Skip to main content

Gee 98News

ਟਰਾਈਡੈਂਟ ਕੰਪਲੈਕਸ ਵਿੱਚ ਹੋਵੇਗਾ ਮਹਾਨ ਕੀਰਤਨ ਸਮਾਗਮ

ਬਰਨਾਲਾ,26 ਨਵੰਬਰ (ਨਿਰਮਲ ਸਿੰਘ ਪੰਡੋਰੀ)-
ਵਿਸ਼ਵ ਪ੍ਰਸਿੱਧ ਉਦਯੋਗਿਕ ਘਰਾਣੇ ਟਰਾਈਡੈਂਟ ਗਰੁੱਪ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਮਿਨ ਹੈਡ ਰੁਪਿੰਦਰ ਗੁਪਤਾ ਨੇ ਦੱਸਿਆ ਕਿ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ ਸੰਘੇੜਾ ਵਿਖੇ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਜਿਸ ਵਿੱਚ ਭਾਈ ਮਨਿੰਦਰ ਸਿੰਘ ਜੀ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ।

error: Content is protected !!