Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

-ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਦੀ ਮੰਗ

Nirmal Pandori by Nirmal Pandori
06/08/2026
in ਪੰਜਾਬ
Reading Time: 1 min read
A A
0
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 8 ਜੂਨ ( Gee98 News service )-

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ‘ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈਕੇ 09 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਫੈਸਲਾ ਕੀਤਾ ਹੈ। ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਗੁਰਪ੍ਰੀਤ ਸਿੰਘ ਢਿੱਲੋਂ,ਜਗਸੀਰ ਸਿੰਘ ਭੰਗੂ,ਹਰਜੀਤ ਸਿੰਘ ਢਿੱਲੋਂ,ਬਲਵਿੰਦਰ ਸਿੰਘ ਸੈਣੀ ਅਤੇ ਅਮਰਦੀਪ ਸਿੰਘ ਚਹਿਲ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ‘ਤੇ ਵੱਖ-ਵੱਖ ਪੋਸਟਾਂ ‘ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ,ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਆਗੂਆਂ ਨੇ ਕਿਹਾ ਕਿ ਵਿਭਾਗ ਵਿੱਚ ਪੱਕਾ ਕਰਨ ਅਤੇ ਤਨਖ਼ਾਹ ਵਾਧੇ ਦੀ ਮੰਗ ਨੂੰ ਲੈਕੇ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋਂ 28 ਮਈ 2026 ਨੂੰ ਮੁੱਖ ਦਫਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦੇ ਸੰਘਰਸ਼ ਸੱਦੇ ਦੇ ਦਬਾਅ ਸਦਕਾ ਬਿਜਲੀ ਮੰਤਰੀ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿੱਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਬਣੀਆਂ ਸਹਿਮਤੀਆਂ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਦੇਣ ਫੈਸਲਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਬਿਜਲੀ ਉਤਪਾਦਨ ਅਤੇ ਬਿਜਲੀ ਸਪਲਾਈ ਵਿੱਚ ਪਏ ਵਿਘਨ ਲਈ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਜ਼ਿੰਮੇਵਾਰ ਹੋਵੇਗੀ । ਆਗੂਆਂ ਨੇ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਇਸ ਸੰਘਰਸ਼ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ । ਦੱਸ ਦੇਈਏ ਕਿ ਪੰਜਾਬ ਚ ਝੋਨੇ ਦੇ ਸੀਜਨ ਦੌਰਾਨ ਪਾਵਰ ਕਾਮ ਦੇ ਕਾਮਿਆਂ ਦਾ ਇਹ ਸੰਘਰਸ਼ ਪੰਜਾਬ ਸਰਕਾਰ ਅਤੇ ਵਿਭਾਗ ਦੇ ਗਲੇ ਦੀ ਹੱਡੀ ਬਣ ਸਕਦਾ ਹੈ।
ਫੋਟੋ ਕੈਪਸ਼ਨ- ਜਾਣਕਾਰੀ ਦੇਣ ਸਮੇਂ ਆਗੂਆਂ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

06/07/2026
Load More
Tags: #barnalanews#malwanews #newsupdate #dailyupdate
Previous Post

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

Next Post

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
Load More
Next Post
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ...ਫੌਜ ਨੂੰ ਦਿੱਤੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend