Skip to main content

Gee 98News

ਗਰੀਨ ਕਾਲੋਨੀ ‘ਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

– ਸ਼ਹੀਦਾਂ ਦੀਆਂ ਕੁਰਬਾਨੀਆਂ ਬਦੌਲਤ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ- ਬਾਬੂ ਲੱਖਪਤ ਰਾਏ

ਬਰਨਾਲਾ,16 ਅਗਸਤ ( ਨਿਰਮਲ ਸਿੰਘ ਪੰਡੋਰੀ )-

-ਸ਼ਹਿਰ ਦੀ ਪ੍ਰਸਿੱਧ ਗਰੀਨ ਕਾਲੋਨੀ ਦੇ ਵਾਸੀਆਂ ਨੇ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਰਵਾਏ ਇੱਕ ਪ੍ਰਭਾਵਸਾਲੀ ਸਮਾਗਮ ‘ਚ ਗਰੀਨ ਕਾਲੋਨੀ ਦੇ ਐਮਡੀ ਬਾਬੂ ਲਖਪਤ ਰਾਏ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਦੇਸ਼ ਦੀ ਆਜ਼ਾਦੀ ‘ਚ ਆਪਣੀ ਜਾਨ ਦੀਆਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਸ਼ਹੀਦੀਆਂ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸਾਡੇ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਭਾਰਤ ਨੇ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤੀ ਪ੍ਰਾਪਤ ਕੀਤੀ ਅਤੇ ਅੱਜ ਭਾਰਤ ਸਾਰੇ ਦੇਸ਼ ਵਾਸੀਆਂ ਦੀ ਮਿਹਨਤ ਸਦਕਾ ਸਮੁੱਚੇ ਵਿਸ਼ਵ ਵਿੱਚ ਇੱਕ ਖਾਸ ਮੁਕਾਮ ਹਾਸਿਲ ਕਰ ਸਕਿਆ ਹੈ। ‌ ਬਾਬੂ ਲਖਪਤ ਰਾਏ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸਾਡੇ ਦੇਸ਼ ਅਤੇ ਪੰਜਾਬ ਦੀ ਤਰੱਕੀ ਅਤੇ ਅਮਨ ਸ਼ਾਂਤੀ ਬਣਾਏ ਰੱਖਣ ਦੇ ਲਈ ਮਿਲ ਜੁਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਰੱਖਣੀ ਚਾਹੀਦੀ ਹੈ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਨਰੇਸ਼ ਕੁਮਾਰ ਨੇ ਬਾਖੂਬੀ ਨਿਭਾਈ। ‌ ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਤਰ ਹੋਏ ਗਰੀਨ ਕਾਲੋਨੀ ਵਾਸੀਆਂ ਨੇ ਭਾਰਤ ਮਾਤਾ ਦੀ ਜੈ ਜੈ ਕਰਦੇ ਹੋਏ ਨਾਅਰੇ ਲਗਾਏ ਅਤੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਆਜ਼ਾਦੀ ਦੇ ਦਿਹਾੜੇ ਦੇ ਮੌਕੇ ‘ਤੇ ਗਰੀਨ ਕਾਲੋਨੀ ‘ਚ ਕਰਵਾਏ ਗਏ ਇਸ ਸਮਾਗਮ ਦੀ ਸਫਲਤਾ ਲਈ ਅਮਨ ਮਿੱਤਲ, ਵਿਕਾਸ ਕੁਮਾਰ, ਪੁਖਰਾਜ ਕੁਮਾਰ ਅਤੇ ਰਾਹੁਲ ਸੀਏ ਨੇ ਮਹੱਤਵਪੂਰਨ ਭੂਮਿਕਾ ਨਿਭਾਈ।

Gee98 Ads

 

error: Content is protected !!