Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ਖ਼ੁਦ ਬਣਨਾ ਚਾਹੁੰਦਾ ਹੈ ਪੰਜਾਬ ਦਾ ਮੁੱਖ ਮੰਤਰੀ ,ਅਲਕਾ ਲਾਂਬਾ ਨੇ ਕੇਜਰੀਵਾਲ ’ਤੇ ਲਗਾਏ ਵੱਡੇ ਦੋਸ਼

Nirmal Pandori by Nirmal Pandori
02/14/2022
in ਪੰਜਾਬ
Reading Time: 1 min read
A A
0
ਕੇਜਰੀਵਾਲ ਖ਼ੁਦ ਬਣਨਾ ਚਾਹੁੰਦਾ ਹੈ ਪੰਜਾਬ ਦਾ ਮੁੱਖ ਮੰਤਰੀ ,ਅਲਕਾ ਲਾਂਬਾ ਨੇ ਕੇਜਰੀਵਾਲ ’ਤੇ ਲਗਾਏ ਵੱਡੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 14 ਫਰਵਰੀ (ਨਿਰਮਲ ਸਿੰਘ ਪੰਡੋਰੀ/ ਮੰਗਲ ਸਿੰਘ) : ਹਲਕਾ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਮੈਡਮ ਅਲਕਾ ਲਾਂਬਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਮਾਰਟ ਸਕੂਲ ਅਤੇ ਆਧੁਨਿਕ ਹਸਪਤਾਲ ਬਣਾਉਣ ਦੇ ਦਾਅਵਿਆਂ ਨੂੰ ਕੋਰਾ ਝੂਠ ਦੱਸਦੇ ਹੋਏ ਜਨਤਾ ਨੂੰ ਮੂਰਖ ਬਣਾਉਣ ਵਾਲਾ ਮੁੱਖ ਮੰਤਰੀ ਕਰਾਰ ਦਿੱਤਾ। ਉਨਾਂ ਕਿਹਾ ਕਿ ਇੱਕ ਪਾਸੇ ਕੇਜਰੀਵਾਲ ਆਪਣੀ ਇਮਾਨਦਾਰੀ ਦੇ ਸੋਹਲੇ ਗਾਉਂਦੇ ਨਹੀਂ ਥੱਕਦੇ ਪਰ ਦੂਜੇ ਪਾਸੇ ਉਨਾਂ ਨੇ ਲੋਕਾਂ ਦੇ ਟੈਕਸ ਦਾ 822 ਕਰੋੜ ਰੁਪਿਆ ਪੰਜਾਬ ਦੀ ਜਨਤਾ ਨੂੰ ਮੂਰਖ ਬਣਾਉਣ ਲਈ ਫੋਕੇ ਇਸ਼ਤਿਹਾਰਾਂ ’ਤੇ ਖਰਚ ਕਰ ਦਿੱਤਾ । ਉਨਾਂ ਕਿਹਾ ਕਿ ਕੋਰੋਨਾ ਦੌਰਾਨ ਦਿੱਲੀ ਸਰਕਾਰ ਲੋਕਾਂ ਨੂੰ ਆਕਸੀਜਨ ਪੂਰੀ ਨਹੀਂ ਕਰਵਾ ਸਕੀ ਜਿਸ ਕਾਰਨ ਕਾਫ਼ੀ ਲੋਕ ਮੌਤ ਦੇ ਮੂੰਹ ਵਿੱਚ ਚਲੇ ਗਏ ਅਤੇ ਦਿੱਲੀ ਦੇ ਕੈਂਸਰ ਹਸਪਤਾਲ ਵਿੱਚ ਵੀ ਪਿਛਲੇ ਦੋ ਸਾਲਾਂ ਤੋਂ ਸਰਜਰੀ ਨਹੀਂ ਹੋ ਰਹੀ ਅਤੇ ਡਾਕਟਰਾਂ ਦੀ ਵੀ ਕਾਫ਼ੀ ਘਾਟ ਹੈ । ਉਨਾਂ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਂਦਾ ਹੈ, ਆਕਸੀਜਨ ਦੀ ਕਮੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ ਅਤੇ ਖੇਤੀ ਵਿਰੋਧੀ ਬਿੱਲ ਲਾਗੂ ਕਰਵਾਉਣ ਲਈ ਕੇਜਰੀਵਾਲ ਨੇ ਸਭ ਤੋਂ ਪਹਿਲਾ ਮੋਹਰ ਲਾਈ ਸੀ। ਉਨਾਂ ਕਿਹਾ ਕਿ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਕੇਜਰੀਵਾਲ ਨੇ 38 ਚੋਣ ਜਲਸੇ ਕੀਤੇ ਪਰ ਇੱਕ ਵੀ ਚੋਣ ਜਲਸੇ ਵਿਚ ਭਾਜਪਾ ਅਤੇ ਮੋਦੀ ਸਰਕਾਰ ਖ਼ਿਲਾਫ਼ ਨਹੀਂ ਬੋਲਿਆ। ਮੈਡਮ ਅਲਕਾ ਲਾਂਬਾ ਕਿਹਾ ਕਿ ਨਸ਼ਾ ਤੇ ਭਿ੍ਰਸ਼ਟਾਚਾਰ ਨੂੰ ਨਕੇਲ ਪਾਉਣ ਦੀਆਂ ਗੱਲਾਂ ਕਰਨ ਵਾਲਾ ਕੇਜਰੀਵਾਲ ਦਿੱਲੀ ਵਿੱਚ ਸ਼ਰਾਬ ਪੀਣ ਦੀ ਉਮਰ 25 ਤੋਂ ਘਟਾ ਕੇ 21ਸਾਲ ਕਰ ਦਿੱਤੀ ਹੈ । ਉਨਾਂ ਕਿਹਾ ਕਿ ਪਹਿਲਾਂ 21 ਦਿਨ ਡਰਾਈ ਡੇਅ ਹੁੰਦੇ ਸਨ ਹੁਣ 3 ਦਿਨ ਡਰਾਈ ਡੇਅ ਕਰ ਦਿੱਤਾ ਹੈ। ਉਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਵਿੱਚ 2020 ਤੋਂ ਲੋਕਪਾਲ ਦਾ ਪਦ ਖਾਲੀ ਪਿਆ ਹੈ । ਭਾਜਪਾ ਅਤੇ ਆਪ ਦੇ 87 ਵਿਧਾਇਕ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਉਲਝੇ ਹੋਏ ਹਨ। ਉਨਾਂ ਕਿਹਾ ਕਿ ਪੰਜਾਬ ਵਿੱਚ ਆ ਕੇ ਪੰਜਾਬੀਆਂ ਦੀ ਗੱਲ ਕਰਨ ਵਾਲੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਕੈਬਨਿਟ ਵਿਚ ਇੱਕ ਵੀ ਸਿੱਖ ਜਾਂ ਪੰਜਾਬੀ ਸ਼ਾਮਲ ਨਹੀਂ ਕੀਤਾ ਹੋਇਆ ਅਤੇ ਨਾ ਹੀ ਕਿਤੇ ਸਿੱਖ ਪੰਜਾਬੀ ਨੂੰ ਰਾਜ ਸਭਾ ਵਿੱਚ ਭੇਜਿਆ ਹੈ। ਉਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਖ਼ੁਦ ਪੰਜਾਬ ਉਪਰ ਰਾਜ ਕਰਨਾ ਚਾਹੁੰਦਾ ਹੈ ਤੇ ਪੰਜਾਬ ਨੂੰ ਲੁੱਟ ਕੇ 2024 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਪੈਸੇ ਇਕੱਠੇ ਕਰਨਾ ਚਾਹੁੰਦਾ ਹੈ । ਉਨਾਂ ਕਿਹਾ ਕਿ ਕਿ ਥਾਂ-ਥਾਂ ਬੋਰਡ ਲੱਗੇ ਹਨ ਕਿ ‘ਇੱਕ ਮੌਕਾ ਕੇਜਰੀਵਾਲ ਨੂੰ ‘ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਭਗਵੰਤ ਮਾਨ ਨੂੰ ਹਰਾ ਕੇ ਖੁਦ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ । ਇਸ ਮੌਕੇ ਮਹੇਸ਼ ਲੋਟਾ , ਜਤਿਨ,ਕੁਲਦੀਪ ਧਰਮਾ ,ਵਰੁਨ ਬੱਤਾ, ਸੁਖਵਿੰਦਰ ਸਿੰਘ ਬੰਟੀ, ਸ਼ੀਤਲ ਪਟੇਲ , ਰਾਜਿੰਦਰ ਕੌਰ ਬਿੰਦੂ, ਮੰਜੂ ਬਾਲਾ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Previous Post

ਜਥੇਦਾਰ ਸਿੰਗਾਰਾ ਸਿੰਘ ਸੇਖਾ ਨੇ ਕੀਤਾ ਕੀਤੂ ਦੀ ਮੱਦਦ ਦਾ ਐਲਾਨ

Next Post

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਪੁਰਬ ਸੰਬੰਧੀ ਨਗਰ ਕੀਰਤਨ ਕਰਵਾਇਆ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਪੁਰਬ ਸੰਬੰਧੀ ਨਗਰ ਕੀਰਤਨ ਕਰਵਾਇਆ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਪੁਰਬ ਸੰਬੰਧੀ ਨਗਰ ਕੀਰਤਨ ਕਰਵਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend