-ਹਾਈਕੋਰਟ ਨੇ ਜ਼ਮਾਨਤ ਅਰਜ਼ੀ ਦੂਜੀ ਵਾਰ ਕੀਤੀ ਰੱਦ
ਚੰਡੀਗੜ੍ਹ,10 ਅਗਸਤ, Gee98 news service-
-ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਅਜੇ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭੁੱਲਰ ਨੂੰ ਝਟਕਾ ਦਿੰਦੇ ਹੋਏ ਉਹਨਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਹਾਈਕੋਰਟ ਨੇ ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ਦੂਜੀ ਵਾਰ ਰੱਦ ਕੀਤੀ ਹੈ, ਭੁੱਲਰ ਦੀ ਪਹਿਲੀ ਜ਼ਮਾਨਤ ਅਰਜ਼ੀ ਹਾਈਕੋਰਟ ‘ਚੋਂ ਰੱਦ ਹੋਣ ਤੋਂ ਬਾਅਦ ਭੁੱਲਰ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪ੍ਰੰਤੂ ਸੁਪਰੀਮ ਕੋਰਟ ਨੇ ਵੀ ਭੁੱਲਰ ਦੀ ਜ਼ਮਾਨਤ ਅਰਜ਼ੀ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਸੀ ਕਿ ਜੇਕਰ ਦੋ ਮਹੀਨੇ ‘ਚ ਕੇਸ ਟਰਾਇਲ ਸ਼ੁਰੂ ਨਾ ਕੀਤਾ ਤਾਂ ਪਟੀਸ਼ਨਰ ਦੁਬਾਰਾ ਹਾਈਕੋਰਟ ਵਿੱਚ ਜ਼ਮਾਨਤ ਅਰਜ਼ੀ ਦੇ ਸਕਦਾ ਹੈ, ਜਿਸ ਤੋਂ ਬਾਅਦ ਭੁੱਲਰ ਨੇ ਦੁਬਾਰਾ ਹਾਈਕੋਰਟ ਵਿੱਚ ਜ਼ਮਾਨਤ ਅਰਜ਼ੀ ਦਿੱਤੀ ਸੀ। ਦੱਸ ਦੇਈਏ ਕਿ ਪਿਛਲੇ ਦਿਨੀਂ ਦੋਵਾਂ ਪੱਖਾਂ ਦੀਆਂ ਦਲੀਲਾਂ ਅਤੇ ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੀਬੀਆਈ ਵੱਲੋਂ ਦਰਜ ਕੇਸ ਅਤੇ ਗੰਭੀਰ ਦੋਸ਼ਾਂ ਨੂੰ ਦੇਖਦੇ ਹੋਏ ਅਦਾਲਤ ਨੇ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਇਹ ਪਟੀਸ਼ਨ ਰੱਦ ਕਰ ਦਿੱਤੀ।