Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼੍ਰੋਮਣੀ ਕਮੇਟੀ ’ਚੋਂ ਬਾਦਲ ਪਰਿਵਾਰ ਦਾ ਸਫਾਇਆ ਯਕੀਨੀ : ਢੀਂਡਸਾ

Nirmal Pandori by Nirmal Pandori
04/07/2022
in ਪੰਜਾਬ
Reading Time: 1 min read
A A
0
ਸ਼੍ਰੋਮਣੀ ਕਮੇਟੀ ’ਚੋਂ ਬਾਦਲ ਪਰਿਵਾਰ ਦਾ ਸਫਾਇਆ ਯਕੀਨੀ : ਢੀਂਡਸਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸ਼ੋਮਣੀ ਕਮੇਟੀ ’ਚ ਕੁਰੱਪਸ਼ਨ ਸੰਬੰਧੀ ਜਥੇਦਾਰ ਨੂੰ ਮਿਲਣ ਦਾ ਫ਼ੈਸਲਾ
ਬਰਨਾਲਾ, 07 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਬਾਦਲ ਪਰਿਵਾਰ ਨੂੰ ਪੰਜਾਬ ਦੇ ਰਾਜਨੀਤਿਕ ਨਕਸ਼ੇ ਤੋਂ ਮਿਟਾਉਣ ਦੇ ਆਪਣੇ ਸਿਆਸੀ ਮਿਸ਼ਨ ਵਿੱਚ ਕਾਮਯਾਬ ਹੋਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੇ ਪੁਰਾਣੇ ਸਾਥੀ ਰਹੇ ਸ਼੍ਰੋਮਣੀ ਆਕਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਹੁਣ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਤੋਂ ਲਾਂਭੇ ਕਰਨ ਲਈ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਸ. ਢੀਂਡਸਾ ਨੇ ਸੂਬੇ ’ਚ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਬਰਨਾਲਾ ਵਿਖੇ ਪਾਰਟੀ ਦੀ ਜ਼ਿਲਾ ਪੱਧਰੀ ਮੀਟਿੰਗ ਹੋਟਲ ਅਰਮਾਨ ਵਿੱਚ ਕੀਤੀ ਗਈ । ਜਿੱਥੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਸ. ਢੀਂਡਸਾ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅੰਦਰ ਭਿ੍ਰਸ਼ਟਾਚਾਰ ਦੀਆਂ ਗੱਲਾਂ ਕੌਮ ਲਈ ਸ਼ਰਮਨਾਕ ਹਨ। ਉਨਾਂ ਕਿਹਾ ਕਿ ਗੁਰੂ ਘਰਾਂ ਦੀ ਲੁੱਟ ਕੋਈ ਵੀ ਬਰਦਾਸ਼ਤ ਨਹੀ ਕਰ ਸਕਦਾ ਇਸ ਲਈ ਬਾਦਲਾਂ ਦਾ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਫਾਇਆ ਯਕੀਨੀ ਹੈ। ਉਨਾਂ ਦੱਸਿਆ ਕਿ 13 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸ਼੍ਰੋਮਣੀ ਕਮੇਟੀ ਦੇ ਭਿ੍ਰਸ਼ਟਾਚਾਰ,ਪੀਟੀਸੀ ਚੈਨਲ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕਰਨ ਸੰਬੰਧੀ ਅਤੇ 328 ਪਾਵਨ ਸਰੂਪ ਮਾਮਲੇ ਸੰਬੰਧੀ ਤੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲੈਣ ਸੰਬੰਧੀ ਮੰਗ ਪੱਤਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਅਸ਼ਲੀਲਤਾ ਫੈਲਾਉਣ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਚੈਨਲ ਨੂੰ ਦਿੱਤੇ ਗੁਰਬਾਣੀ ਪ੍ਰਸਾਰਣ ਦੇ ਹੱਕ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ। ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਪੰਥਕ ਜਥੇਬੰਦੀਆਂ ਨੂੰ ਵੀ ਨਾਲ ਲੈ ਕੇ ਡੈਪੂਟੇਸ਼ਨ ਦੇ ਤੌਰ ’ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉੁਣ ਸੰਬੰਧੀ ਸਰਕਾਰ ਨੂੰ ਮਿਲਿਆ ਜਾਵੇਗਾ। ਚੰਡੀਗੜ ਦੇ ਮੁੱਦੇ ’ਤੇ ਬੋਲਦੇ ਹੋਏ ਉਨਾਂ ਕਿਹਾ ਕਿ ਚੰਡੀਗੜ ਅਤੇ ਪੰਜਾਬ ਨੂੰ ਵੱਖ ਕਰ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਇਸ ਮੌਕੇ ਮਿੱਠੂ ਸਿੰਘ ਕਾਹਨੇਕੇ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਧਾਨ ਹਰਦੀਪ ਸਿੰਘ ਘੁੰਨਸ ਤੇ ਰੰਮੀ ਢਿੱਲੋਂ, ਹਲਕਾ ਇੰਚਾਰਜ ਬਰਨਾਲਾ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਵਪਾਰੀ ਆਗੂ ਮਨੂ ਜਿੰਦਲ,ਹਲਕਾ ਇੰਚਾਰਜ ਮਹਿਲ ਕਲਾਂ ਸੰਤ ਬਾਬਾ ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ ਆਹਲੂਵਾਲੀਆ, ਭਰਪੂਰ ਸਿੰਘ ਧਨੌਲਾ, ਅਜੀਤ ਸਿੰਘ ਕੁਤਬਾ, ਅਮਰ ਸਿੰਘ ਬੀਏ,ਜਗਸੀਰ ਸਿੰਘ ਭੋਲਾ ਛੀਨੀਵਾਲ, ਜੈਪਾਲ ਸਿੰਘ ਨਾਈਵਾਲ, ਹੇਮਰਾਜ ਐਮਸੀ, ਬਲਵੀਰ ਕੌਰ ਸਾਬਕਾ ਐਮਸੀ ਅਤੇ ਵੱਡੀ ਗਿਣਤੀ ’ਚ ਪਾਰਟੀ ਦੇ ਸਰਗਰਮ ਆਗੂ ਅਤੇ ਵਰਕਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

Next Post

ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਬਰਨਾਲਾ ਦਾ ਕੀਤਾ ਦੌਰਾ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਬਰਨਾਲਾ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਬਰਨਾਲਾ ਦਾ ਕੀਤਾ ਦੌਰਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend