Gee 98News

ਸਿੱਖਿਆ ਪ੍ਰਣਾਲੀ ’ਚ ਸੁਧਾਰ ਲਈ ਛੇਤੀ ਬਣਾਵਾਂਗੇ ਰਣਨੀਤੀ : ਮੀਤ ਹੇਹਰ

ਬਰਨਾਲਾ ਦੇ 90 ਸਕੂਲਾਂ ਨੂੰ ਵੰਡੀਆਂ ਫਿਟਨੈੱਸ ਅਤੇ ਖੇਡ ਕਿੱਟਾਂ

ਬਰਨਾਲਾ, 29 ਮਾਰਚ (ਨਿਰਮਲ ਸਿੰਘ ਪੰਡੋਰੀ) : ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਪੂਰੇ ਦੇਸ਼ ’ਚੋਂ ਬਿਹਤਰੀਨ ਬਣਾਉਣ ਲਈ ਪੂਰੀ ਵਾਹ ਲਾਈ ਜਾਵੇਗੀ, ਜਿਸ ਲਈ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਜੁਮਲਾ ਮਾਲਕਾਨ ਸਕੂਲ ਵਿਖੇ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਆਖਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਜਿੱਥੇ ਵਿਦਿਅਕ ਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਬੱਚਿਆਂ/ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ, ਉਥੇ ਉਨ੍ਹਾਂ ਨੂੰ ਉਸ ਖੇਤਰ ਵਿੱਚ ਰਾਸ਼ਟਰੀ/ਅੰਤਰਾਸ਼ਟਰੀ ਪੱੱਧਰ ’ਤੇ ਲਿਜਾਣ ਲਈ ਠੋਸ ਰਣਨੀਤੀ ਘੜੀ ਜਾਵੇਗੀ, ਜਿਸ ਲਈ ਲੋਕਾਂ ਦੇ ਸਹਿਯੋਗ ਦੀ ਬੇਹੱਦ ਜ਼ਰੂਰਤ ਹੈ। ਇਸ ਮੌਕੇ ਖੇਡ ਮੰਤਰੀ ਵੱਲੋਂ ਜ਼ਿਲਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਨੂੰ 90 ਫਿਟਨੈੱਸ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ, ਮੌਕੇ ’ਤੇ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਬਰਨਾਲਾ, ਸਰਕਾਰੀ ਹਾਈ ਸਕੂਲ ਮੌੜਾਂ, ਸ ਸ ਸ ਕੰਨਿਆ ਸਕੂਲ ਬਰਨਾਲਾ, ਸ ਸ ਸ ਸ ਢਿੱਲਵਾਂ, ਸ ਸ ਸ ਸ ਮਹਿਲ ਕਲਾਂ, ਸ ਸ ਸ ਸਕੂਲ ਸੇਖਾ, ਸ ਸ ਸ ਸਕੂਲ ਠੀਕਰੀਵਾਲ ਨੂੰ ਫਿਟਨੈੱਸ ਕਿੱਟਾਂ ਦਿੱਤੀਆਂ ਗਈਆਂ।
ਇਸ ਤੋਂ ਇਲਾਵਾ ਹਾਕੀ ਖੇਡ ਨੂੰ ਹੁਲਾਰਾ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਮੁੰਡੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ, ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਨੂੰ ਹਾਕੀ ਦਾ ਸਾਮਾਨ ਵੰਡਿਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਲੜਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਨੂੰ ਵਾਲੀਬਾਲ ਦਾ ਸਾਮਾਨ ਵੰਡਿਆ ਗਿਆ। ਇਸ ਤੋਂ ਇਲਾਵਾ ਪੀਪੀਟੀ ਮੁਕਾਬਲਿਆਂ, ਭਾਸ਼ਣ ਤੇ ਹੋਰ ਮੁਕਾਬਲਿਆਂ ਦੇ ਸੂਬਾ ਪੱਧਰ ’ਤੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ, ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਰਾਜਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ, ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵਸੁੰਧਰਾ ਕਪਿਲਾ, ਪਿ੍ਰੰਸੀਪਲ ਜੁਮਲਾ ਮਾਲਕਨ ਸਕੂਲ ਸ੍ਰੀਮਤੀ ਸੋਨੀਆ ਵੀ ਹਾਜ਼ਰ ਸਨ।

Gee98 Ads
error: Content is protected !!