Skip to main content

Gee 98News

ਪੰਜਾਬ ਕਾਂਗਰਸ ਮਸਲਾ…ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 12 ਅਗਸਤ, Gee98 news service-

-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਅੰਦਰੂਨੀ ਸੰਕਟ ਕਿਸੇ ਤਣ ਪੱਤਣ ਲੱਗਦਾ ਨਜ਼ਰ ਆ ਰਿਹਾ ਹੈ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਦੇ ਬਾਹਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ, ਇਸ ਮੌਕੇ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਪ੍ਰਸਾਦ ਵੀ ਹਾਜ਼ਰ ਰਹੇ।‌ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੀ ਪੰਜਾਬ ਦੇ 15 ਵਿਧਾਇਕਾਂ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਸੀ ਤਾਂ ਜੋ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅੰਦਰੂਨੀ ਕਲੇਸ਼ ਸਬੰਧੀ ਚਰਚਾ ਕੀਤੀ ਜਾ ਸਕੇ। ਦੂਜੇ ਪਾਸੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਮੰਗਲਵਾਰ ਰਾਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਜਿਸ ਵਿੱਚ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਡਾਕਟਰ ਧਰਮਵੀਰ ਗਾਂਧੀ, ਸ਼ੇਰ ਸਿੰਘ ਘੁਬਾਇਆ ਅਤੇ ਪ੍ਰਗਟ ਸਿੰਘ ਸ਼ਾਮਿਲ ਹੋਏ। ਦੂਜੇ ਪਾਸੇ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿੱਚ “ਹਰ ਬੂਥ ਕਾਂਗਰਸ ਮਜ਼ਬੂਤ” ਮੀਟਿੰਗਾਂ ਤੋਂ ਬਾਅਦ ਕਾਂਗਰਸ ਦੀ ਕੌਮੀ ਹਾਈਕਮਾਂਡ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਸਸ਼ੋਪੰਜ ਵਿੱਚ ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੀ ਟੀਮ ਨੂੰ ਇੱਕ ਵਾਰ ਫਿਰ ਪੰਜਾਬ ਦੇ ਮੈਦਾਨ ਵਿੱਚ ਉਤਾਰ ਦਿੱਤਾ ਹੈ। ਜਿਹੜੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸਬੰਧੀ ਵਰਕਰਾਂ ਦੀ ਫੀਡਬੈਕ ਲਵੇਗੀ ਅਤੇ ਸਾਰੀ ਰਿਪੋਰਟ ਰਾਹੁਲ ਗਾਂਧੀ ਨੂੰ ਸੌਂਪੀ ਜਾਵੇਗੀ।

ਫੋਟੋ ਕੈਪਸ਼ਨ- ਫਾਈਲ ਫੋਟੋ

Gee98 Ads
error: Content is protected !!