ਬਰਨਾਲਾ,22 ਮਈ ( ਹਰਵਿੰਦਰ ਸਿੰਘ ਕਾਲਾ )-
ਜਿਵੇਂ ਹੀ ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ ਚੋਣ ਲੜ ਰਹੇ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਨਗਰ ਨਿਗਮ ਦੇ ਵਾਰਡ ਨੰਬਰ 13 ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮਿੰਦਰ ਕੌਰ ਗਰੇਵਾਲ ਦੀ ਚੋਣ ਮੁਹਿੰਮ ਪ੍ਰਤੀ ਲੋਕਾਂ ਦੇ ਉਤਸ਼ਾਹ ਨੇ ਵਾਰਡ ਨੰਬਰ 13 ਵਿੱਚ ਚੋਣ ਸਮੀਕਰਨ ਬਦਲ ਦਿੱਤੇ ਹਨ। ਆਪਣੇ ਚੋਣ ਪ੍ਰਚਾਰ ਦੌਰਾਨ ਹਰਮਿੰਦਰ ਕੌਰ ਗਰੇਵਾਲ ਵੱਲੋਂ ਲੋਕਾਂ ਨਾਲ ਨਾ ਕੀਤੇ ਜਾ ਰਹੇ ਵਾਅਦੇ ਧਿਆਨ ਖਿੱਚ ਰਹੇ ਹਨ। ਆਪਣੀ ਚੋਣ ਮੁਹਿੰਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਮਿੰਦਰ ਕੌਰ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਵਾਰਡ ਦੇ ਹਰੇਕ ਨਾਗਰਿਕ ਨੂੰ ਦਿਵਾਉਣ ਲਈ ਉਹ ਪਹਿਲ ਦੇ ਅਧਾਰ ‘ਤੇ ਕੰਮ ਕਰਨਗੇ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋੜਵੰਦ ਲੋਕ ਅਜਿਹੇ ਹਨ ਜੋ ਜਾਣਕਾਰੀ ਦੀ ਘਾਟ ਕਾਰਨ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ ਪ੍ਰੰਤੂ ਉਹਨਾਂ ਦੀ ਇਹ ਪਹਿਲ ਕਦਮੀ ਹੋਵੇਗੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਕਿਸੇ ਵੀ ਭਲਾਈ ਸਕੀਮ ਦਾ ਲਾਭ ਉਹਨਾਂ ਦੇ ਵਾਰਡ ਦੇ ਲੋੜਵੰਦ ਹਰੇਕ ਨਾਗਰਿਕ ਨੂੰ ਮਿਲੇ। ਉਹਨਾਂ ਦਾਅਵਾ ਕੀਤਾ ਕਿ ਕੌਂਸਲਰ ਬਣਨ ਤੋਂ ਬਾਅਦ ਉਹਨਾਂ ਦੀ ਇਹ ਪਹਿਲ ਕਦਮੀ ਹੋਵੇਗੀ ਕਿ ਭਲਾਈ ਸਕੀਮਾਂ ਦਾ ਲਾਭ ਲੈਣ ਦੀ ਖਾਤਰ ਲੋੜਵੰਦ ਨਾਗਰਿਕਾਂ ਨੂੰ ਸਰਕਾਰੀ ਦਫਤਰਾਂ ਦੇ ਧੱਕੇ ਨਾਲ ਖਾਣੇ ਪੈਣ ਸਗੋਂ ਇਹ ਸਹੂਲਤਾਂ ਉਹ ਖੁਦ ਅੱਗੇ ਹੋ ਕੇ ਲੋਕਾਂ ਨੂੰ ਦਿਵਾਉਣਗੇ।
ਫੋਟੋ ਕੈਪਸ਼ਨ-ਵਾਰਡ ਨੰਬਰ 13 ਵਿੱਚ ਡੋਰ ਟੂ ਡੋਰ ਪ੍ਰਚਾਰ ਕਰਦੇ ਹੋਏ ਆਪ ਉਮੀਦਵਾਰ ਆਪਣੇ ਸਮਰਥਕਾਂ ਨਾਲ।










