Gee 98News

ਪਤੀ ਨੇ ਪਤਨੀ ਦੇ ਮਾਰਿਆ ਚਾਕੂ, ਗੰਭੀਰ ਜ਼ਖ਼ਮੀ

ਬਰਨਾਲਾ, 29 ਮਾਰਚ (ਨਿਰਮਲ ਸਿੰਘ ਪੰਡੋਰੀ ) : ਬਰਨਾਲਾ ਜ਼ਿਲ੍ਹੇ ਦੇ ਪੁਲਿਸ ਥਾਣਾ ਠੁੱਨੀਵਾਲ ਅਧੀਨ ਪੈਦੇ ਪਿੰਡ ਮਾਂਗੇਵਾਲ ਵਿਖੇ ਇੱਕ ਪਤੀ ਵੱਲੋਂ ਆਪਣੀ ਪਤਨੀ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਾਬਕਾ ਫੌਜੀ ਜਗਦੇਵ ਸਿੰਘ ਨੇ ਆਪਣੀ ਪਤਨੀ ਕੁਲਦੀਪ ਕੌਰ ਨਾਲ ਹੋਏ ਤਕਰਾਰ ਤੋਂ ਬਾਅਦ ਪਤਨੀ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਪ੍ਰੰਤੂ ਉਸ ਦੀ ਹਾਲਤ ਜ਼ਿਆਦਾ ਨਾਜੁਕ ਹੋਣ ਕਰਕੇ ਡਾਕਟਰਾਂ ਨੇ ਅੱਗੇ ਰੈਫ਼ਰ ਕਰ ਦਿੱਤਾ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਐਸਐਚਓ ਠੁੱਨੀਵਾਲ ਯਾਦਵਿੰਦਰ ਸਿੰਘ ਨੇ ਕਿਹਾ ਕਿ ਜ਼ਖ਼ਮੀ ਮਹਿਲਾ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਦੱਸਣ ਮੁਤਾਬਿਕ ਉਸ ਦੇ ਪਿਤਾ ਜਗਦੇਵ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਕੁਲਦੀਪ ਕੌਰ ਦੀ ਪਹਿਲਾਂ ਕੁੱਟਮਾਰ ਕੀਤੀ ਅਤੇ ਫ਼ੇਰ ਚਾਕੂ ਨਾਲ ਵਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਐਸਐਚਓ ਨੇ ਕਿਹਾ ਕਿ ਜ਼ਖ਼ਮੀ ਔਰਤ ਦੇ ਬਿਆਨ ਲਿਖਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

error: Content is protected !!