Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੱਕ ਮੰਗਦੇ ਅਧਿਆਪਕਾਂ ‘ਤੇ ਤਸ਼ੱਦਦ ਦੇ ਵਿਰੋਧ ‘ਚ ਸਾਂਝੇ ਅਧਿਆਪਕ ਮੋਰਚੇ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

Nirmal Pandori by Nirmal Pandori
12/13/2021
in ਪੰਜਾਬ
Reading Time: 1 min read
A A
0
ਹੱਕ ਮੰਗਦੇ ਅਧਿਆਪਕਾਂ ‘ਤੇ ਤਸ਼ੱਦਦ ਦੇ ਵਿਰੋਧ ‘ਚ ਸਾਂਝੇ ਅਧਿਆਪਕ ਮੋਰਚੇ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 13 ਦਸੰਬਰ (ਨਿਰਮਲ ਸਿੰਘ ਪੰਡੋਰੀ ) : ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਹੋ ਰਹੇ ਤਸ਼ੱਦਦ ਦੇ ਵਿਰੋਧ ਵਿਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਦਿੱਤੇ ਬਲਾਕ ਪੱਧਰੀ ਐਕਸ਼ਨਾਂ ਦੇ ਸੱਦੇ ਤਹਿਤ ਬਰਨਾਲਾ ਬਲਾਕ ਦੇ ਅਧਿਆਪਕਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿੱਚ ਇਕੱਠੇ ਹੋ ਕੇ ਬਜ਼ਾਰਾਂ ਵਿੱਚ ਦੀ ਰੋਸ ਪ੍ਰਦਰਸ਼ਨ ਕਰਦੇ ਹੋਏ ਸਥਾਨਿਕ ਸਹੀਦ ਭਗਤ ਸਿੰਘ ਚੌਂਕ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕ ਕੇ ਸਖ਼ਤ ਰੋਸ ਜਾਹਰ ਕੀਤਾ ਗਿਆ ਅਤੇ ਮਾਨਸਾ ਵਿਖੇ ਬੇਰੁਜ਼ਗਾਰਾਂ ਉੱਪਰ ਹੋਏ ਪੁੁਲਸੀਆ ਤਸ਼ੱਦਦ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਨ ਵਾਲੀ ਸ਼ਰਮਨਾਕ ਘਟਨਾ ਕਰਾਰ ਦਿੱਤਾ ਗਿਆ। ਮੋਰਚੇ ਨੇ ਕੱਚੇ ਮੁਲਾਜ਼ਮ ਪੱਕੇ ਕਰਨ, ਬੇਰੁਜਗਾਰਾਂ ਨੂੰ ਪੱਕਾ ਸਰਕਾਰੀ ਰੁਜ਼ਗਾਰ ਦੇਣ, ਨਵੀਆਂ ਭਰਤੀਆਂ ਮੁਕੰਮਲ ਕਰਨ ਅਤੇ ਮਾਨਸਾ ਲਾਠੀਚਾਰਜ ਲਈ ਜ਼ਿੰਮੇਵਾਰ ਡੀ ਐੱਸ ਪੀ ਅਤੇ ਹੋਰਨਾਂ ਅਧਿਕਾਰੀਆਂ ਨੂੰ ਫੌਰੀ ਬਰਖਾਸਤ ਕਰਨ ਦੀ ਮੰਗ ਵੀ ਕੀਤੀ। ਸਾਂਝੇ ਅਧਿਆਪਕ ਮੋਰਚੇ ਦੇ ਆਗੂ ਹਰਿੰਦਰ ਮੱਲੀਆਂ, ਗੁਰਮੀਤ ਸੁਖਪੁਰਾ, ਪਰਮਿੰਦਰ ਸਿੰਘ ਰੁਪਾਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧੌਂਸਮਈ ਨਕਸ਼ੇ ਕਦਮਾਂ ਉਪਰ ਹੀ ਚੱਲ ਰਹੀ ਹੈ। ਜਿਸ ਦਾ ਪ੍ਰਗਟਾਵਾ ਮੌਜੂਦਾ ਮੁੱਖ ਮੰਤਰੀ ਵੱਲੋਂ ਹੱਕ ਮੰਗਦੇ ਲੋਕਾਂ ਬਾਰੇ ਵੱਖ-ਵੱਖ ਸਟੇਜਾਂ ਤੋਂ ਕੀਤੀਆਂ ਗ਼ੈਰ ਜ਼ਿੰਮੇਵਾਰਾਨਾ ਟਿੱਪਣੀਆਂ ਕਰਨ, ਸੰਘਰਸ਼ੀ ਲੋਕਾਂ ਉੱਪਰ ਪੁਲੀਸ ਕੇਸ ਦਰਜ ਕਰਨ ਅਤੇ ਡੀ.ਜੇ. ਚਲਾ ਕੇ ਲੋਕਾਂ ਦੀ ਆਵਾਜ਼ ਦਬਾਉਣ ਵਰਗੇ ਗ਼ੈਰਵਾਜਬ ਫ਼ੈਸਲਿਆਂ ਤੋਂ ਸਾਫ਼ ਜਾਹਰ ਹੁੰਦਾ ਹੈ। ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕੀਤਾ ਜਾਵੇ ਅਤੇ ਬੇਰੁਜ਼ਗਾਰਾਂ ਲਈ ਪੱਕੇ ਸਰਕਾਰੀ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਆਗੂਆਂ ਕੁਸ਼ਲ ਸਿੰਘੀ, ਰਾਜੀਵ ਕੁਮਾਰ, ਅਮਰਜੀਤ ਸਿੰਘ ਖਾਲਸਾ, ਅਮਰੀਕ ਸਿੰਘ ਭੱਦਲਵੱਡ, ਹਰਜੀਤ ਸਿੰਘ ਖੁੱਡੀ, ਅੰਮਿ੍ਰਤ ਪਾਲ ਕੋਟਦੁੱਨਾ, ਏਕਮ ਪ੍ਰੀਤ ਸਿੰਘ ਭੋਤਨਾ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਸ਼ੁਰੂ ਕੀਤੀਆਂ ਨਵੀਂ ਭਰਤੀਆਂ (ਪ੍ਰੀ ਪ੍ਰਾਇਮਰੀ 8393, ਪ੍ਰਾਇਮਰੀ ਦੀਆਂ 2364, 6635 ਆਦਿ) ਫੌਰੀ ਪੂਰੀਆਂ ਕਰਕੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਅਤੇ ਸੈਕੰਡਰੀ ਵਿੱਚ ਸਾਰੇ ਵਿਸ਼ਿਆਂ ਦੀਆਂ ਬਣਦੀਆਂ ਸਾਰੀਆਂ ਖਾਲੀ ਅਸਾਮੀਆਂ ਅਨੁਸਾਰ ਨਵੀਂ ਭਰਤੀ ਦੇ ਇਸ਼ਤਿਹਾਰ ਜਾਰੀ ਕੀਤੇ ਜਾਣ। ਇਸ ਮੌਕੇ ਦਰਸ਼ਨ ਬਦਰਾ, ਗੁਰਗੀਤ ਸਿੰਘ ਠੀਕਰੀਵਾਲਾ,ਮਨਜੀਤ ਸਿੰਘ ਬਖਤਗੜ, ਕੇਵਲ ਸਿੰਘ ਆਦਿ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

05/08/2026
Load More
Previous Post

ਸਰਪੰਚ ਨੇ ਕਿਹਾ .. ਮੇਰੇ ਪਿੰਡ ਹੋ ਰਹੀ ਹੈ ਨਜਾਇਜ਼ ਮਾਈਨਿੰਗ.. ਪ੍ਰਸ਼ਾਸਨ ਨਹੀਂ ਕਰਦਾ ਸਾਡੀ ਸੁਣਵਾਈ

Next Post

ਵਿਧਾਨ ਸਭਾ ਚੋਣਾਂ ’ਚ ਕੇਵਾਈਓਆਈ ਦੀ ਫ਼ੈਸਲਾਕੁੰਨ ਭੂਮਿਕਾ ਹੋਵੇਗੀ : ਦੋਸਤ

Nirmal Pandori

Nirmal Pandori

Related Posts

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ
ਪੰਜਾਬ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

by Nirmal Pandori
05/08/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
Load More
Next Post
ਵਿਧਾਨ ਸਭਾ ਚੋਣਾਂ ’ਚ ਕੇਵਾਈਓਆਈ ਦੀ ਫ਼ੈਸਲਾਕੁੰਨ ਭੂਮਿਕਾ ਹੋਵੇਗੀ : ਦੋਸਤ

ਵਿਧਾਨ ਸਭਾ ਚੋਣਾਂ ’ਚ ਕੇਵਾਈਓਆਈ ਦੀ ਫ਼ੈਸਲਾਕੁੰਨ ਭੂਮਿਕਾ ਹੋਵੇਗੀ : ਦੋਸਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend