Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ‘ਚੋਂ ਪੰਜਾਬ,ਹਰਿਆਣਾ ਨੂੰ ਬਾਹਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਬੀਕੇਯੂ ਡਕੌਂਦਾ

Nirmal Pandori by Nirmal Pandori
03/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕੇਂਦਰ ਸਰਕਾਰ ਵੱਲੋਂ ਬੀਬੀਐਮਬੀ  ‘ਚੋਂ ਪੰਜਾਬ,ਹਰਿਆਣਾ ਨੂੰ ਬਾਹਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਬੀਕੇਯੂ ਡਕੌਂਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–7 ਮਾਰਚ ਜਿਲ੍ਹਾ/ਤਹਿਸੀਲ ਪੱਧਰ ਤੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ
ਬਰਨਾਲਾ 1 ਮਾਰਚ (ਨਿਰਮਲ ਸਿੰਘ ਪੰਡੋਰੀ)-
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ ਦੀ ਪੑਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਮੁੱਚੇ ਪੰਜਾਬ ਵਿੱਚੋਂ 15 ਜਿਲ੍ਹਿਆਂ ਦੇ ਪੑਧਾਨ/ਸਕੱਤਰਾਂ ਨੇ ਭਾਗ ਲਿਆ। ਮੀਟਿੰਗ ਵਿੱਚ ਗੰਭੀਰ ਵਿਚਾਰ ਚਰਚਾ ਕਰਨ ਤੋਂ ਬਾਅਦ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਮਨਜੀਤ ਧਨੇਰ,ਗੁਰਦੀਪ ਰਾਮਪੁਰਾ ਅਤੇ ਬਲਵੰਤ ਉੱਪਲੀ ਨੇ ਸਾਂਝੇ ਤੌਰ’ਤੇ ਦੱਸਿਆ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੰਘਿਆਂ ਨੂੰ ਹਫਤਾ ਵੀ ਨਹੀਂ ਹੋਇਆ ਕਿ ਪੰਜਾਬ ਦੇ ਹੱਕਾਂ ਉੱਤੇ ਕੇਂਦਰੀ ਹਕੂਮਤ ਦੇ ਡਾਕੇ ਫਿਰ ਸ਼ੁਰੂ ਹੋ ਗਏ ਹਨ। ਇਸ ਵਾਰ ਹਮਲਾ ਫਿਰ ਪੰਜਾਬ ਦੇ ਪਾਣੀਆਂ ਉੱਤੇ ਹੋਇਆ ਹੈ। ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ, 1974 ਵਿੱਚ ਬਦਲਾਅ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਬੰਦ ਕਰ ਦਿੱਤੀ ਹੈ। ਇਸ ਤਰ੍ਹਾਂ ਪੰਜਾਬ ਨੂੰ ਪਾਣੀ ਦੇ ਪ੍ਰਬੰਧ ਵਿੱਚੋਂ ਬਾਹਰ ਕੱਢ ਕੇ ਕੇਂਦਰ ਸਰਕਾਰ ਦੀ ਝਾਕ ਪੰਜਾਬ ਦੇ ਪਾਣੀ ਖੋਹਣ ‘ਤੇ ਹੈ। ਪੰਜਾਬ ਨੂੰ ਪਹਿਲਾਂ ਹੀ ਪਾਣੀ ਪੂਰਾ ਨਹੀਂ ਮਿਲ ਰਿਹਾ, ਪੰਜਾਬ ਦੇ ਬਣਦੇ ਕੁੱਲ ਪਾਣੀ ਦਾ ਚੌਥਾ ਹਿੱਸਾ ਹੀ ਮਿਲਦਾ ਹੈ। ਪੰਜਾਬ ਨਾਲ ਇਹ ਵਿਤਕਰਾ, ਪੰਜਾਬ ਦੀ ਮੁੜ ਵੰਡ ਤੋਂ ਹੀ ਜਾਰੀ ਹੈ ਅਤੇ ਇਸ ਧੱਕੇ ਦੇ ਉਲਟ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਕੇਂਦਰੀ ਹਕੂਮਤ ਦੇ ਹਰ ਧੱਕੇ ਦੇ ਖਿਲਾਫ਼ ਲੜ ਰਹੇ ਹਨ। ਆਗੂਆਂ ਨੇ ਕੇਂਦਰ ਹਕੂਮਤ ਦੇ ਇਸ ਫੈਸਲੇ ਨੂੰ ਫੈਡਰਿਲਜਮ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਹਕੂਮਤ ਨੇ 5 ਜੂਨ 2020 ਨੂੰ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਰਾਹੀਂ ਰਾਜਾਂ ਦੇ ਸੰਘੀ ਢਾਂਚੇ ਉੁੱਪਰ ਹਮਲਾ ਬੋਲਿਆ ਸੀ। ਖੇਤੀ ਨਿਰੋਲ ਰਾਜਾਂ ਦਾ ਵਿਸ਼ਾ ਹੈ। ਭਾਖੜਾ ਬਿਆਸ ਮਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਵੀ ਕੇਂਦਰੀ ਹਕੂਮਤ ਦਾ ਉਸੇ ਦਿਸ਼ਾ ਵਿੱਚ ਪੁੱਟਿਆ ਕਦਮ ਹੈ। ਜਦ ਕਿ 1966 ਦੇ ਪੰਜਾਬੀ ਸੂਬਾ ਹੋਂਦ ਵਿੱਚ ਆਉਣ ਸਮੇਂ ਤੋਂ ਬੀਬੀਐਮਬੀ ਵਿੱਚ ਨੁਮਾਇੰਦਗੀ, ਪਾਣੀ ਅਤੇ ਬਿਜਲੀ ਸਬੰਧੀ ਹਿੱਸਾ ਤਹਿ ਹੋਇਆ ਹੈ। ਆਗੂਆਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ। ਪੰਜਾਬ ਦੇ ਵੱਡੇ ਹਿੱਸੇ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਨੀਵਾਂ ਚਲਾ ਗਿਆ ਹੈ। ਪੰਜਾਬ ਦੇ 138 ਬਲਾਕਾਂ ਵਿੱਚੋਂ 109 ਬਲਾਕ ਡਾਰਕ ਜੋਨ ਬਣ ਗਏ ਹਨ। ਦੂਜੇ ਪਾਸੇ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਅਤੇ ਦਿੱਲੀ ਨੂੰ ਮੁਫ਼ਤ ਵਿੱਚ ਲੁਟਾਇਆ ਜਾ ਰਿਹਾ ਹੈ। ਆਗੂਆਂ ਮੰਗ ਕੀਤੀ ਕਿ ਦਰਿਆਈ ਪਾਣੀਆਂ ਵਿੱਚੋਂ ਪੰਜਾਬ ਦਾ ਹਿੱਸਾ ਵਧਾਕੇ ਇਸ ਸੰਕਟ ਦਾ ਪੱਕਾ ਹੱਲ ਕੀਤਾ ਜਾਵੇ। ਪੰਜਾਬ ਦਾ ਬੀਬੀਐਮਬੀ ਵਿੱਚੋਂ ਨੁਮਾਇੰਦਗੀ ਖਤਮ ਕਰਨ ਨਾਲ ਰਾਜਾਂ ਦਾ ਪਾਣੀਆਂ ਸਮੇਤ ਹੈੱਡ ਵਰਕਸਾਂ ਉੱਪਰ ਕੰਟਰੋਲ ਦੇ ਅਧਿਕਾਰ ਖਤਮ ਹੋ ਜਾਣਗੇ। ਆਗੂਆਂ ਨੇ ਦੱਸਿਆ ਕਿ ਕੇਂਦਰੀ ਹਕੂਮਤ ਦੀ ਇਸ ਧੱਕੇਸ਼ਾਹੀ ਖਿਲਾਫ਼, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜਮਾਨਤ ਖਾਰਜ ਕਰਾਉਣ,ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਖਾਰਜ ਕਰਾਉਣ, ਯੂਕਰੇਨ ਉੱਪਰ ਰੂਸ ਵੱਲੋਂ ਕੀਤੇ ਹਮਲੇ ਦਾ ਵਿਰੋਧ ਕਰਨ ਲਈ 7 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਜਿਲ੍ਹਾ/ਤਹਿਸੀਲ ਕੇਂਦਰਾਂ ਤੇ ਵਿਸ਼ਾਲ ਮੁਜ਼ਾਹਰੇ ਕਰਕੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਆਗੂਆਂ ਕੁਲਵੰਤ ਸਿੰਘ ਕਿਸ਼ਨਗੜੵ, ਮਹਿੰਦਰ ਸਿੰਘ ਦਿਆਲਪੁਰਾ,ਗੁਰਦੇਵ ਸਿੰਘ ਮਾਂਗੇਵਾਲ,ਬਲਦੇਵ ਸਿੰਘ ਭਾਈਰੂਪਾ,ਮਹਿੰਦਰ ਸਿੰਘ ਕਮਾਲਪੁਰ, ਪਰਮਿੰਦਰ ਸਿੰਘ ਮੁਕਤਸਰ, ਹਰੀਸ਼ ਨੱਢਾ, ਧਰਮਪਾਲ ਸਿੰਘ ਰੋੜੀਕਪੂਰਾ,ਗੁਲਜਾਰ ਸਿੰਘ ਕੱਬਰਵੱਛਾ,ਕਰਮ ਸਿੰਘ ਬਲਿਆਲ, ਮਹਿੰਦਰ ਸਿੰਘ ਭੈਣੀਬਾਘਾ, ਹਰਚਰਨ ਸੁਖਪੁਰਾ,ਦੇਵੀ ਰਾਮ ਰੰਘੜਿਆਲ, ਬੂਟਾ ਖਾਨ, ਸਾਦਿਕ ਢਿੱਲੋਂ, ਗੁਰਬਿੰਦਰ ਸਿੰਘ,ਮੱਖਣ ਸਿੰਘ ਗੁਰਦਾਸਪੁਰ,ਪਰਮਿੰਦਰ ਸਿੰਘ,ਤੇਜਪਾਲ ਸਿੰਘ ਕਪੂਰਥਲਾ ਆਦਿ ਸਾਰੇ ਜਿਲ੍ਹਿਆਂ ਦੇ ਪੑਧਾਨ /ਸਕੱਤਰਾਂ ਨੇ ਮੀਟਿੰਗ ਦੌਰਾਨ ਉਲੀਕੇ ਸੰਘਰਸ਼ ਸੱਦਿਆਂ ਨੂੰ ਲਾਗੂ ਕਰਨ ਲਈ ਤਨਦੇਹੀ ਨਾਲ ਜੁੱਟ ਜਾਣ ਦਾ ਸੱਦਾ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਮਾਪਿਆਂ ਦੀ ਬੇਕਦਰੀ ਕਰਨ ਵਾਲੀ ਔਲਾਦ ਖ਼ਬਰਦਾਰ…ਬਾ- ਹੁਕਮ ਐਸਡੀਐਮ

Next Post

ਯੂਕਰੇਨ ਗਿਆ ਸੀ ਡਾਕਟਰ ਬਣਨ… ਪਰ ਲਾਸ਼ ਬਣ ਕੇ ਮੁੜ ਆਇਆ….!

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਯੂਕਰੇਨ ਗਿਆ ਸੀ ਡਾਕਟਰ ਬਣਨ… ਪਰ ਲਾਸ਼ ਬਣ ਕੇ ਮੁੜ ਆਇਆ….!

ਯੂਕਰੇਨ ਗਿਆ ਸੀ ਡਾਕਟਰ ਬਣਨ... ਪਰ ਲਾਸ਼ ਬਣ ਕੇ ਮੁੜ ਆਇਆ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend