– ਭਗਵੰਤ ਮਾਨ ਤੇ ਹਰਪਾਲ ਚੀਮਾ PAC ‘ਚ ਸ਼ਾਮਿਲ
ਚੰਡੀਗੜ੍ਹ, 11 ਸਤੰਬਰ, Gee98 news service-
-ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ 10 ਮੈਂਬਰੀ ਪਾਵਰਫੁੱਲ ਕਮੇਟੀ PAC ਦਾ ਹਿੱਸਾ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ ਕਰਦੇ ਹੋਏ ਸ੍ਰੀ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੂੰ ਇਸ ਕਮੇਟੀ ਵਿੱਚ ਸ਼ਾਮਿਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਕਮੇਟੀ ਦੇ ਵਿਸ਼ੇਸ਼ ਇਨਵਾਇਟੀ ਮੈਂਬਰ ਸਨ। ਇਸ ਦੇ ਨਾਲ ਹੀ ਇੱਕ ਹੋਰ ਹੈਰਾਨੀਜਨਕ ਫੈਸਲੇ ਤਹਿਤ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਵਿਧਾਇਕ ਬਲਜਿੰਦਰ ਕੌਰ ਅਤੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੂੰ ਕੌਮੀ ਕਾਰਜਕਾਰਨੀ ਕਮੇਟੀ ਤੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਨੇ ਸ੍ਰੀ ਅਰਵਿੰਦ ਕੇਜਰੀਵਾਲ ਦੇ ਖਾਸ ਵਿਭਵ ਕੁਮਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਆਪਣੀ 23 ਮੈਂਬਰੀ ਕੌਮੀ ਕਾਰਜਕਾਰਨੀ ਕਮੇਟੀ ‘ਚ ਸ਼ਾਮਿਲ ਕੀਤਾ ਹੈ। ਆਮ ਆਦਮੀ ਪਾਰਟੀ ਵੱਲੋਂ ਆਪਣੀ ਕੌਮੀ ਕਾਰਜਕਾਰਨੀ ਕਮੇਟੀ ਵੱਲੋਂ ਅਮਨ ਅਰੋੜਾ, ਬੀਬੀ ਮਾਣੂੰਕੇ ਤੇ ਬੀਬੀ ਬਲਜਿੰਦਰ ਕੌਰ ਨੂੰ ਬਾਹਰ ਕੱਢਣਾ ਹੈਰਾਨੀਜਨਕ ਕਦਮ ਮੰਨਿਆ ਜਾ ਰਿਹਾ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਵੀਰ ਸਿੰਘ ਘੁੰਮਣ ਨੂੰ ਕੌਮੀ ਕਾਰਨ ਕੀ ਕਾਰਜ ਕਰਨ ਦੀ ਕਮੇਟੀ ਦੇ ਸ਼ਾਮਿਲ ਕਰਨ ਦਾ ਫੈਸਲਾ ਵੀ ਹੈਰਾਨੀਜਨਕ ਹੈ ਕਿਉਂਕਿ ਰਾਜਬੀਰ ਸਿੰਘ ਘੁੰਮਣ ਪੰਜਾਬ ‘ਚ ਕੁਰੱਪਸ਼ਨ ਦੇ ਵੱਡੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ।