ਬਰਨਾਲਾ, 17 ਅਕਤੂਬਰ ( ਨਿਰਮਲ ਸਿੰਘ ਪੰਡੋਰੀ )-
—ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ।
— ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਮਾਮਲੇ ‘ਚ ਕੇਂਦਰ ਸਰਕਾਰ ਦੀ ਐਂਟਰੀ ਹੋ ਗਈ ਹੈ, ਕੇਂਦਰ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਸਾਰੇ ਮਾਮਲੇ ਦੀ ਲਿਖ਼ਤੀ ਤੌਰ ‘ਤੇ ਜਾਣਕਾਰੀ ਮੰਗੀ ਹੈ।
— ਪੰਜਾਬ ਸਰਕਾਰ ਵੱਲੋਂ ਸਾਲ 2027 ਲਈ ਸਰਕਾਰੀ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਕੈਲੰਡਰ ਦੇ ਮੁਤਾਬਕ ਪੰਜਾਬ ‘ਚ 32 ਗਜ਼ਟਿਡ ਛੁੱਟੀਆਂ ਹੋਣਗੀਆਂ, ਪੂਰੇ ਸਾਲ ਵਿੱਚ ਸ਼ਨੀਵਾਰ ਐਤਵਾਰ ਨੂੰ ਛੱਡ ਕੇ 237 ਦਿਨ ਕੰਮਕਾਜ ਹੋਵੇਗਾ।
— ਪੰਜਾਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ, ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੋਕ ਸਭਾ ਵਿੱਚ ਉਠਾਉਣਗੇ।
—ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਤੋਂ ਸੀਬੀਆਈ ਨੇ ਛੇ ਘੰਟੇ ਲਗਾਤਾਰ ਪੁੱਛਕਿਛ ਕੀਤੀ, ਸੋਮਵਾਰ ਨੂੰ ਦੁਬਾਰਾ ਬੁਲਾਇਆ
—ਪੰਜਾਬ ਦੀਆਂ ਅਗਲੀਆਂ ਚੋਣਾਂ ਸਬੰਧੀ ਚੋਣ ਕਮਿਸ਼ਨ ਦੀ ਇੱਕ ਟੀਮ 27-28 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰੇਗੀ।
—ਕੇਂਦਰ ਸਰਕਾਰ ਅਕਤੂਬਰ ਦੇ ਆਖਰੀ ਦਿਨਾਂ ‘ਚ ਲੋਕ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਲੋਕ ਸਭਾ ਦੀਆਂ ਸੀਟਾਂ ਵਧਾਉਣ ਸਬੰਧੀ ਬਿੱਲ ਪੇਸ਼ ਕਰ ਸਕਦੀ ਹੈ।
—ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਫਰਾਂਸ ਦੌਰੇ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਰਾਂਸ ਲਈ ਰਵਾਨਾ
—ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ-ਕੀਰਤਨ ‘ਤੇ ਅਗਲੇ ਹੁਕਮਾਂ ਤੱਕ ਪਾਬੰਦੀ