Skip to main content

Gee 98News

ਬਰਨਾਲਾ ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਓਵਰਡੋਜ਼ ਨਾਲ ਮੌਤ ਦੀ ਸ਼ੰਕਾ

ਬਰਨਾਲਾ, 11 ਨਵੰਬਰ ( Gee98 News service )-
ਬੱਸ ਸਟੈਂਡ ਬਰਨਾਲਾ ਦੇ ਸਾਹਮਣੇ ਇੱਕ ਖਾਲੀ ਪਲਾਟ ਵਿੱਚੋਂ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ ਹੈ, ਜਿਸ ਦੀ ਪਹਿਚਾਣ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਜਸਕਰਨ ਸਿੰਘ ਸੰਧੂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਮੌਕੇ ‘ਤੇ ਪੁਲਿਸ ਪਾਰਟੀ ਨੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲਿਆ। ‌ਇਸ ਮੌਕੇ ਪੁੱਜੇ ਯੂਥ ਕਾਂਗਰਸ ਤੇ ਸੀਨੀਅਰ ਆਗੂ ਅਰੁਣਪ੍ਰਤਾਪ ਸਿੰਘ ਢਿੱਲੋਂ ਨੇ ਕਿਹਾ ਕਿ ਹਾਲਾਤਾਂ ਮੁਤਾਬਕ ਇਹ ਜ਼ਾਹਰ ਹੁੰਦਾ ਹੈ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ‌ ਏਪੀ ਢਿੱਲੋ ਨੇ ਕਿਹਾ ਕਿ ਮੌਤ ਦੇ ਅਸਲ ਕਾਰਨ ਭਾਵੇਂ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਸਾਹਮਣੇ ਆਉਣਗੇ ਪ੍ਰੰਤੂ ਹਾਲਾਤਾਂ ਦੇ ਮੁਤਾਬਕ ਇਹ ਘਟਨਾ ਨਸ਼ੇ ਦੀ ਓਵਰਡੋਜ਼ ਕਾਰਨ ਹੀ ਵਾਪਰੀ ਹੈ ਕਿਉਂਕਿ ਇਸੇ ਖਾਲੀ ਪਲਾਟ ਵਿੱਚੋਂ ਪਹਿਲਾਂ ਵੀ ਨੌਜਵਾਨਾਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ ਜਿਨਾਂ ਦੀ ਮੌਤ ਵੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਸੀ। ਉਹਨਾਂ ਕਿਹਾ ਕਿ ਇਹ ਖਾਲੀ ਪਲਾਟ ਨਸ਼ਾ ਕਰਨ ਵਾਲੇ ਨਸ਼ੇੜੀਆਂ ਲਈ ਸੇਫ ਜੋਨ ਬਣ ਚੁੱਕੇ ਹਨ ਜਿਨਾਂ ਦੀ ਸਫ਼ਾਈ ਨਾ ਕੀਤੇ ਜਾਣ ਕਰਕੇ ਇਹਨਾਂ ਦੀ ਵਰਤੋਂ ਨਸ਼ੇੜੀਆਂ ਵੱਲੋਂ ਕੀਤੀ ਜਾਂਦੀ ਹੈ। ਇਸ ਮਾਮਲੇ ਸਬੰਧੀ ਬੱਸ ਸਟੈਂਡ ਪੁਲਿਸ ਚੌਂਕੀ ਦੇ ਇੰਚਾਰਜ ਏਐਸਆਈ ਗੁਰਸਿਮਰਨਜੀਤ ਸਿੰਘ ਨੇ ਇਸ ਮਾਮਲੇ ਦੀ ਡੁੰਗਾਈ ਨਾਲ ਪੜਤਾਲ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ ਸਿਵਲ ਹਸਪਤਾਲ ਦੀ ਮੌਰਚਰੀ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ।

ਫੋਟੋ ਕੈਪਸ਼ਨ -ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਗੱਡੀ ਵਿੱਚ ਰੱਖਦੀ ਹੋਈ ਪੁਲਿਸ ਅਤੇ ਲੋਕ

error: Content is protected !!