Skip to main content

Gee 98News

ਸਿਮਰਨਜੀਤ ਸਿੰਘ ਮਾਨ ਦੀ ਪਹਿਲਕਦਮੀ…ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ, 28 ਜੁਲਾਈ, Gee98 News service-

-ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਵਿੱਚ ਪਹਿਲਕਦਮੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਰਨਾਲਾ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕੇ ਭਦੌੜ ਅਤੇ ਮਹਿਲ ਕਲਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ ਮਹਿਲਕਲਾਂ ਰਿਜ਼ਰਵ ਹਲਕੇ ਤੋਂ ਪਿਛਲੀਆਂ ਚੋਣਾਂ ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਨੂੰ ਹੀ ਦੁਬਾਰਾ ਮੈਦਾਨ ਵਿੱਚ ਉਤਾਰਿਆ ਗਿਆ ਹੈ ਜਦਕਿ ਭਦੌੜ ਰਿਜਰਵ ਹਲਕੇ ਤੋਂ ਪਾਰਟੀ ਨੇ ਸੀਨੀਅਰ ਆਗੂ ਡਾਕਟਰ ਹਰਜਿੰਦਰ ਸਿੰਘ ਜੱਖੂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਬਣਾਇਆ ਹੈ। ‌ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੇ ਸੈਕਟਰੀ ਗੁਰਜੰਟ ਸਿੰਘ ਕੱਟੂ ਦੇ ਦਸਤਖ਼ਤਾਂ ਹੇਠ ਜਾਰੀ ਸੂਚੀ ਅਨੁਸਾਰ ਪਾਰਟੀ ਨੇ ਪੰਜਾਬ ਦੇ 20 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅ)ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਈਮਾਨ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਆਪਣੇ ਵੱਲੋਂ ਐਲਾਨ ਕੀਤੀ 20 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਆਪਣੀ ਇੱਕ ਔਰਤ ਉਮੀਦਵਾਰ ਮਨਦੀਪ ਕੌਰ ਸੰਧੂ ਨੂੰ ਮੁਕਤਸਰ ਤੋਂ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਵੱਲੋਂ ਐਲਾਨ ਕੀਤੇ 20 ਉਮੀਦਵਾਰਾਂ ਦੀ ਸੂਚੀ ਹੇਠਾਂ ਪੜ੍ਹੋ…!

Gee98 Ads
error: Content is protected !!