Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਂਗਰਸ ਦਾ ਹੱਥ ਫੜ ਕੇ ਗੁਰੂ ਨੇ ਬਾਦਲਾਂ ਨੂੰ ਪਾਣੀ ਪੀ-ਪੀ ਕੋਸਿਆ

Nirmal Pandori by Nirmal Pandori
02/05/2022
in ਪੰਜਾਬ
Reading Time: 1 min read
A A
0
ਕਾਂਗਰਸ ਦਾ ਹੱਥ ਫੜ ਕੇ ਗੁਰੂ ਨੇ ਬਾਦਲਾਂ ਨੂੰ ਪਾਣੀ ਪੀ-ਪੀ ਕੋਸਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 05 ਫਰਵਰੀ (ਨਿਰਮਲ ਸਿੰਘ ਪੰਡੋਰੀ) : ਬਾਦਲ ਪਰਿਵਾਰ ਦਾ ਸਾਥ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਦਰਬਾਰਾ ਸਿੰਘ ਗੁਰੂ ਨੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦੀਆਂ ਭਦੌੜ ਹਲਕੇ ’ਚ ਚੋਣ ਮੀਟਿੰਗਾਂ ਦੌਰਾਨ ਬਾਦਲ ਪਰਿਵਾਰ ਉੱਪਰ ਤਿੱਖੇ ਹਮਲੇ ਕੀਤੇ। ਅਕਾਲੀ ਦਲ ਛੱਡਣ ਦਾ ਕਾਰਨ ਦੱਸਦੇ ਹੋਏ ਗੁਰੂ ਨੇ ਮੰਨਿਆ ਕਿ ਵੱਡੇ ਬਾਦਲ ਨਾਲ ਉਨਾਂ ਦੀ ਨਿੱਜੀ ਨੇੜਤਾ ਸੀ ਅਤੇ ਵੱਡੇ ਬਾਦਲ ਸਾਬ ਉਨਾਂ ਦੀ ਗੱਲ ਵੀ ਸੁਣਦੇ ਸਨ ਪ੍ਰੰਤੂ ਛੋਟੇ ਬਾਦਲ ਨੂੰ ਪਤਾ ਨਹੀਂ ਕੀ ਸਮੱਸਿਆ ਸੀ ਕਿ ਉਨਾਂ ਨੇ ਨੇੜੇ ਨਹੀਂ ਲੱਗਣ ਦਿੱਤਾ। ਕਾਂਗਰਸ ’ਚ ਸ਼ਮੂਲੀਅਤ ਨੂੰ ਗੁਰੂ ਨੇ ਆਪਣੀ ਘਰ ਵਾਪਸੀ ਦੱਸਿਆ। ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾਲ ਨਾ ਤਾਂ ਮੇਰਾ ਸੁਭਾਅ ਮਿਲਿਆ ਅਤੇ ਨਾ ਹੀ ਮੇਰੀ ਮੱਤ ਮਿਲੀ, ਜਿਸ ਦਾ ਕਾਰਨ ਹੈ ਕਿ ਸੁਖਬੀਰ ਸਿੰਘ ਬਾਦਲ ਘੁਮੰਡੀ ਆਦਮੀ ਹੈ ਤੇ ਮੈਨੂੰ ਘੁਮੰਡ ਪਸੰਦ ਨਹੀਂ। ਗੁਰੂ ਨੇ ਕਿਹਾ ਕਿ ਸਿਆਸਤ ਵਿੱਚ ਘੁਮੰਡ ਤੇ ਹੁਕਮ ਨਹੀਂ ਚੱਲਦੇ, ਸਿਆਸਤ ਨਿਮਰਤਾ ਨਾਲ ਚੱਲਦੀ ਹੈ। ਦਰਬਾਰਾ ਸਿੰਘ ਗੁਰੂੁ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਉੱਪਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਭੂਮਿਕਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦੇ ਮਾਮਲੇ ’ਚ ਲੋਕਾਂ ਨੂੰ ਬੁੱਧੂ ਬਣਾਇਆ। ਉਨਾਂ ਕਿਹਾ ਕਿ ਬੀਬੀ ਬਾਦਲ ਨੇ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਲੋਕਾਂ ਦਾ ਦਬਾਅ ਵਧ ਜਾਣ ਕਰਕੇ ਹੀ ਦਿੱਤਾ ਸੀ। ਨਸ਼ਾ ਤਸਕਰੀ ਦੇ ਮੁੱਦੇ ’ਤੇ ਬਿਕਰਮ ਸਿੰਘ ਮਜੀਠੀਆ ਨੂੰ ਘੇਰਦੇ ਹੋਏ ਗੁਰੂ ਨੇ ਕਿਹਾ ਕਿ ਪੁਲਿਸ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠਲੀ ਐਸਟੀਐਫ ਦੀ ਰਿਪੋਰਟ ਅਨੁਸਾਰ ਮਜੀਠੀਆ ਕਸੂਰਵਾਰ ਹੈ। ਉਨਾਂ ਕਿਹਾ ਕਿ ਰਿਪੋਰਟ ਅਨੁਸਾਰ ਮਜੀਠੀਆ ਨੇ ਨਸ਼ਾ ਤਸਕਰਾਂ ਨੂੰ ਆਪਣੀਆਂ ਗੱਡੀਆਂ ਦਿੱਤੀਆਂ ਤੇ ਉਨਾਂ ਨਾਲ ਸਬੰਧ ਜ਼ਾਹਿਰ ਕਰਦੇ ਹੋਏ ਵਿਆਹ ’ਚ ਵੀ ਬੁਲਾਇਆ। ਉਨਾਂ ਕਿਹਾ ਕਿ ਅਦਾਲਤ ਨੇ ਮਜੀਠੀਆ ਨੂੰ ਲੋਕਤੰਤਰੀ ਕਦਰਾਂ ਕੀਮਤਾਂ ਦੇ ਮੱਦੇਨਜ਼ਰ ਸਿਰਫ਼ ਚੋਣਾਂ ਤੱਕ ਰਾਹਤ ਦਿੱਤੀ ਹੈ ਅਤੇ ਚੋਣਾਂ ਤੋਂ ਤੁਰੰਤ ਬਾਅਦ ਮਜੀਠੀਆ ਨੂੰ ਅਦਾਲਤ ’ਚ ਪੇਸ਼ ਹੋਣਾ ਪਵੇਗਾ, ਜਿੱਥੇ ਪੁਲਿਸ ਮਜੀਠੀਆ ਦਾ ਰਿਮਾਂਡ ਮੰਗੇਗੀ ਤੇ ਮਜੀਠੀਆ ਜ਼ਮਾਨਤ ਮੰਗੇਗਾ ਪੰ੍ਰਤੂ ਫ਼ੈਸਲਾ ਅਦਾਲਤ ਦੇ ਹੱਥ ਵਿੱਚ ਹੈ। ਗੁਰੂ ਨੇ ਖ਼ੁਲਾਸਾ ਕੀਤਾ ਕਿ ਮਜੀਠੀਆ ਦੇ ਮਾਮਲੇ ’ਚ ਮਾਨਯੋਗ ਸੈਸ਼ਨ ਕੋਰਟ ਦੇ ਜੱਜ ਦੀ ਲਿਖ਼ਤ ਰਾਏ ਹੈ ਕਿ ਇਹ ਕੇਸ ਗੁੰਝਲਦਾਰ ਹੋਣ ਕਰਕੇ ‘ਕਸਟੋਡੀਅਨ ਇਟੈਰੋਗੇਟ’ ਬਿਨਾਂ ਹੱਲ ਨਹੀਂ ਹੋ ਸਕਦਾ। ਗੁਰੂ ਨੇ ਕਿਹਾ ਕਿ ਬਾਦਲ ਪਰਿਵਾਰ ਤੇ ਮਜੀਠੀਆ ਪਰਿਵਾਰ ਨੂੰ ਸਿਆਸੀ ਬਦਲਾਖ਼ੋਰੀ ਦਾ ਰਾਗ ਛੱਡ ਕੇ ਐਸਟੀਐਫ ਦੀ ਰਿਪੋਰਟ ਅਨੁਸਾਰ ਮਜੀਠੀਆ ਖ਼ਿਲਾਫ਼ ਐਫਆਈਆਰ ਦੀਆਂ ਧਾਰਾਵਾਂ 25/27/29 ਦਾ ਜਵਾਬ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਗੁਰੂ ਨੇ ਆਪਣੇ 15 ਕੁ ਮਿੰਟ ਦੇ ਭਾਸ਼ਣ ਦੌਰਾਨ ਬਾਦਲ ’ਤੇ ਮਜੀਠੀਆ ਪਰਿਵਾਰ ਨੂੰ ਜੰਮ ਕੇ ਰਗੜੇ ਲਾਏ ਅਤੇ ਭਾਸ਼ਣ ਦੌਰਾਨ ਮੰਗ ਕੇ ਪਾਣੀ ਵੀ ਪੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਸਿਆਸੀ ਇਮਨਦਾਰੀ ਦੇ ਅਰਥ ਬਦਲੇ ਦਰਬਾਰਾ ਸਿੰੰਘ ਗੁਰੂ ਨੇ ..!

Next Post

ਮੁੱਲ ਦੀ ਖ਼ਬਰ ਛਪਵਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਮੁੱਲ ਦੀ ਖ਼ਬਰ ਛਪਵਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ

ਮੁੱਲ ਦੀ ਖ਼ਬਰ ਛਪਵਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend