Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਲਜ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ’ਚ ਰੋਸ ਰੈਲੀ ਦਾ ਐਲਾਨ

Nirmal Pandori by Nirmal Pandori
01/02/2022
in ਪੰਜਾਬ
Reading Time: 1 min read
A A
0
ਕਾਲਜ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ’ਚ ਰੋਸ ਰੈਲੀ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,02 ਜਨਵਰੀ (ਨਿਰਮਲ ਸਿੰਘ ਪੰਡੋਰੀ) : ਐਸ ਡੀ ਕਾਲਜ ਵਿਖੇ ਕਾਲਜ ਅਧਿਆਪਕਾਂ ਨੇ ਸੂਬਾ ਸਰਕਾਰ ਦੇ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ। ਪੰਜਾਬ ਅਤੇ ਚੰਡੀਗੜ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਵੱਲੋਂ ਲੰਮੇਂ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਤਹਿਤ ਬਰਨਾਲਾ, ਸੰਗਰੂਰ ਅਤੇ ਮਲੇਰਕੋਟਲਾ ਦੇ ਕਾਲਜ ਅਧਿਆਪਕਾਂ ਨੇ ਹੜਤਾਲ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਏਰੀਆ ਸਕੱਤਰ ਪ੍ਰੋ. ਰਾਜਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਭਾਰਤ ਦਾ ਇਕੱਲਾ ਸੂਬਾ ਹੈ ਜਿੱਥੇ ਅਜੇ ਤੱਕ ਕਾਲਜ ਅਤੇ ਯੂਨੀਵਰਸਿਟੀ ਅਧਿਆਪਕਾਂ ਨੂੰ 7ਵਾਂ ਪੇ ਕਮਿਸ਼ਨ ਨਹੀਂ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਅਧਿਆਪਕਾਂ ਦੀ ਤਨਖ਼ਾਹ ਨੂੰ ਯੂਜੀਸੀ ਗ੍ਰੇਡਾਂ ਨਾਲ ਡੀਿਕ ਕਰਕੇ ਸੂਬੇ ਅੰਦਰ ਉੱਚ ਸਿੱਖਿਆ ਦਾ ਪੂਰੀ ਤਰਾਂ ਭੱਠਾ ਬਿਠਾਉਣ ਜਾ ਰਹੀ ਹੈ। ਜੇਕਰ ਪੰਜਾਬ ਸਰਕਾਰ ਦੀ ਇਹ ਯੋਜਨਾ ਕਾਮਯਾਬ ਹੋ ਗਈ ਤਾਂ ਅਧਿਆਪਕਾਂ ਦੇ ਨਾਲ ਨਾਲ ਵਿਦਿਆਰਥੀਆਂ ਅਤੇ ਸਮੁੱਚੀ ਉੱਚ ਸਿੱਖਿਆ ਵਿਵਸਥਾ ਨੂੰ ਵੱਡਾ ਨੁਕਸਾਨ ਹੋਵੇਗਾ। ਜ਼ਿਲਾ ਪ੍ਰਧਾਨ ਡਾ. ਬਹਾਦਰ ਸਿੰਘ ਨੇ ਸੂਬਾ ਸਰਕਾਰ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕਾਲਜ ਅਤੇ ਯੂਨੀਵਰਸਿਟੀ ਅਧਿਆਪਕ ਸੂਬਾ ਸਰਕਾਰ ਤੋਂ ਆਪਣੇ ਲਈ ਕੁੱਝ ਨਵੇਂ ਦੀ ਤਾਂ ਮੰਗ ਹੀ ਨਹੀਂ ਕਰ ਰਹੇ ਬਲਕਿ ਪਹਿਲਾ ਤੋਂ ਚੱਲ ਰਹੀ ਵਿਵਸਥਾ ਨੂੰ ਲਾਗੂ ਰੱਖਣ ਲਈ ਪਿਛਲੇ ਤਿੰਨ ਮਹੀਨਿਆਂ ਤੋਂ ਜੱਦੋ ਜਹਿਦ ਕਰ ਰਹੇ ਹਨ। 7ਵੇਂ ਤਨਖ਼ਾਹ ਕਮਿਸ਼ਨ ਲਾਗੂ ਹੋਣ ਨਾਲ ਬਹੁਤਾ ਵਿੱਤੀ ਭਾਰ ਤਾਂ ਕੇਂਦਰ ਸਰਕਾਰ ’ਤੇ ਪਵੇਗਾ। ਮੌਜੂਦਾ ਸਰਕਾਰ ਅਧਿਆਪਕ ਵਰਗ ਨੂੰ ਜ਼ਲੀਲ ਕਰਨ ’ਤੇ ਲੱਗੀ ਹੋਈ ਹੈ। ਉਨਾਂ ਕਿਹਾ ਕਿ ਅਧਿਆਪਕ ਆਪਣੇ ਹੱਕ ਲੈ ਕੇ ਹਟੱਣਗੇ। ਇਸ ਮੌਕੇ 4 ਫਰਵਰੀ ਨੂੰ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਬਠਿੰਡਾ ਵਿਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਭਰਵੀਂ ਸ਼ਮੂਲੀਅਤ ਦਾ ਅਹਿਦ ਲਿਆ ਗਿਆ। ਇਸ ਮੌਕੇ ਜ਼ਿਲਾ ਸਕੱਤਰ ਪ੍ਰੋ. ਅਮਰਿੰਦਰ ਸਿੰਘ ਅਤੇ ਸਥਾਨਕ ਪ੍ਰਧਾਨ ਡਾ. ਕੁਲਭੂਸ਼ਣ ਰਾਣਾ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ ਪ੍ਰੋ. ਨਿਰਪਜੀਤ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਕਰਮਜੀਤ ਸਿੰਘ, ਪ੍ਰੋ. ਸੁਰਮੁੱਖ ਸਿੰਘ, ਪ੍ਰੋ. ਅਮਰੀਸ਼ ਕੁਮਾਰ, ਡਾ. ਰਾਜੇਸ਼ ਗੁਪਤਾ, ਪ੍ਰੋ. ਤਾਰਾ ਸਿੰਘ ਅਤੇ ਪ੍ਰੋ. ਅਨੁਰਾਧਾ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਤਿੰਨੋਂ ਜ਼ਿਲਿਆਂ ਦੇ ਅਧਿਆਪਕ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਲੁਧਿਆਣਾ ਬੰਬ ਬਲਾਸਟ: ਉਜਾਗਰ ਹੋ ਰਹੇ ਤੱਥ ਚਿੰਤਾਜਨਕ

Next Post

ਇਹ ਹੁੰਦੀ ਹੈ ਸਿਆਸੀ ਢੀਠਤਾਈ ਦੀ ਹੱਦ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਇਹ ਹੁੰਦੀ ਹੈ ਸਿਆਸੀ ਢੀਠਤਾਈ ਦੀ ਹੱਦ

ਇਹ ਹੁੰਦੀ ਹੈ ਸਿਆਸੀ ਢੀਠਤਾਈ ਦੀ ਹੱਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend