Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਂਗਰਸ ਦੀ ਪਹਿਲੀ ਸੂਚੀ ਦੀ ਚੀਰ-ਫਾੜ, ਬਰਨਾਲਾ ’ਚ ਅਜੇ ਪੇਚਾ ਫਸਿਆ ਹੋਇਆ ਹੈ

Nirmal Pandori by Nirmal Pandori
01/15/2022
in ਪੰਜਾਬ
Reading Time: 1 min read
A A
0
ਕਾਂਗਰਸ ਦੀ ਪਹਿਲੀ ਸੂਚੀ ਦੀ ਚੀਰ-ਫਾੜ, ਬਰਨਾਲਾ ’ਚ ਅਜੇ ਪੇਚਾ ਫਸਿਆ ਹੋਇਆ ਹੈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 15 ਜਨਵਰੀ (ਨਿਰਮਲ ਸਿੰਘ ਪੰਡੋਰੀ) : ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਜਿਸ ਵਿੱਚ ਸਿਆਸੀ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ। ਕਾਂਗਰਸ ਦੀ ਪਹਲੀ ਸੂਚੀ ਵਿੱਚ ਲੱਗਭੱਗ ਬਹੁਤੇ ਹਲਕੇ ਅਜਿਹੇ ਹਨ ਜਿੱਥੇ ਬਹੁਤੀ ਖਿੱਚੋਤਾਣ ਨਹੀਂ ਸੀ। ਸੁਖਪਾਲ ਸਿੰਘ ਖਹਿਰਾ ਨੂੰ ਵੀ ਕਾਂਗਰਸ ਨੇ ਭਲੱਥ ਤੋਂ ਉਮੀਦਵਾਰ ਬਣਾਇਆ ਹੈ, ਜੋ ਈਡੀ ਦੀਆਂ ਘੁੰਮਣਘੇਰੀਆਂ ਵਿੱਚ ਫ਼ਸੇ ਹੋਏ ਹਨ। ਮੋਗਾ ਤੋਂ ਵਿਧਾਇਕ ਹਰਜੋਤ ਕਮਲ ਅਤੇ ਮਾਨਸਾ ਤੋਂ ਕਾਂਗਰਸੀ ਆਗੂਆਂ ਦੀਆਂ ਧਮਕੀਆਂ ਨੂੰ ਦਰਕਿਨਾਰ ਕਰਦੇ ਹੋਏ ਹਾਈਕਮਾਂਡ ਨੇ ਕਰਮਵਾਰ ਮਾਲਵਿਕਾ ਸੂਦ ਅਤੇ ਸਿੱਧੂ ਮੂਸੇਵਾਲਾ ਨੂੰ ਟਿਕਟ ਦੇ ਦਿੱਤੀ ਹੈ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਹਲਕੇ ਤੋਂ ਕ੍ਰਿਕਟਰ ਹਰਭਜਨ ਸਿੰਘ ਨੂੰ ਟਿਕਟ ਦੇਣ ਦੀ ਸਿਫ਼ਾਰਸ਼ ਕੀਤੀ ਜਾ ਰਹੀ ਸੀ ਪ੍ਰੰਤੂ ਹਾਈਕਮਾਂਡ ਨੇ ਪ੍ਰਗਟ ਸਿੰਘ ਦੀ ਟਿਕਟ ਬਰਕਰਾਰ ਰੱਖੀ ਹੈ। ਕਾਂਗਰਸ ਦੀ ਪਹਿਲੀ ਸੂਚੀ ਵਿੱਚ ਬਲਵੀਰ ਸਿੰਘ ਸਿੱਧੂ ਤੇ ਗੁਰਪ੍ਰੀਤ ਸਿੰਘ ਕਾਂਗੜ ਦਾ ਨਾਮ ਵੀ ਸ਼ਾਮਲ ਹੈ ਜਿਨਾਂ ਨੂੰ ਵਜ਼ਾਰਤ ਵਿੱਚੋ ਹਟਾ ਦਿੱਤਾ ਗਿਆ ਸੀ। ਕਾਂਗਰਸ ਵੱਲੋਂ ਚੰਨੀ ਵਜ਼ਾਰਤ ਦੇ ਮੰਤਰੀਆਂ ਨੂੰ ਉਨਾਂ ਦੇ ਜੱਦੀ ਹਲਕਿਆਂ ਤੋਂ ਹੀ ਦੁਬਾਰਾ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇੱਕ ਹੋਰ ਵੱਡੇ ਫ਼ੈਸਲੇ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਐਮਪੀ ਨੂੰ ਕਾਦੀਆਂ ਹਲਕੇ ਤੋਂ ਟਿਕਟ ਦਿੱਤੀ ਗਈ ਹੈ, ਜਿੱਥੋ ਪਹਿਲਾਂ ਬਾਜਵਾ ਦਾ ਭਰਾ ਵਿਧਾਇਕ ਸੀ ਜੋ ਭਾਜਪਾ ਵਿੱਚ ਚਲਾ ਗਿਆ ਸੀ। ਚਰਚਾ ਅਨੁਸਾਰ ਮੁੱਖ ਮੰਤਰੀ ਚੰਨੀ ਨੂੰ ਸ੍ਰੀ ਚਮਕੌਰ ਸਾਹਿਬ ਅਤੇ ਆਦਮਪੁਰ ਜਾਂ ਮਹਿਲ ਕਲਾਂ ਤੋਂ ਦਾਅਵੇਦਾਰ ਦੱਸਿਆ ਜਾ ਰਿਹਾ ਸੀ ਪਰ ਸ੍ਰੀ ਚੰਨੀ ਆਪਣੇ ਹਲਕੇ ਸ੍ਰੀ ਚਮਕੌਰ ਸਾਹਿਬ ਤੋਂ ਹੀ ਚੋਣ ਲੜਣਗੇ। ਕਾਂਗਰਸ ਦੀ ਦਿੱਗ਼ਜ ਆਗੂ ਬੀਬੀ ਰਜਿੰਦਰ ਕੌਰ ਭੱਠਲ ਆਪਣੇ ਰਵਾਇਤੀ ਵਿਰੋਧੀ ਢੀਂਡਸਾ ਪਰਿਵਾਰ ਨਾਲ ਇੱਕ ਵਾਰ ਫ਼ੇਰ ਸਿਆਸੀ ਜੰਗ ਲੜੇਗੀ। ਮਜੀਠਾ ਤੋਂ ਅਕਾਲੀ ਦਲ ਦੇ ਧੱਕੜ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਜਗਵਿੰਦਰਪਾਲ ਸਿੰਘ ਨੂੰ ਉਤਾਰਿਆ ਗਿਆ ਹੈ। ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਈ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੂੰ ਵੀ ਟਿਕਟ ਨਾਲ ਨਿਵਾਜਿਆ ਗਿਆ ਹੈ। ਕਾਂਗਰਸ ਨੇ ਆਪਣੀ ਪਹਿਲੀ ਸੂਚੀ ਵਿੱਚ 22 ਰਿਜ਼ਰਵ ਹਲਕਿਆਂ ਉੱਪਰ ਉਮੀਦਵਾਰ ਦਿੱਤੇ ਹਨ ਅਤੇ 9 ਮਹਿਲਾਵਾਂ ਨੂੰ ਟਿਕਟ ਦਿੱਤੀ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਸੀਟ ਸੰਬੰਧੀ ਵੀ ਕੋਈ ਫ਼ੈਸਲਾ ਨਹੀਂ ਹੋਇਆ। ਕਾਂਗਰਸ ਦੀ ਪਹਿਲੀ ਸੂਚੀ ਤੋਂ ਸਪੱਸ਼ਟ ਹੋ ਗਿਆ ਹੈ ਕਿ ਬਰਨਾਲਾ ’ਚ ਤਿੰਨੋਂ ਹਲਕਿਆਂ ਉੱਪਰ ਟਿਕਟ ਦਾ ਪੇਚਾ ਫਸਿਆ ਹੋਇਆ ਹੈ, ਜਿੱਥੇ ਸਥਿਤੀ ਦਿਲਚਸਪ ਬਣੀ ਹੋਈ ਹੈ ਕਿ ‘ਊਠ ਕਿਸ ਕਰਵਟ’ ਬੈਠੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Previous Post

ਮੋਬਾਇਲ ਨੰਬਰ 70748, ਫ਼ਸਗੀ ਤਾਂ ਫਟਕਣ ਕੇਹਾ..!

Next Post

ਵਜੀਫ਼ਾ ਘੁਟਾਲੇ ਦਾ ਸੱਪ ਫ਼ੇਰ ਨਿਕਲਿਆ ਪਟਾਰੀ ਤੋਂ ਬਾਹਰ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਵਜੀਫ਼ਾ ਘੁਟਾਲੇ ਦਾ ਸੱਪ ਫ਼ੇਰ ਨਿਕਲਿਆ ਪਟਾਰੀ ਤੋਂ ਬਾਹਰ

ਵਜੀਫ਼ਾ ਘੁਟਾਲੇ ਦਾ ਸੱਪ ਫ਼ੇਰ ਨਿਕਲਿਆ ਪਟਾਰੀ ਤੋਂ ਬਾਹਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend