਨੋਟਿਸ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ‌ ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਦੇ ਦਫ਼ਤਰ ‘ਤੇ ਰੇਡ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਪਿਤਾ-ਪੁੱਤਰ ਵਿਕਾਸ ਅਤੇ ਰਾਘਵ ਗੋਇਲ ਰਿਮਾਂਡ ‘ਤੇ ਹਨ, ਜਦ ਕਿ ਵਿਜੀਲੈਂਸ ਦੇ ਚੀਫ਼ ਦਾ ਰੀਡਰ ਅਜੇ ਫਰਾਰ ਹੈ। ਸੂਤਰਾਂ ਅਨੁਸਾਰ ਫੜੇ ਗਏ ਦੋਸ਼ੀਆਂ ਦੀ ਵਟਸਐਪ ਚੈਟ ਤੋਂ ਕਿਸੇ ਵੱਡੇ ਸਾਹਿਬ ਦਾ ਜ਼ਿਕਰ ਸਾਹਮਣੇ ਆ ਰਿਹਾ ਹੈ, ਹੁਣ ਸੀਬੀਆਈ ਇਸ ਮਾਮਲੇ ਦੀ ਪੜ੍ਹਤਾਲ ਕਰ ਰਹੀ ਹੈ ਕਿ ਉਹ ਵੱਡਾ ਸਾਹਿਬ ਕੋਈ ਰਾਜਨੀਤਿਕ ਨੇਤਾ ਹੈ ਜਾਂ ਫਿਰ ਕੋਈ ਅਫ਼ਸਰ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਫੜੇ ਗਏ ਦੋਵੇਂ ਵਿਚੋਲੇ ਚੰਗੀ ਰਾਜਨੀਤਿਕ ਪਹੁੰਚ ਵਾਲੇ ਹਨ ਜੋ ਮੋਹਾਲੀ ਦੇ ਇੱਕ ਗੈਸਟ ਹਾਊਸ ਵਿੱਚ ਰੁਕੇ ਹੋਏ ਸਨ ਜਿਸ ਦੀ ਬੁਕਿੰਗ ਵੀ ਕਿਸੇ ਸਿਆਸੀ ਲੀਡਰ ਨੇ ਕਰਵਾਈ ਸੀ। ਸੀਬੀਆਈ ਨੇ ਇਹ ਰਿਕਾਰਡ ਵੀ ਆਪਣੀ ਕਬਜ਼ੇ ਵਿੱਚ ਲਿਆ ਹੈ। ਸੀਬੀਆਈ ਵੱਲੋਂ ਕਾਬੂ ਕੀਤੇ ਦੋਵੇਂ ਦੋਸ਼ੀ ਰਾਘਵ ਗੋਇਲ ਅਤੇ ਵਿਕਾਸ ਗੋਇਲ ਨਹਿਰੀ ਵਿਭਾਗ ਦੇ ਠੇਕੇਦਾਰ ਹਨ। ਉਹ ਅਫ਼ਸਰਾਂ ਨਾਲ ਦੋਸਤੀ ਵੀ ਧਰਮ ਦੀ ਆੜ ਵਿੱਚ ਕਰਦੇ ਸਨ, ਜਦੋਂ ਉਹ ਕਿਸੇ ਅਫ਼ਸਰ ਨੂੰ ਮਿਲਣ ਜਾਂਦੇ ਸਨ ਤਾਂ ਆਪਣੇ ਆਪ ਨੂੰ ਬਾਲਾਜੀ ਸਾਲਾਸਰ ਦੇ ਸ਼ਰਧਾਲੂ ਦੱਸਦੇ ਸਨ ਅਤੇ ਉਹ ਅਫ਼ਸਰਾਂ ਨੂੰ ਪ੍ਰਸਾਦ ਅਤੇ ਝੰਡਾ ਵੀ ਦਿੰਦੇ ਸਨ। ਇਸ ਤਰ੍ਹਾਂ ਉਹ ਅਫ਼ਸਰਾਂ ਨਾਲ ਆਪਣੀ ਨੇੜਤਾ ਬਣਾ ਲੈਂਦੇ ਸਨ ਅਤੇ ਉਸ ਤੋਂ ਬਾਅਦ ਉਹ ਆਪਣਾ ਗੋਰਖ ਧੰਦਾ ਸ਼ੁਰੂ ਕਰਦੇ ਸਨ।

                                                                 ਸੀਬੀਆਈ ਨੇ ਇਸ ਮਾਮਲੇ ਵਿੱਚ ਬੁੱਧਵਾਰ ਨੂੰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਵੀ ਕੁਝ ਥਾਵਾਂ ‘ਤੇ ਛਾਪਾਮਾਰੀ ਕੀਤੀ। ਸੂਤਰਾਂ ਅਨੁਸਾਰ ਸੀਬੀਆਈ ਦੀ ਕੋਸ਼ਿਸ਼ ਹੈ ਕਿ ਇਹ ਕੇਸ ਅਦਾਲਤ ਵਿੱਚ ਪੂਰੀ ਮਜ਼ਬੂਤੀ ਨਾਲ ਰੱਖਿਆ ਜਾਵੇ। ‌ ਦੱਸ ਦੇਈਏ ਕਿ ਸੀਬੀਆਈ ਨੇ ਇਹ ਮਾਮਲਾ ਪੰਜਾਬ ਦੇ ਇੱਕ ਸਟੇਟ ਟੈਕਸ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਸੀ। ਅਧਿਕਾਰੀ ਦਾ ਦੋਸ਼ ਸੀ ਕਿ ਦੋਸ਼ੀ ਵਿਕਾਸ ਗੋਇਲ ਅਤੇ ਉਸਦੇ ਬੇਟੇ ਰਾਘਵ ਗੋਇਲ ਨੇ ਵਿਜੀਲੈਂਸ ਦੇ ਦਫ਼ਤਰ ਉਸ ਦੇ ਖ਼ਿਲਾਫ਼ ਦਰਜ ਇੱਕ ਸ਼ਿਕਾਇਤ ਨੂੰ ਬੰਦ ਕਰਵਾਉਣ ਬਦਲੇ 20 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ ਪ੍ਰੰਤੂ ਬਾਅਦ ਵਿੱਚ ਇਹ ਸੌਦਾ 13 ਲੱਖ ਵਿੱਚ ਤੈਅ ਹੋਇਆ ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਚੀਫ਼ ਦੇ ਰੀਡਰ ਓਪੀ ਰਾਣਾ ਨੂੰ ਇੱਕ ਸੈਮਸੰਗ ਗਲੈਕਸੀ ਜੈਡ ਫੋਲਡ 7 ਮੋਬਾਈਲ ਦੇਣ ਦੀ ਗੱਲ ਵੀ ਹੋਈ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਬਕਾਇਦਾ ਮਾਮਲਾ ਦਰਜ ਕਰਕੇ ਸੀਬੀਆਈ ਨੇ 11 ਮਈ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਇੱਕ ਜਾਲ ਵਿਛਾਇਆ ਜਿਸ ਤੋਂ ਬਾਅਦ ਚੰਡੀਗੜ੍ਹ ਇੱਕ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਜਿੱਥੇ ਇਸ ਮਾਮਲੇ ਨਾਲ ਸੰਬੰਧਿਤ ਵਿਚੋਲੇ ਅਤੇ ਹੋਰ ਲੋਕ ਇਕੱਠੇ ਹੋਏ। ਇਸ ਤਰ੍ਹਾਂ ਸੀਬੀਆਈ ਦੀ ਟੀਮ ਨੇ ਰੇਡ ਕੀਤੀ ਅਤੇ ਦੋਸ਼ੀਆਂ ਨੂੰ 13 ਲੱਖ ਰੁਪਏ ਦੀ ਨਗਦੀ ਤੇ ਮੋਬਾਇਲ ਫੋਨ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਪ੍ਰੰਤੂ ਇਸ ਦੌਰਾਨ ਦੋਸ਼ੀਆਂ ਦੇ ਸੁਰੱਖਿਆ ਕਰਮਚਾਰੀਆਂ ਨੇ ਇਸ਼ਾਰਾ ਕੀਤਾ ਤਾਂ ਇਹ ਉਥੋਂ ਭੱਜ ਨਿਕਲੇ ਜਿਸ ਤੋਂ ਬਾਅਦ ਸੀਬੀਆਈ ਨੇ ਪਿੱਛਾ ਕਰਕੇ ਰਾਘਵ ਗੋਇਲ ਤੇ ਵਿਕਾਸ ਗੋਇਲ ਨੂੰ ਗ੍ਰਿਫ਼ਤਾਰ ਕਰ ਲਿਆ ਪ੍ਰੰਤੂ ਵਿਜੀਲੈਂਸ ਬਿਊਰੋ ਦੇ ਚੀਫ਼ ਦਾ ਰੀਡਰ ਫਰਾਰ ਹੋਣ ਵਿੱਚ ਸਫਲ ਰਿਹਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

05/13/2026
Load More
Tags: #barnalanews#malwanews #newsupdate #dailyupdate#punjabnews
Previous Post

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

Next Post

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਅੱਜ ਵੱਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

by Nirmal Pandori
05/11/2026
Load More
Next Post
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ 'ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ....SIR ਦਾ ਹੋਇਆ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend