ਮਹਿਲ ਕਲਾਂ 21 ਜੁਲਾਈ ( ਜਸਵੰਤ ਸਿੰਘ ਲਾਲੀ )-
ਐਸ ਐਸ ਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਵੱਲੋਂ ਗਲਤ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ ‘ਤੇ ਲੁਧਿਆਣਾ–ਬਰਨਾਲਾ ਮੁੱਖ ਮਾਰਗ ‘ਤੇ ਕਸਬਾ ਮਹਿਲ ਕਲਾਂ ਦੇ ਬੰਦ ਪਏ ਟੋਲ ਪਲਾਜ਼ਾ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਪੁਲਿਸ ਵੱਲੋਂ ਜਦੋਂ ਇੱਕ ਕਾਰ, ਜੋ ਕਿ ਬਰਨਾਲਾ ਸਾਈਡ ਤੋਂ ਰਾਏਕੋਟ ਸਾਈਡ ਵੱਲ ਜਾ ਰਹੀ ਸੀ,ਨੂੰ ਰੁਕਣ ਲਈ ਇਸ਼ਾਰਾ ਕੀਤਾ ਤਾਂ ਉਸ ਵਿੱਚ ਸਵਾਰ ਦੋ ਵਿਅਕਤੀਆਂ ਵੱਲੋਂ ਪੁਲਿਸ ਦੇ ਉੱਪਰ ਫਾਇਰਿੰਗ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਅਰਸ਼ਦੀਪ ਸਿੰਘ ਉਰਫ਼ “ਅਰਸੀ” ਵਾਸੀ ਬਖ਼ਤਗੜ੍ਹ, ਜਿਸ ਖ਼ਿਲਾਫ਼ ਪਹਿਲਾਂ ਹੀ 10 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ, ਆਪਣੇ ਸਾਥੀ ਗੁਰਸਰਨ ਸਿੰਘ ਵਾਸੀ ਰੌਂਤਾ (ਜ਼ਿਲ੍ਹਾ ਮੋਗਾ) ਨਾਲ ਚਿੱਟੇ ਰੰਗ ਦੀ ਵਰਨਾ ਕਾਰ ਵਿੱਚ ਬਰਨਾਲਾ ਸਾਈਡ ਤੋਂ ਰਾਏਕੋਟ ਵੱਲ ਆ ਪਹਿਲਾਂ ਜਾ ਕੇ ਵੀ ਫਿਰ ਬੈਠਣਾ ਜਾ ਔਖਾ ਲੱਗਦਾ ਰਿਹਾ ਹੈ। ਉਹਨਾਂ ਦੱਸਿਆ ਕਿ ਮਹਿਲ ਕਲਾਂ ਟੋਲ ਪਲਾਜ਼ਾ ਨੇੜੇ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ ਜਿੱਥੇ ਉਕਤ ਵਰਨਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਵਿੱਚ ਸਵਾਰ ਵਿਅਕਤੀਆਂ ਨੇ ਪੁਲਿਸ ਦੇ ਗੋਲੀ ਚਲਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਅਤੇ ਇਸ ਦੌਰਾਨ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਜਿਨਾਂ ਕੋਲੋਂ ਦੋ ਪਿਸਤੋਲ ਵੀ ਬਰਾਮਦ ਕੀਤੇ ਗਏ। ਉਹਨਾਂ ਦੱਸਿਆ ਕਿ ਦੋਵੇਂ ਨੌਜਵਾਨਾਂ ਦੇ ਖਿਲਾਫ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।