ਬਰਨਾਲਾ, 26 ਜਨਵਰੀ (ਨਿਰਮਲ ਸਿੰਘ ਪੰਡੋਰੀ ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਮੌਸਮ ਦੇ ਮੱਦੇਨਜ਼ਰ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤਕ ਕੀਤਾ ਗਿਆ ਹੈ। ਸਮੇਂ ਵਿੱਚ ਇਹ ਤਬਦੀਲੀ ਫਿਲਹਾਲ 31 ਜਨਵਰੀ ਤਕ ਲਾਗੂ ਰਹੇਗੀ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ








