Skip to main content

Gee 98News

ਭਾਈ ਜਗਤਾਰ ਸਿੰਘ ਹਵਾਰਾ ਦੇ ਪਿਤਾ ਦੀ ਅਸ਼ਲੀਲ ਵੀਡੀਓ ਵਾਇਰਲ…ਛਵੀ ਖਰਾਬ ਕਰਨ ਦੀ ਕੋਸ਼ਿਸ

-ਪੁਲਿਸ ਕੋਲ ਕਰਵਾਈ ਸ਼ਿਕਾਇਤ ਦਰਜ
ਚੰਡੀਗੜ੍ਹ, 30 ਅਕਤੂਬਰ, Gee98 News service
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੇ ਪਿਤਾ ਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂ ਗੁਰਚਰਨ ਸਿੰਘ ਦੀ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸੰਬੰਧੀ ਖੁਦ ਗੁਰਚਰਨ ਸਿੰਘ ਨੇ ਇੱਕ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਉਂਦੇ ਹੋਏ ਕਿਹਾ ਕਿ ਉਹਨਾਂ ਦੀ ਛਵੀ ਖਰਾਬ ਕਰਨ ਅਤੇ ਚਰਿਤਰਹੀਣਤਾ ਦੇ ਮਕਸਦ ਨਾਲ ਕਿਸੇ ਨੇ AI ਨਾਲ ਉਹਨਾਂ ਦੀ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਹੈ। ਗੁਰਚਰਨ ਸਿੰਘ ਨੇ ਮੋਹਾਲੀ ਸਾਈਬਰ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਦੋਸ਼ੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੀ ਅਤੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਹਟਾਉਣ ਦੀ ਮੰਗ ਵੀ ਕੀਤੀ ਹੈ। ਆਪਣੀ ਸ਼ਿਕਾਇਤ ਵਿੱਚ ਗੁਰਚਰਨ ਸਿੰਘ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਇੱਕ ਵਿਅਕਤੀ ‘ਤੇ ਸ਼ੱਕ ਵੀ ਕੀਤਾ ਹੈ, ਉਹਨਾਂ ਦਾ ਦੋਸ਼ ਹੈ ਕਿ ਉਕਤ ਵਿਅਕਤੀ ਸਾਲ 2022 ਤੋਂ ਉਹਨਾਂ ਨਾਲ ਨਿੱਜੀ ਰੰਜਿਸ਼ ਰੱਖਦਾ ਹੈ ਅਤੇ ਅਕਸਰ ਉਹਨਾਂ ਦੇ ਖ਼ਿਲਾਫ਼ ਸ਼ੋਸ਼ਲ ਮੀਡੀਆ ‘ਤੇ ਝੂਠੀਆਂ ਟਿੱਪਣੀਆਂ ਤੇ ਪੋਸਟਾਂ ਪਾਉਂਦਾ ਰਹਿੰਦਾ ਹੈ ਇਸ ਲਈ ਉਹਨਾਂ ਨੂੰ ਸ਼ੱਕ ਹੈ ਕਿ ਉਹਨਾਂ ਦੀ ਇਸ ਅਸ਼ਲੀਲ ਫਰਜ਼ੀ ਵੀਡੀਓ ਤਿਆਰ ਕਰਨ ਤੇ ਵਾਇਰਲ ਕਰਨ ਦੇ ਪਿੱਛੇ ਵੀ ਉਸੇ ਵਿਅਕਤੀ ਦਾ ਹੱਥ ਹੋ ਸਕਦਾ ਹੈ, ਹਾਲਾਂਕਿ ਇਸ ਸਬੰਧ ਵਿੱਚ ਪੁਲਿਸ ਜਾਂਚ ਤੋਂ ਬਾਅਦ ਹੀ ਅਸਲ ਸਥਿਤੀ ਸਾਹਮਣੇ ਆਵੇਗੀ। ਗੁਰਚਰਨ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਵੀ ਕੀਤੀ ਹੈ ਕਿ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕੀਤੀ ਜਾ ਰਹੀ ਉਹਨਾਂ ਦੀ ਇਹ ਅਸਲੀਲ ਫਰਜ਼ੀ ਵੀਡੀਓ ਸਾਰੇ ਪਲੇਟਫਾਰਮਾਂ ਤੋਂ ਹਟਾਈ ਜਾਵੇ ਅਤੇ ਇਸ ਲਈ ਜ਼ਿੰਮੇਵਾਰ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮੋਹਾਲੀ ਵਿਖੇ 7 ਜਨਵਰੀ 2023 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਦੀ ਗੁਰਚਰਨ ਸਿੰਘ ਅਗਵਾਈ ਕਰ ਰਹੇ ਹਨ। ਉਹਨਾਂ ਦਾ ਦੋਸ਼ ਹੈ ਕਿ ਮੋਰਚੇ ਦੀ ਛਵੀ ਨੂੰ ਖਰਾਬ ਕਰਨ ਲਈ ਹੀ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਮੋਹਾਲੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ BNS ਐਕਟ ਦੀ ਧਾਰਾ 294, 352 ਤੇ 356(3) ਤੋਂ ਇਲਾਵਾ IT ਐਕਟ ਦੀ ਧਾਰਾ 66 ਤਹਿਤ ਮਾਮਲਾ ਦਰਜ ਕੀਤਾ ਹੈ।

error: Content is protected !!