ਚੰਡੀਗੜ੍ਹ, 8 ਸਤੰਬਰ, Gee98 News service-
-ਸਾਲ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਘਟਨਾਵਾਂ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ‘ਚ SIT ਨੇ ਇੱਕ ਵਾਰ ਫੇਰ ਪੁੱਛਗਿੱਛ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। SIT ਨੇ ਸੁਖਬੀਰ ਸਿੰਘ ਬਾਦਲ ਨੂੰ 11 ਸਤੰਬਰ ਨੂੰ ਚੰਡੀਗੜ੍ਹ ਪੇਸ਼ ਹੋਣ ਲਈ ਕਿਹਾ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ SIT ਦੇ ਸਾਹਮਣੇ ਇੱਕ ਵਾਰ ਪੇਸ਼ ਹੋ ਚੁੱਕੇ ਹਨ, ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਜਦੋਂ ਵੀ ਜਾਂਚ ਟੀਮ ਉਹਨਾਂ ਨੂੰ ਬੁਲਾਏਗੀ, ਉਹ ਪੇਸ਼ ਹੋਣਗੇ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਇਸ ਵੇਲੇ ਕਈ ਮੁੱਦਿਆਂ ‘ਤੇ ਘਿਰੀ ਹੋਈ ਹੈ ਅਤੇ ਉਹ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਖ਼ਾਤਰ ਸੁਖਬੀਰ ਸਿੰਘ ਬਾਦਲ ਨੂੰ ਵਾਰ-ਵਾਰ ਬੁਲਾ ਰਹੀ ਹੈ।