Skip to main content

Gee 98News

ਵੱਡੀ ਖ਼ਬਰ…ਪੰਜਾਬ ਪੁਲਿਸ ਦਾ ਸਬ ਇੰਸਪੈਕਟਰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ

-ਪੁਲਿਸ ਚੌਂਕੀ ਦਾ ਮੁਨਸ਼ੀ ਵੀ ਨਸ਼ਾ ਤਸਕਰੀ ‘ਚ ਗ੍ਰਫਤਾਰ ਅਤੇ ਚੌਕੀ ਇੰਚਾਰਜ ਨਾਮਜ਼ਦ 

ਚੰਡੀਗੜ੍ਹ,9 ਜੁਲਾਈ , Gee98 News service-

-ਪੰਜਾਬ ‘ਚ ਨਸ਼ੇ ਦੇ ਕਾਰੋਬਾਰ ਨਾਲ ਜੁੜੀਆਂ ਕੁਝ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨਾਲ ਸਮੁੱਚੀ ਪੰਜਾਬ ਪੁਲਿਸ ਫੋਰਸ ਬਦਨਾਮ ਹੁੰਦੀ ਹੈ, ਅਜਿਹੀਆਂ ਖ਼ਬਰਾਂ ਹੀ ਪੰਜਾਬ ‘ਚ ਇਸ ਚਰਚਾ ਦਾ ਕਾਰਨ ਹਨ ਕਿ ਪੰਜਾਬ ‘ਚ ਨਸ਼ੇ ਦੇ ਕਾਰੋਬਾਰ ਪਿੱਛੇ ਕੁਝ ਲਾਲਚੀ ਅਤੇ ਕੁਰੱਪਟ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵੀ ਹੈ। ‌ ਇਸੇ ਤਰ੍ਹਾਂ ਦੀ ਇੱਕ ਖ਼ਬਰ ਮੁਤਾਬਕ ਤਰਨਤਰਨ ਜ਼ਿਲ੍ਹੇ ਦੇ ਥਾਣਾ ਖਾਲੜਾ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ ਸਟਾਫ਼ ਦੀ ਟੀਮ ਨੇ 300 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ‌ ਪੰਜਾਬ ਪੁਲਿਸ ਦੇ ਇੱਕ ਸਬ ਇੰਸਪੈਕਟਰ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰੀ ਨੇ ਸਮੁੱਚੀ ਪੁਲਿਸ ਫੋਰਸ ਇੱਕ ਵਾਰ ਫੇਰ ਸਵਾਲਾਂ ਦੇ ਘੇਰੇ ਵਿੱਚ ਖੜੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਸਬ ਇੰਸਪੈਕਟਰ ਆਪਣੀ ਵਰਦੀ ਅਤੇ ਅਹੁਦੇ ਦਾ ਦੁਰ ਉਪਯੋਗ ਕਰਕੇ ਨਸ਼ੇ ਦੇ ਗੋਰਖ ਧੰਦੇ ਨਾਲ ਜੁੜਿਆ ਹੋਇਆ ਹੈ, ਪੱਕੀ ਸੂਚਨਾ ਦੇ ਆਧਾਰ ‘ਤੇ ਐਸਪੀ ਇਨਵੈਸਟੀਗੇਸ਼ਨ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਜਿਸ ਤੋਂ ਬਾਅਦ ਸਬ ਇੰਸਪੈਕਟਰ ਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਜਦੋਂ ਛਾਪਾਮਾਰੀ ਕੀਤੀ ਤਾਂ ਉਸ ਕੋਲੋਂ ਮੌਕੇ ‘ਤੇ 300 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਟੀਮ ਨੇ ਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਸਬ ਇੰਸਪੈਕਟਰ ਪਾਕਿਸਤਾਨ ਤੋਂ ਆਉਣ ਵਾਲੀ ਹੈਰੋਇਨ ਨੂੰ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਭੇਜਣ ‘ਚ ਵੀ ਮਦਦ ਕਰਦਾ ਸੀ, ਹਾਲਾਂਕਿ ਇਸ ਘਟਨਾ ਸਬੰਧੀ ਪੰਜਾਬ ਪੁਲਿਸ ਵੱਲੋਂ ਕਿਸੇ ਅਧਿਕਾਰੀ ਦਾ ਕੋਈ ਅਧਿਕਾਰਤ ਬਿਆਨ ਅਜੇ ਸਾਹਮਣੇ ਨਹੀਂ ਆਇਆ, ਜਿਸ ਕਰਕੇ ਪੁਲਿਸ ਵੱਲੋਂ ਸਬ ਇੰਸਪੈਕਟਰ ਦੇ ਖ਼ਿਲਾਫ਼ ਕੀਤੀ ਜਾ ਰਹੀ ਅਗਲੇਰੀ ਕਾਰਵਾਈ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਨਹੀਂ ਆ ਰਹੀ। ਦੂਜੇ ਪਾਸੇ ਪੰਜਾਬ ਪੁਲਿਸ ਫੋਰਸ ਨੂੰ ਕਲੰਕਿਤ ਕਰਨ ਵਾਲੇ ਅਜਿਹੇ ਇੱਕ ਹੋਰ ਮਾਮਲੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਜਲਾਲਾਬਾਦ ਅਧੀਨ ਪੁਲਿਸ ਚੌਂਕੀ ਘੁਬਾਇਆ ਦੇ ਮੁਨਸ਼ੀ ਨੂੰ ਹੈਰੋਇਨ ਦੀ ਤਸਕਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕਰਕੇ ਚੌਂਕੀ ਇੰਚਾਰਜ ਨੂੰ ਵੀ ਨਾਮਜ਼ਦ ਕਰ ਲਿਆ ਹੈ। ਪੁਲਿਸ ਨੇ ਇੱਕ ਨਾਕੇ ਤੇ ਮੁਨਸ਼ੀ ਜੋਗਿੰਦਰ ਸਿੰਘ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਿਸ ਦੀ ਪੁੱਛਗਿੱਛ ਦੇ ਅਧਾਰ ‘ਤੇ ਚੌਂਕੀ ਇੰਚਾਰਜ ਗੁਰਨਾਮ ਸਿੰਘ ਨੂੰ ਵੀ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਹੈ

Gee98 Ads
error: Content is protected !!