Skip to main content

Gee 98News

ਬਰਨਾਲਾ ਅਦਾਲਤਾਂ ‘ਚ ਨਹੀਂ ਹੋਵੇਗਾ ਕੋਈ ਕੰਮ…ਵਕੀਲਾਂ ਨੇ ਕੀਤੀ ਮੁਕੰਮਲ ਹੜ੍ਹਤਾਲ

-LADC ਨੀਤੀ ਦੇ ਵਿਰੋਧ ਵਿੱਚ ਵਕੀਲਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ,7 ਜੁਲਾਈ ( ‌ਨਿਰਮਲ ਸਿੰਘ ਪੰਡੋਰੀ )-

ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ (JAC) ਦੇ ਸੱਦੇ ‘ਤੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ LADC (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਵਿਰੋਧ ਵਿੱਚ ਮੁਕੰਮਲ ਹੜ੍ਹਤਾਲ ਕੀਤੀ ਗਈ। ਜ਼ਿਲ੍ਹਾ ਅਦਾਲਤ ਕੰਪਲੈਕਸ ਬਰਨਾਲਾ ਵਿਖੇ ਵੱਡੀ ਗਿਣਤੀ ਵਿੱਚ ਵਕੀਲ ਇਕੱਠੇ ਹੋਏ ਅਤੇ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਆਪਣਾ ਰੋਸ ਪ੍ਰਗਟਾਇਆ। ਇਸ ਦੌਰਾਨ ਵਕੀਲਾਂ ਨੇ LADC ਪ੍ਰਣਾਲੀ ਨੂੰ ਖਤਮ ਕਰਕੇ ਪਹਿਲਾਂ ਵਾਲੀ ਪ੍ਰਣਾਲੀ ਮੁੜ ਬਹਾਲ ਕਰਨ ਦੀ ਮੰਗ ਕੀਤੀ, ਜਿਸ ਅਧੀਨ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਰਾਹੀਂ ਵਕੀਲਾਂ ਦੀ ਪੈਨਲਮੈਂਟ ਕੀਤੀ ਜਾਂਦੀ ਸੀ। ਜ਼ਿਕਰਯੋਗ ਹੈ ਕਿ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਤਹਿਤ ਅਦਾਲਤਾਂ ਵਿੱਚ ਮੁਲਜ਼ਮਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ।ਵਕੀਲ ਭਾਈਚਾਰੇ ਦਾ ਕਹਿਣਾ ਹੈ ਕਿ ਮੌਜੂਦਾ LADC ਨੀਤੀ ਵਿੱਚ ਕਈ ਖਾਮੀਆਂ ਹਨ, ਜਿਸ ਕਾਰਨ ਵਕੀਲਾਂ ਦੀ ਪੇਸ਼ੇਵਰ ਸੁਤੰਤਰਤਾ ਅਤੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੌਜੂਦਾ ਪ੍ਰਣਾਲੀ ਪਾਰਦਰਸ਼ੀ ਨਹੀਂ ਹੈ ਅਤੇ ਇਸ ਵਿੱਚ ਸੁਧਾਰ ਦੀ ਸਖ਼ਤ ਲੋੜ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਨੇ ਮੰਗ ਕੀਤੀ ਕਿ ਭਾਰਤ ਦੇ ਮਾਨਯੋਗ ਮੁੱਖ ਜੱਜ NALSA ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ (PLSA) ਤੁਰੰਤ ਮੌਜੂਦਾ LADC ਨੀਤੀ ਨੂੰ ਰੱਦ ਕਰਕੇ ਪਹਿਲਾਂ ਵਾਲੀ ਪੈਨਲ ਪ੍ਰਣਾਲੀ ਬਹਾਲ ਕਰਨ। ਬਾਰ ਐਸੋਸੀਏਸ਼ਨ ਦੇ ਮਤੇ ਅਨੁਸਾਰ ਅੱਜ ਤੋਂ ਸ਼ੁਰੂ ਹੋਈ ਇਹ ਮੁਕੰਮਲ ਹੜਤਾਲ ਜੁਆਇੰਟ ਐਕਸ਼ਨ ਕਮੇਟੀ ਦੇ ਅਗਲੇ ਫੈਸਲੇ ਤੱਕ ਜਾਰੀ ਰਹੇਗੀ। ਇਸ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਦਾ ਕੋਈ ਵੀ ਮੈਂਬਰ ਕਿਸੇ ਵੀ ਅਦਾਲਤ, ਟ੍ਰਿਬਿਊਨਲ ਜਾਂ ਹੋਰ ਅਥਾਰਿਟੀ ਅੱਗੇ ਪੇਸ਼ ਨਹੀਂ ਹੋਵੇਗਾ। ਵਕੀਲਾਂ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ, ਸਗੋਂ ਵਕੀਲ ਭਾਈਚਾਰੇ ਦੀ ਪੇਸ਼ੇਵਰ ਮਰਿਆਦਾ, ਸੁਤੰਤਰਤਾ ਅਤੇ ਨਿਆਂ ਪ੍ਰਣਾਲੀ ਦੀ ਪਾਰਦਰਸ਼ਤਾ ਦੀ ਰੱਖਿਆ ਲਈ ਲੜਿਆ ਜਾ ਰਿਹਾ ਹੈ। ਇਸ ਮੌਕੇ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ,ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ,ਐਡਵੋਕੇਟ ਗੁਰਕਮਲਵੀਰ ਮਾਨ,ਐਡਵੋਕੇਟ ਦਲਜਿੰਦਰ ਜੋਹਲ
ਐਡਵੋਕੇਟ ਗੁਰਤੇਜ ਮਾਨ,ਐਡਵੋਕੇਟ ਦੇਵਿੰਦਰ ਸਿੰਘ,ਐਡਵੋਕੇਟ ਮੁਨੀਸ਼ ਕੁਮਾਰ ਗਰਗ,ਐਡਵੋਕੇਟ ਧੀਰਜ ਕੁਮਾਰ,ਨੀਤਨ ਬਾਂਸਲ,ਤਾਰੁਸ ਗੋਇਲ, ਰਜਨੀਸ਼ ਕੁਮਾਰ ,ਐਡਵੋਕੇਟ ਪਰਨਵ, ਐਡਵੋਕੇਟ ਹਰਮਨਦੀਪ ਸਿੰਘ,ਐਡਵੋਕੇਟ ਚੰਦਰ ਬਾਂਸਲ,ਐਡਵੋਕੇਟ ਜਗਦੀਪ ਸਿੰਘ ਸੰਧੂ,ਐਡਵੋਕੇਟ ਗੁਰਪ੍ਰੀਤਪਾਲ ਸਿੰਘ,ਐਡਵੋਕੇਟ ਪੁਲਕਿਤ ਗਰਗ,ਐਡਵੋਕੇਟ ਪਾਰਸਦੀਪ ਕੁਮਾਰ,ਐਡਵੋਕੇਟ ਵਿਸ਼ਾਲ ਸ਼ਰਮਾ
ਐਡਵੋਕੇਟ ਗੁਰਮੀਤ ਸਰਾਓ ਆਦਿ ਵੀ ਹਾਜ਼ਰ ਸਨ।

Gee98 Ads
error: Content is protected !!