Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਐੱਸ.ਐੱਸ.ਡੀ.ਕਾਲਜ ‘ਚ ਕੌਮਾਂਤਰੀ ਨਾਰੀ ਦਿਵਸ ਮਨਾਇਆ ਗਿਆ

Nirmal Pandori by Nirmal Pandori
03/08/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਐੱਸ.ਐੱਸ.ਡੀ.ਕਾਲਜ ‘ਚ ਕੌਮਾਂਤਰੀ ਨਾਰੀ ਦਿਵਸ ਮਨਾਇਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,8 ਮਾਰਚ( ਨਿਰਮਲ ਸਿੰਘ ਪੰਡੋਰੀ )-ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਐੱਸ.ਐੱਸ.ਡੀ.ਕਾਲਜ ਵਿਖੇ ਵਿਚਾਰ ਚਰਚਾ ਅਤੇ ਕਵਿਤਾ ਦਰਬਾਰ ਕਰਵਾ ਕੇ ਕੌਮਾਂਤਰੀ ਨਾਰੀ ਦਿਵਸ ਮਨਾਇਆ ਗਿਆ।
ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਖੋਜ਼ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ‘ਚ ਮੈਡਮ ਜਯੋਤੀ ਸਿੰਘ ਰਾਜ ਚੇਅਰਪਰਸਨ ਹਾਸਪੀਟਲ ਵੈਲਫੇਅਰ ਸੈਕਸ਼ਨ ਰੈੱਡ ਕਰਾਸ ਸੁਸਾਇਟੀ ਬਰਨਾਲਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਰਾਜਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ,ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਸਮਾਗਮ ਦੇ ਵਿਚਾਰ ਚਰਚਾ ਸੈਸ਼ਨ ਦੌਰਾਨ ਐੱਸ.ਐੱਸ.ਡੀ ਕਾਲਜ ਦੇ ਪਿੰਸੀਪਲ ਲਾਲ ਸਿੰਘ ਵੱਲੋਂ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਗਈ।
ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਮੈਡਮ ਜਯੋਤੀ ਸਿੰਘ ਰਾਜ ਨੇ ਕਿਹਾ ਕਿ ਅਜੋਕੇ ਸਮੇਂ ‘ਚ ਹਰ ਖੇਤਰ ‘ਚ ਮੱਲ੍ਹਾਂ ਮਾਰ ਰਹੀਆਂ ਲੜਕੀਆਂ ਨੇ ਬਾਖੂਬੀ ਸਿੱਧ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਗੱਲੋਂ ਲੜਕਿਆਂ ਨਾਲੋਂ ਘੱਟ ਨਹੀਂ ਹਨ।ਉਹਨਾਂ ਕਿਹਾ ਕਿ ਬੇਸ਼ੱਕ ਔਰਤਾਂ ਦੇ ਹਾਲਾਤ ਪਹਿਲਾਂ ਦੇ ਮੁਕਾਬਲੇ ਵੱਡੀ ਪੱਧਰ ‘ਤੇ ਬਦਲ ਚੁੱਕੇ ਪਰ ਹਾਲੇ ਵੀ ਬਹੁਤ ਸਾਰੇ ਸਮਾਜਾਂ ਅਤੇ ਪਰਿਵਾਰਾਂ ‘ਚ ਲੜਕੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।ਲੜਕੀਆਂ ਨਾਲ ਹੋ ਰਹੇ ਵਿਤਕਰਿਆਂ ਖਿਲ਼ਾਫ ਡਟਣ ਅਤੇ ਲੜਕੀਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦੇਣ ਦਾ ਪ੍ਰਣ ਅੱਜ ਦੇ ਦਿਨ ਬੇਹੱਦ ਜਰੂਰੀ ਹੈ।ਰਾਜਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਕਿਹਾ ਕਿ ਔਰਤ ਦੇ ਸਤਿਕਾਰ ਦੀ ਬਹਾਲੀ ‘ਚ ਨੌਜਵਾਨ ਪੀੜ੍ਹੀ ਮੁੱਖ ਭੂਮਿਕਾ ਨਿਭਾ ਸਕਦੀ ਹੈ।ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਕਿਹਾ ਕਿ ਸਦੀਆਂ ਤੋਂ ਔਰਤਾਂ ਦੇ ਮਨਾਂ ‘ਚ ਪੈਦਾ ਕੀਤੀ ਹੀਣਭਾਵਨਾ ਹੌਲੀ ਹੌਲ਼ੀ ਖਤਮ ਹੋ ਰਹੀ ਹੈ ਅਤੇ ਲੜਕੀਆਂ ਹਰ ਖੇਤਰ ‘ਚ ਨਾਮਣਾ ਖੱਟ ਕੇ ਪਰਿਵਾਰ ਦਾ ਮਾਣ ਬਣ ਰਹੀਆਂ ਹਨ।ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਲਾਲ ਸਿੰਘ ਪ੍ਰਿੰਸੀਪਲ ਨੇ ਕਿਹਾ ਕਿ ਔਰਤਾਂ ਦੇ ਅਧਿਕਾਰਾਂ ਅਤੇ ਹੱਕਾਂ ਬਾਰੇ ਜਾਗਰੂਕਤਾ ਸਮੇਂ ਦੀ ਮੁੱਖ ਜਰੂਰਤ ਹੈ।ਉਹਨਾਂ ਕਿਹਾ ਕਿ ਇਸ ਬਾਬਤ ਅਧਿਆਪਕਾਂ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ।ਪ੍ਰਿੰਸੀਪਲ ਇਕਬਾਲ ਕੌਰ ਉਦਾਸੀ ਨੇ ਔਰਤ ਦੀ ਜ਼ਿੰਦਗੀ ਦੇ ਅਸਲ ਹਾਲਾਤਾਂ ਨੂੰ ਸਮਝਣ ਦੀ ਜਰੂਰਤ ‘ਤੇ ਜੋਰ ਦਿੱਤਾ।
ਸਮਾਗਮ ਦੇ ਦੂਜੇ ਦੌਰ ‘ਚ ਨਾਰੀ ਕਵਿਤਾ ਦਰਬਾਰ ਕਰਵਾਇਆ ਗਿਆ।ਇਸ ਕਵਿਤਾ ਦਰਬਾਰ ‘ਚ ਪ੍ਰੋ. ਤਰਸਪਾਲ ਕੌਰ,ਪ੍ਰਿੰਸੀਪਲ ਇਕਬਾਲ ਕੌਰ ਉਦਾਸੀ,ਪ੍ਰੋ.ਹਰਪ੍ਰੀਤ ਕੌਰ ਰੂਬੀ,ਜਗਜੀਤ ਕੌਰ ਢਿੱਲਵਾਂ,ਅੰਜਨਾ ਮੈਨਨ,ਮਨਦੀਪ ਕੌਰ ਭਦੌੜ,ਹਰਦੀਪ ਕੌਰ ਬਾਵਾ,ਰਜਨੀਸ਼ ਕੌਰ ਬਬਲੀ,ਦਵਿੰਦਰ ਦੀਪ,ਸਿਮਰਜੀਤ ਕੌਰ ਬਰਾੜ ਅਤੇ ਇੰਦਰਵੀਰ ਕੌਰ ਵੱਲੋਂ ਕਵਿਤਾਵਾਂ ਜਰੀਏ ਔਰਤਾਂ ਦੇ ਹੱਕਾਂ, ਲੜਕੀਆਂ ਵੱਲੋਂ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਅਤੇ ਔਰਤ ਨੂੰ ਬਲਵਾਨ ਬਣਨ ਦਾ ਸੁਨੇਹਾ ਦਿੱਤਾ ਗਿਆ।ਸਮਾਗਮ ਦੇ ਅਖੀਰ ‘ਚ ਸਮਾਗਮ ‘ਚ ਸ਼ਿਰਕਤ ਕਰਨ ਵਾਲੀਆਂ ਸਖਸ਼ੀਅਤਾਂ ਅਤੇ ਕਵਿਤਾ ਦਰਬਾਰ ‘ਚ ਸ਼ਮੂਲੀਅਤ ਕਰਨ ਵਾਲੀਆਂ ਕਵਿੱਤਰੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਗਮ ‘ਚ ਸੀਨੀਅਰ ਪੱਤਰਕਾਰ ਜਗਸੀਰ ਸਿੰਘ ਸੰਧੂ,ਸੁਖਵਿੰਦਰ ਸਿੰਘ ਢਿੱਲਵਾਂ,ਕੁਲਵੰਤ ਸਿੰਘ ਅਮਲਾ ਸਿੰਘ ਵਾਲਾ ਅਤੇ ਮਾਲਵਿੰਦਰ ਸ਼ਾਇਰ ਸਮੇਤ ਐੱਸ.ਐੱਸ.ਡੀ.ਕਾਲਜ ਦੇ ਪ੍ਰੋਫੈਸਰ ਉਪਕਾਰ ਸਿੰਘ,ਪਰਵਿੰਦਰ ਕੌਰ,ਕਰਮਜੀਤ ਕੌਰ,ਬੀਰਪਾਲ ਕੌਰ,ਅਮਨਦੀਪ ਕੌਰ,ਪੁਸ਼ਪਿੰਦਰ ਸਿੰਘ ੳੱਪਲ,ਸੁਨੀਤਾ ਗੋਇਲ ਅਤੇ ਡਾ. ਬਿਕਰਮਜੀਤ ਸਿੰਘ ਪੁਰਬਾ ਸਮੇਤ ਵਿਦਿਅਰਥੀਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਫੋਟੋ ਕੈਪਸ਼ਨ: ਸਮਾਗਮ ‘ਚ ਸ਼ਾਮਲ ਸਖਸ਼ੀਅਤਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Previous Post

ਬਰਨਾਲਾ ਦੀ ਬੁੱਕਲ ‘ਚ ਵਸੇ ਨਿੱਕੇ ਜਿਹੇ ਪਿੰਡ ਦਾ ਵਿਦਿਆਰਥੀ ਇੰਡੀਆ ਪੱਧਰ ‘ਤੇ ਚਮਕਿਆ

Next Post

ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਯੂਕਰੇਨ ਤੋਂ ਪਰਤੀਆਂ ਲੜਕੀਆਂ ਦਾ ਸਨਮਾਨ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
Load More
Next Post
ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਯੂਕਰੇਨ ਤੋਂ ਪਰਤੀਆਂ ਲੜਕੀਆਂ ਦਾ ਸਨਮਾਨ

ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਯੂਕਰੇਨ ਤੋਂ ਪਰਤੀਆਂ ਲੜਕੀਆਂ ਦਾ ਸਨਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend