Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਣ ਹਾਰੇ ਬਸਪਾ-ਅਕਾਲੀ ਉਮੀਦਵਾਰ ਦਾ ਮੰਥਨ, ਮੈਨੂੰ ਤਾਂ ਅਕਾਲੀ ਆਗੂਆਂ ਨੇ ਹੀ ਹਰਾਇਆ

Nirmal Pandori by Nirmal Pandori
03/21/2022
in ਪੰਜਾਬ
Reading Time: 1 min read
A A
0
ਚੋਣ ਹਾਰੇ ਬਸਪਾ-ਅਕਾਲੀ ਉਮੀਦਵਾਰ ਦਾ ਮੰਥਨ, ਮੈਨੂੰ ਤਾਂ ਅਕਾਲੀ ਆਗੂਆਂ ਨੇ ਹੀ ਹਰਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਸੰਤ ਘੁੰਨਸ ਉੱਪਰ ਵੋਟਾਂ ਤੋਂ ਇੱਕ ਦਿਨ ਪਹਿਲਾਂ ਲਗਾਏ ਪੈਸੇ ਮੰਗਣ ਦੇ ਦੋਸ਼
–ਇਸ ਵਾਰ ਤਾਂ ਵੱਡੇ ਚਿਹਰੇ ਵੀ ਹਾਰ ਗਏ ਹਨ : ਸੰਤ ਘੁੰਨਸ
ਬਰਨਾਲਾ, 21 ਮਾਰਚ (ਨਿਰਮਲ ਸਿੰਘ ਪੰਡੋਰੀ) : ਪੰਜਾਬ ਅੰਦਰ ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਹੋਈ ਸ਼ਰਮਨਾਕ ਹਾਰ ਤੋਂ ਬਾਅਦ ਹਲਕਾ ਮਹਿਲ ਕਲਾਂ ’ਚ ਉਕਤ ਗੱਠਜੋੜ ਵਿੱਚ ਦਰਾਰ ਪੈਣੀ ਸ਼ੁਰੂ ਹੋ ਗਈ। ਜਿਸ ਦੀ ਸ਼ੁਰੂਆਤ ਬਸਪਾ ਦੇ ਹਲਕਾ ਇੰਚਾਰਜ ਤੇ ਗੱਠਜੋੜ ਦੇ ਉਮੀਦਵਾਰ ਚਮਕੌਰ ਸਿੰਘ ਵੀਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਉੱਤੇ ਗੰਭੀਰ ਦੋਸ਼ ਲਾ ਕੇ ਕੀਤੀ। ਪ੍ਰੈੱਸ ਕਾਨਫ਼ਰੰਸ ਦੌਰਾਨ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਅਤੇ ਉਨਾਂ ਦੇ ਆਗੂਆਂ ਵੱਲੋਂ ਗੱਠਜੋੜ ਦੀ ਕੋਈ ਮਦਦ ਨਹੀਂ ਕੀਤੀ ਗਈ, ਸਗੋਂ ਅਕਾਲੀ ਆਗੂਆਂ ਨੇ ਆਪਣੇ ਆਪਣੇ ਪਿੰਡਾਂ ਵਿੱਚ ਵਿਰੋਧੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਭੁਗਤਾਈਆਂ ਹਨ। ਉਨਾਂ ਕਿਹਾ ਕਿ ਜੋ ਵੋਟਾਂ ਗੱਠਜੋੜ ਨੂੰ ਪਈਆਂ ਹਨ ਉਹ ਸਿਰਫ਼ ਬਸਪਾ ਵਰਕਰਾਂ ਵੱਲੋਂ ਹੀ ਵੋਟਿੰਗ ਕੀਤੀ ਗਈ। ਸੰਤ ਘੁੰਨਸ ਉੱਪਰ ਸਿੱਧਾ ਹਮਲਾ ਕਰਦੇ ਹੋਏ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਸੰਤ ਘੁੰਨਸ ਨੇ ਇਮਾਨਦਾਰੀ ਅਤੇ ਸਖ਼ਤੀ ਨਾਲ ਆਪਣੇ ਆਗੂਆਂ ਨੂੰ ਗੱਠਜੋੜ ਦੇ ਹੱਕ ’ਚ ਵੋਟ ਪਾਉਣ ਲਈ ਨਹੀਂ ਕਿਹਾ। ਉਨਾਂ ਦੋਸ਼ ਲਾਇਆ ਕਿ ਅਕਾਲੀ ਦਲ ਦੇ ਹਲਕਾ ਇੰਚਾਰਜ ਵੱਲੋਂ ਉਨਾਂ ਨੂੰ 8 ਹਜ਼ਾਰ ਰੁਪਏ ਪ੍ਰਤੀ ਬੂਥ ਖਰਚਾ ਦੇਣ ਦੀ ਮੰਗ ਵੀ ਕੀਤੀ ਗਈ ਸੀ, ਜਿਸ ਨੂੰ ਦੇਣ ਤੋਂ ਉਹ ਅਸਮਰੱਥ ਸੀ। ਵੀਰ ਨੇ ਦੋਸ਼ ਲਾਇਆ ਕਿ ਵੋਟਾਂ ਤੋਂ ਇਕ ਦਿਨ ਪਹਿਲਾਂ ਸੰਤ ਘੁੰਨਸ ਨੇ ਇਸ ਸੰਬੰਧੀ ਉਨਾਂ ਨਾਲ ਗੱਲ ਕੀਤੀ ਸੀ, ਅਤੇ ਕਿਹਾ ਸੀ ਕਿ ‘ਵੀਰ ਅਜੇ ਇਕ ਰਾਤ ਬਾਕੀ ਹੈ,ਅਜੇ ਬਹੁਤ ਕੁਝ ਹੋ ਸਕਦਾ ਹੈ’। ਉਨਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਜੀਤ ਸਿੰਘ ਸ਼ਾਂਤ ਨੂੰ 30 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਸਨ, ਜਦਕਿ ਵੱਖਰੀ ਤੌਰ ’ਤੇ ਲੜ ਰਹੀ ਬਸਪਾ ਨੂੰ ਪੰਜ ਹਜ਼ਾਰ ਦੇ ਕਰੀਬ ਵੋਟਾਂ ਪਈਆਂ ਸਨ ਤਾਂ ਹੁਣ ਇਹ ਵੋਟ ਕਿਧਰ ਗਈ? ਉਨਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਬਸਪਾ ਪੰਜਾਬ ਇੰਚਾਰਜ ਨੂੰ ਜਾਣੂ ਕਰਾ ਦਿੱਤਾ ਗਿਆ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਮਿਲਕੇ ਪੂਰੀ ਗੱਲਬਾਤ ਦੱਸਣਗੇ। ਉਨਾਂ ਕਿਹਾ ਕਿ ਗੱਠਜੋੜ ਇਸੇ ਤਰਾਂ ਜਾਰੀ ਰਹੇਗਾ,ਪਰ ਗੱਠਜੋੜ ਵਿਰੁੱਧ ਭੁਗਤਣ ਵਾਲਿਆਂ ਖ਼ਿਲਾਫ਼ ਉਹ ਅਨੁਸ਼ਾਸਨੀ ਕਾਰਵਾਈ ਦੀ ਮੰਗ ਜ਼ਰੂਰ ਕਰਨਗੇ। ਨਤੀਜੇ ਆਉਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੀ ਦੇਰੀ ਦੇ ਕਾਰਨਾਂ ਸਬੰਧੀ ਪੁੱਛੇ ਜਾਣ ’ਤੇ ਉਨਾਂ ਕਿਹਾ ਕਿ ਉਹ ਪਿੰਡਾਂ ਦੇ ਬੂਥ ਲੈਵਲ ’ਤੇ ਇਸ ਹਾਰ ਦਾ ਮੰਥਨ ਕਰ ਰਹੇ ਸਨ, ਜਿਸ ਤੋਂ ਸਥਿਤੀ ਸਾਫ਼ ਹੋ ਗਈ ਹੈ। ਇਸ ਮੌਕੇ ਉਨਾਂ ਨਾਲ ਬਸਪਾ ਜ਼ਿਲਾ ਪ੍ਰਧਾਨ ਜਸਬੀਰ ਸਿੰਘ ਜੱਸੀ,ਹਵਾ ਸਿੰਘ ਹਨੇਰੀ,ਸੀਨੀਅਰ ਆਗੂ ਹਰਬੰਸ ਸਿੰਘ ਛੀਨੀਵਾਲ,ਅਮਰੀਕ ਸਿੰਘ ਕੈਂਥ,ਸੁਖਦੇਵ ਸਿੰਘ ਟਿੱਬਾ ਸਮੇਤ ਸੀਨੀਅਰ ਆਗੂ ਹਾਜ਼ਰ ਸਨ।

ਬਾਕਸ ਆਈਟਮ
ਕੀ ਕਹਿੰਦੇ ਨੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਸੰਤ ਘੁੰਨਸ
ਗੱਠਜੋੜ ਉਮੀਦਵਾਰ ਦੇ ਦੋਸ਼ਾਂ ਸੰਬੰਧੀ ਜਦ ਸੰਤ ਘੁੰਨਸ ਨਾਲ ਗੱਲ ਕੀਤੀ ਤਾਂ ਉਨਾਂ ਕਿਹਾ ਕਿ ਚਮਕੌਰ ਸਿੰਘ ਵੀਰ ਨੂੰ ਅਜਿਹੇ ਦੋਸ਼ ਨਹੀਂ ਲਗਾਉਣੇ ਚਾਹੀਦੇ ਕਿਉਂਕਿ ਇਸ ਵਾਰ ਇਕੱਲੇ ਮਹਿਲ ਕਲਾਂ ਤੋਂ ਹੀ ਹਾਰ ਨਹੀਂ ਹੋਈ ਸਗੋਂ ਗੱਠਜੋੜ ਦੇ ਵੱਡੇ -ਵੱਡੇ ਚਿਹਰੇ ਵੀ ਚੋਣ ਹਾਰ ਗਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Previous Post

‘ਘਰ ਮੇਰੇ ਜੇਠ ਦੀ ਪੁੱਗੇ, ਰਾਂਝਾ ਰੁਲਦੂ ਬੱਕਰੀਆਂ ਚਾਰੇ..!

Next Post

ਲਉ ਜੀ… ਲਾਭ ਸਿੰਘ ਉਗੋਕੇ ਵਾਲੇ ਨੇ ਤਾਂ ਕਰਤਾ ਕੰਮ ਸ਼ੁਰੂ…!

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਲਉ ਜੀ… ਲਾਭ ਸਿੰਘ ਉਗੋਕੇ ਵਾਲੇ ਨੇ ਤਾਂ ਕਰਤਾ ਕੰਮ ਸ਼ੁਰੂ…!

ਲਉ ਜੀ... ਲਾਭ ਸਿੰਘ ਉਗੋਕੇ ਵਾਲੇ ਨੇ ਤਾਂ ਕਰਤਾ ਕੰਮ ਸ਼ੁਰੂ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend