Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

- ਕੀਰਤਪੁਰ ਸਾਹਿਬ ਨੇੜੇ ਕੁੱਲੂ-ਮਨਾਲੀ ਹਾਈਵੇ 'ਤੇ ਨਿਹੰਗ ਸਿੰਘਾਂ ਨੇ ਲਗਾਇਆ ਨਾਕਾ

Nirmal Pandori by Nirmal Pandori
06/03/2026
in ਪੰਜਾਬ
Reading Time: 1 min read
A A
0
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,3 ਜੂਨ , Gee98 News service-

-ਹਿਮਾਚਲ ਪ੍ਰਦੇਸ਼ ਦੀ ਸਰਕਾਰ ਵੱਲੋਂ ਹਿਮਾਚਲ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਤੋਂ ਐਂਟਰੀ ਟੈਕਸ ਵਸੂਲ ਕੀਤੇ ਜਾਣ ਦੇ ਵਿਰੋਧ ਵਿੱਚ ਪੰਜਾਬ ‘ਚ ਨਿਹੰਗ ਸਿੰਘਾਂ ਦੀ ਇੱਕ ਜਥੇਬੰਦੀ ਨੇ “ਖਾਲਸਾ ਟੈਕਸ” ਦੀ ਵਸੂਲੀ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਹੰਗ ਜਥੇਬੰਦੀ ਤਰਨਾ ਦਲ ਨੇ ਬੁੱਧਵਾਰ ਤੋਂ ਕੁੱਲੂ ਮਨਾਲੀ ਹਾਈਵੇ ‘ਤੇ ਕੀਰਤਪੁਰ ਸਾਹਿਬ ਦੇ ਨੇੜੇ ਖਾਲਸਾ ਟੈਕਸ ਵਸੂਲ ਕਰਨਾ ਸ਼ੁਰੂ ਕਰ ਦਿੱਤਾ ਹੈ। ‌ ਇਸ ਸਬੰਧੀ ਮੌਕੇ ‘ਤੇ ਹਾਜ਼ਰ ਨਿਹੰਗ ਅੱਛਰ ਸਿੰਘ ਨੇ ਦੱਸਿਆ ਕਿ ਹਿਮਾਚਲ ਤੋਂ ਪੰਜਾਬ ‘ਚ ਆਉਣ ਵਾਲੀ ਹੈ ਗੱਡੀਆਂ ਤੋਂ ਕਾਰ ਸਮੇਤ ਛੋਟੀਆਂ ਗੱਡੀਆਂ ਤੋਂ 100 ਰੁਪਏ, ਛੋਟੇ ਕਮਰਸ਼ੀਅਲ ਵਹੀਕਲਾਂ ਤੋਂ 200 ਰੁਪਏ ਅਤੇ ਵੱਡੀਆਂ ਗੱਡੀਆਂ ਤੋਂ 300 ਤੋਂ ਲੈ ਕੇ 500 ਤੱਕ ਦੀ ਟੈਕਸ ਵਸੂਲੀ ਕੀਤੀ ਜਾ ਰਹੀ ਹੈ। ਜਦੋਂ ਪੱਤਰਕਾਰਾਂ ਨੇ ਨਿਹੰਗ ਸਿੰਘਾਂ ਨੂੰ ਦੱਸਿਆ ਕਿ ਇਸ ਤਰ੍ਹਾਂ ਟੈਕਸ ਵਸੂਲ ਕਰਨਾ ਗ਼ੈਰ ਕਾਨੂੰਨੀ ਹੈ ਤਾਂ ਨਿਹੰਗ ਅੱਛਰ ਸਿੰਘ ਨੇ ਕਿਹਾ ਕਿ ਇਹ ਪੈਸਾ ਸਰਬੱਤ ਦੇ ਭਲੇ ਲਈ ਵਰਤਿਆ ਜਾਵੇਗਾ। ਉਹਨਾਂ ਕਿਹਾ ਕਿ ਕਿਸੇ ਨਾਲ ਜ਼ੋਰ ਜ਼ਬਰਦਸਤੀ ਨਹੀਂ ਕੀਤੀ ਜਾਵੇਗੀ। ਨਿਹੰਗ ਸਿੰਘ ਨੇ ਕਿਹਾ ਕਿ NHAI ਜੋ ਟੈਕਸ ਲੈਂਦੀ ਹੈ ਉਸ ਨਾਲ ਉਹ ਸੜਕਾਂ ਬਣਾ ਕੇ ਦਿੰਦੀ ਹੈ ਜਿਸ ਦਾ ਸਾਨੂੰ ਕੋਈ ਨੁਕਸਾਨ ਨਹੀਂ ਪ੍ਰੰਤੂ ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਦੇ ਨਾਮ ‘ਤੇ ਗੁੰਡਾ ਟੈਕਸ ਵਸੂਲ ਕੀਤਾ ਜਾ ਰਿਹਾ ਹੈ, ਜਿਸ ਕਰਕੇ ਉਹਨਾਂ ਨੇ ਪੰਜਾਬ ‘ਚ ਐਂਟਰੀ ‘ਤੇ ਖਾਲਸਾ ਟੈਕਸ ਵਸੂਲ ਕਰਨਾ ਸ਼ੁਰੂ ਕੀਤਾ ਹੈ।

                                               ਨਿਹੰਗ ਜਥੇਬੰਦੀ ਵੱਲੋਂ ਹਾਈਵੇ ‘ਤੇ ਨਾਕਾ ਲਗਾ ਕੇ ਟੈਕਸ ਵਸੂਲ ਕੀਤੇ ਜਾਣ ਦੀਆਂ ਖ਼ਬਰਾਂ ਤੋਂ ਬਾਅਦ ਹਿਮਾਚਲ ਤੋਂ ਇਲਾਵਾ ਪੰਜਾਬ ਸਰਕਾਰ ਵਿੱਚ ਵੀ ਹਲਚਲ ਸ਼ੁਰੂ ਹੋ ਗਈ ਹੈ। ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਕਾਰਵਾਈ ਦੇ ਮੱਦੇਨਜ਼ਰ ਨਿਹੰਗ ਸਿੰਘਾਂ ਨੇ ਹਿਮਾਚਲ ਅਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸਰਕਾਰ ਤੇ ਪੁਲਿਸ ਪੂਰੀ ਤਿਆਰੀ ਕਰਕੇ ਆਉਣ ਕਿਉਂਕਿ ਇਸ ਮਾਮਲੇ ‘ਚ ਨਿਹੰਗ ਸਿੰਘਾਂ ਨੇ ਪਹਿਲਾਂ ਹੀ ਤਿਆਰੀ ਕੀਤੀ ਹੋਈ ਹੈ। ‌ ਦੱਸ ਦੇਈਏ ਕਿ ਹਿਮਾਚਲ ਸਰਕਾਰ ਵੱਲੋਂ ਹਿਮਾਚਲ ਵਿੱਚ ਕਿਸੇ ਵੀ ਪੁਆਇੰਟ ਤੋਂ ਦਾਖ਼ਲ ਹੋਣ ਵਾਲੇ ਵਾਹਨਾਂ ਤੋਂ ਐਂਟਰੀ ਟੈਕਸ ਵਸੂਲ ਕੀਤਾ ਜਾਂਦਾ ਹੈ। ਹਾਲਾਂਕਿ ਇਹ ਕੋਈ ਨਵੀਂ ਵਿਵਸਥਾ ਨਹੀਂ ਬਲਕਿ 1975 ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਟੋਲ ਐਕਟ ਦੇ ਤਹਿਤ ਹੀ ਇਹ ਟੈਕਸ ਵਸੂਲ ਕੀਤਾ ਜਾ ਰਿਹਾ ਹੈ। ‌ ਸਾਲ 2025 ‘ਚ ਹਿਮਾਚਲ ਸਰਕਾਰ ਵੱਲੋਂ ਟੈਕਸ ਦੀਆਂ ਦਰਾਂ ‘ਚ ਕੁਝ ਵਾਧਾ ਕੀਤਾ ਗਿਆ ਇਸ ਤੋਂ ਇਲਾਵਾ ਫਰਵਰੀ 2026 ਵਿੱਚ ਵੀ ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਦੀਆਂ ਦਰਾਂ ਵਿੱਚ ਵਾਧਾ ਕੀਤਾ ਗਿਆ ਜਿਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਤਾਂ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੇ ਦਖਲ ਤੋਂ ਬਾਅਦ ਇਹ ਵਾਧਾ ਵਾਪਸ ਲੈਣਾ ਪਿਆ। ਇਸ ਦੇ ਬਾਵਜੂਦ ਵੀ ਐਂਟਰੀ ਟੈਕਸ ਦੇ ਮਾਮਲੇ ‘ਚ ਪੰਜਾਬ ਅਤੇ ਹਿਮਾਚਲ ਦੇ ਵਿਚਕਾਰ ਰਾਜਨੀਤਿਕ ਬਹਿਸ ਜਾਰੀ ਹੈ। ਹਿਮਾਚਲ ਸਰਕਾਰ ਵੱਲੋਂ ਐਂਟਰੀ ਪੁਆਇੰਟ ‘ਤੇ ਕਾਰ ਜੀਪ ਵੈਨ ਤੋਂ 100 ਰੁਪਏ, 6 ਤੋਂ 12 ਸੀਟਾਂ ਵਾਲੇ ਵਹੀਕਲ ਤੋਂ 130, ਟਰੈਕਟਰ ਤੋਂ 100 ਰੁਪਏ ਅਤੇ ਵੱਡੇ ਵਹੀਕਲਾਂ ਤੋਂ 800 ਤੱਕ ਐਂਟਰੀ ਟੈਕਸ ਵਸੂਲ ਕੀਤਾ ਜਾ ਰਿਹਾ ਹੈ ਜਿਸ ਦਾ ਪੰਜਾਬ ਦੇ ਟਰਾਂਸਪੋਰਟਰਾਂ ਦੇ ਨਾਲ ਨਾਲ ਆਮ ਲੋਕ ਵੀ ਵਿਰੋਧ ਕਰ ਰਹੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#malwanews #newsupdate #dailyupdate
Previous Post

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

Next Post

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
ਪੰਜਾਬ ਰਾਜ ਸਹਿਕਾਰੀ ਮੁਲਾਜ਼ਮ ਮਹਾਂਸੰਘ (ਫੈਡਰੇਸ਼ਨ) ਦਾ ਹੋਇਆ ਗਠਨ
ਪੰਜਾਬ

ਪੰਜਾਬ ਰਾਜ ਸਹਿਕਾਰੀ ਮੁਲਾਜ਼ਮ ਮਹਾਂਸੰਘ (ਫੈਡਰੇਸ਼ਨ) ਦਾ ਹੋਇਆ ਗਠਨ

by Nirmal Pandori
06/02/2026
Load More
Next Post
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ 'ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend