Gee 98News

ਪਤੀ ਨੇ ਪਤਨੀ ਨੂੰ ਕੁਹਾੜੀ ਮਾਰ ਕੇ ਮੌਤ ਦੇ ਘਾਟ ਉਤਾਰਿਆ

ਸ੍ਰੀ ਮੁਕਤਸਰ ਸਾਹਿਬ-ਪਤੀ-ਪਤਨੀ ਦੇ ਰਿਸ਼ਤੇ ਵਿੱਚ ਤਰੇੜਾਂ ਪੈਣ ਦੇ ਨਤੀਜੇ ਦੀ ਦੁਖਦਾਇਕ ਉਦਾਹਰਣ ਸ੍ਰੀ ਮੁਕਤਸਰ ਸਾਹਿਬ ਦੇ ਮੰਡੀ ਬਰੀਵਾਲਾ ਵਿਚ ਸਾਹਮਣੇ ਆਈ ਜਿੱਥੇ ਇਕ ਪਤੀ ਨੇ ਆਪਣੀ ਪਤਨੀ ਨੂੰ ਕੁਹਾੜੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਔਰਤ ਸਰਬਜੀਤ ਕੌਰ ਦਾ ਵਿਆਹ ਜਸਦੀਪ ਸਿੰਘ ਨਾਲ ਕਰੀਬ 17 ਕੁ ਵਰ੍ਹੇ ਪਹਿਲਾਂ ਹੋਇਆ ਸੀ। ਮ੍ਰਿਤਕ ਔਰਤ ਦੇ ਮਾਪਿਆਂ ਅਨੁਸਾਰ ਘਰ ਵਿਚ ਕਲੇਸ਼ ਰਹਿੰਦਾ ਸੀ ਜਿਸ ਦੇ ਚਲਦਿਆਂ ਜਸਦੀਪ ਸਿੰਘ ਨੇ ਸਰਬਜੀਤ ਕੌਰ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਪਤੀ,ਸੱਸ ਅਤੇ ਸਹੁਰੇ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।

error: Content is protected !!