– ਪਰਿਵਾਰ ਅਤੇ ਐਕਸ਼ਨ ਕਮੇਟੀ ਦੇ ਫੈਸਲੇ ‘ਤੇ ਟਿਕੀਆਂ ਨਜ਼ਰਾਂ
ਚੰਡੀਗੜ੍ਹ, 23 ਅਕਤੂਬਰ, Gee98 news service
–ਮਾਨਸਾ ‘ਚ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ‘ਚ ਇੱਕ ਨਵਾਂ ਮੋੜ ਆਇਆ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਲਈ ਗਠਿਤ ਕੀਤੀ SIT ਨੇ ਐਕਸ਼ਨ ਕਮੇਟੀ ਨਾਲ ਮੀਟਿੰਗ ਕਰਕੇ ਪਰਿਵਾਰ ਅਤੇ ਕਮੇਟੀ ਦੀਆਂ 14 ਵਿੱਚੋਂ 12 ਮੰਗਾਂ ਮੰਨ ਲਈਆਂ ਹਨ। ਹੁਣ ਪਰਿਵਾਰ ਅਤੇ ਕਮੇਟੀ ਦੀਆਂ ਦੋ ਮੰਗਾਂ (ਪੰਜਾਬ ਦੇ ਮੁੱਖ ਮੰਤਰੀ ਦਾ ਅਸਤੀਫ਼ਾ ਅਤੇ ਪੰਜਾਬ ਦੇ ਡੀਜੀਪੀ ਦਾ ਅਸਤੀਫ਼ਾ) ਬਕਾਇਆ ਹਨ। ਪੰਜਾਬ ਸਰਕਾਰ ਦੀ ਕਮੇਟੀ ਨੇ 12 ਮੰਗਾਂ ਮੰਨੇ ਜਾਣ ਸਬੰਧੀ ਇੱਕ ਲਿਖ਼ਤੀ ਪੱਤਰ ਵੀ ਐਕਸ਼ਨ ਕਮੇਟੀ ਨੂੰ ਸੌਂਪਿਆ ਜਿਸ ਤੋਂ ਬਾਅਦ ਇਹਨਾਂ ਇਸ ਪੱਤਰ ‘ਤੇ ਵਿਚਾਰ ਕਰਨ ਲਈ ਐਕਸ਼ਨ ਕਮੇਟੀ ਦੀ ਮੀਟਿੰਗ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਕਰਵਾਉਣ ਲਈ ਹੁਣ ਉਸ ਦੀ ਲਾਸ਼ ਪੀਜੀਆਈ ਚੰਡੀਗੜ੍ਹ ਲਿਜਾਈ ਜਾ ਸਕਦੀ ਹੈ ਅਤੇ ਉਸ ਤੋਂ ਬਾਅਦ ਉਸਦਾ ਸਸਕਾਰ ਵੀ ਕੀਤਾ ਜਾ ਸਕਦਾ ਹੈ, ਇਸ ਸਬੰਧੀ ਫੈਸਲਾ ਐਕਸ਼ਨ ਕਮੇਟੀ ਅਤੇ ਪਰਿਵਾਰ ਕਰੇਗਾ। ਦੂਜੇ ਪਾਸੇ ਸੀਬੀਆਈ ਦੀ ਜਾਂਚ ਟੀਮ ਨੇ ਦੋਸ਼ੀ ਅਸ਼ਵਨੀ ਕੁਮਾਰ ਨੂੰ ਸੀਬੀਆਈ ਦੀ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨਾਂ ਦੇ ਰਿਮਾਂਡ ‘ਤੇ ਲਿਆ।