ਬਰਨਾਲਾ, 10 ਜਨਵਰੀ (ਨਿਰਮਲ ਸਿੰਘ ਪੰਡੋਰੀ) : ਪੰਜਾਬ ਸਰਕਾਰ ਵੱਲੋਂ ਬਰਨਾਲਾ ਦੇ ਟਕਸਾਲੀ ਕਾਂਗਰਸੀ ਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਆਗੂ ਮਹੇਸ਼ ਕੁਮਾਰ ਲੋਟਾ ਨੂੰ ਅਗਰਵਾਲ ਭਲਾਈ ਬੋਰਡ ਪੰਜਾਬ ਦਾ ਡਾਇਰੈਕਟਰ ਲਾਉਣ ’ਤੇ ਸ਼ਹਿਰ ਦੇ ਕਾਂਗਰਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਕਾਂਗਰਸ ਦੇ ਜ਼ਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਦੀ ਅਗਵਾਈ ’ਚ ਕਾਂਗਰਸੀ ਆਗੂਆਂ ਨੇ ਮਹੇਸ਼ ਕੁਮਾਰ ਲੋਟਾ ਦਾ ਸਨਮਾਨ ਕਰਦੇ ਹੋਏ ਮੂੰਹ ਮਿੱਠਾ ਕਰਵਾਇਆ। ਜ਼ਿਲਾ ਪ੍ਰਧਾਨ ਲੱਕੀ ਪੱਖੋਂ ਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਮਹੇਸ਼ ਕੁਮਾਰ ਲੋਟਾ ਦੀ ਨਿਯੁਕਤੀ ਨੂੰ ਸਹੀ ਚੋਣ ਦੱਸਦੇ ਹੋਏ ਉਮੀਦ ਜ਼ਾਹਿਰ ਕਰਦੇ ਹੋਏ ਕਿਹਾ ਕਿ ਸ੍ਰੀ ਲੋਟਾ ਭਾਈਚਾਰੇ ਦੀ ਭਲਾਈ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਜਗਤਾਰ ਸਿੰਘ ਧਨੌਲਾ ਐਕਟਿੰਗ ਪ੍ਰਧਾਨ, ਮਹਿੰਦਰ ਲਾਂਬਾ ਸਮੇਤ ਸਰਗਰਮ ਕਾਂਗਰਸੀ ਆਗੂ ਵੀ ਹਾਜ਼ਰ ਸਨ।









