Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁੱਲ ਦੀ ਖ਼ਬਰ ਛਪਵਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ

Nirmal Pandori by Nirmal Pandori
02/05/2022
in ਪੰਜਾਬ
Reading Time: 1 min read
A A
0
ਮੁੱਲ ਦੀ ਖ਼ਬਰ ਛਪਵਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 5 ਫਰਵਰੀ (ਨਿਰਮਲ ਸਿੰਘ ਪੰਡੋਰੀ) : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਰਾਹੀਂ ਕੀਤੇ ਜਾਣ ਵਾਲੇ ਪ੍ਰਚਾਰ ਉਤੇ ਨਿਗਾ ਰੱਖਣ ਲਈ ਜ਼ਿਲਾ ਪੱਧਰ ਉਤੇ ਬਣਾਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਦੇ ਦਫ਼ਤਰ ਦਾ ਹਲਕਾ ਬਰਨਾਲਾ ਅਤੇ ਮਹਿਲ ਕਲਾਂ ਲਈ ਤਾਇਨਾਤ ਖਰਚਾ ਨਿਗਰਾਨ ਸ੍ਰੀ ਵਿਨੈਸ਼ੀਲ ਗੌਤਮ ਵੱਲੋਂ ਦੌਰਾ ਕੀਤਾ ਗਿਆ ਅਤੇ ਕਮੇਟੀ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਖਰਚਾ ਨਿਗਰਾਨ ਸ੍ਰੀ ਵਿਨੈਸ਼ੀਲ ਗੌਤਮ ਨੇ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਕੀਤੇ ਜਾ ਰਹੇ ਪ੍ਰਚਾਰ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸ ਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਐਮਸੀਐਮਸੀ ਮੈਂਬਰਾਂ ਨੇ ਦੱਸਿਆ ਕਿ ਉਨਾਂ ਵੱਲੋਂਂ ਬਾਕੀ ਮੀਡੀਆ ਦੇ ਨਾਲ ਨਾਲ ਸੋਸ਼ਲ ਮੀਡੀਆ ’ਤੇ ਤਿੱਖੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ’ਤੇ ਕੰਟੈਂਟ ਪਾਉਣ ਤੋਂ ਪਹਿਲਾਂ ਉਮੀਦਵਾਰਾਂ ਵੱਲੋਂ ਪ੍ਰਵਾਨਗੀ ਲੈਣ ਬਾਬਤ ਰਿਟਰਨਿੰਗ ਅਧਿਕਾਰੀਆਂ ਨੂੰ ਸਮੇਂ ਸਮੇਂ ’ਤੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਖਰਚਾ ਨਿਗਰਾਨ ਨੇ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜ਼ਰੂਰੀ ਹਨ। ਖਰਚਾ ਨਿਗਰਾਨ ਨੇ ਕਿਹਾ ਕਿ ਐਮਸੀਐਮਸੀ ਵੱਲੋਂ ਮੁੱਲ ਦੀ ਖਬਰ (ਪੇਡ ਨਿਊਜ਼) ਉਪਰ ਵੀ ਪੂਰੀ ਨਜ਼ਰ ਰੱਖੀ ਜਾਵੇ। ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਉਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਲ ਕਰਕੇ ਪ੍ਰਕਾਸ਼ਿਤ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰਡ ਅਥਾਰਟੀ ਨੂੰ ਵੀ ਲਿਖਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਕਾਂਗਰਸ ਦਾ ਹੱਥ ਫੜ ਕੇ ਗੁਰੂ ਨੇ ਬਾਦਲਾਂ ਨੂੰ ਪਾਣੀ ਪੀ-ਪੀ ਕੋਸਿਆ

Next Post

ਭਾਜਪਾ ਉਮੀਦਵਾਰ ਦੱਦਾਹੂਰ ਨੇ ਆੜਤੀਆਂ ਤੋਂ ਮੰਗੀ ਹਮਾਇਤ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਭਾਜਪਾ ਉਮੀਦਵਾਰ ਦੱਦਾਹੂਰ ਨੇ ਆੜਤੀਆਂ  ਤੋਂ ਮੰਗੀ ਹਮਾਇਤ

ਭਾਜਪਾ ਉਮੀਦਵਾਰ ਦੱਦਾਹੂਰ ਨੇ ਆੜਤੀਆਂ ਤੋਂ ਮੰਗੀ ਹਮਾਇਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend