Gee 98News

ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੰਤਰੀ ਨੂੰ ਦੱਸੀਆਂ ਮੰਗਾਂ

ਬਰਨਾਲਾ, 13 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਨੇ ਵਿਭਾਗ ਦੇ ਨਵੇਂ ਮੰਤਰੀ ਡਾ. ਬਲਜੀਤ ਕੌਰ ਨਾਲ ਮਲੋਟ ਵਿਖੇ ਮੁਲਾਕਾਤ ਕੀਤੀ । ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਖਜ਼ਾਨਚੀ ਮੱਖਣ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਵਿਭਾਗ ਦੇ ਕੈਬਨਿਟ ਮੰਤਰੀ ਨੂੰ ਲਿਖ ਕੇ ਦੱਸਿਆ ਗਿਆ ਹੈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਮੰਤਰੀ ਦਾ ਸਨਮਾਨ ਵੀ ਕੀਤਾ। ਇਸ ਵਫ਼ਦ ਵਿੱਚ ਸੂਬਾ ਪ੍ਰਧਾਨ ਅਮਰੀਕ ਸਿੰਘ ਪੂਨੀਆ, ਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ, ਨਿਸਾਨ ਸਿੰਘ ਚੰਨੂ ਜ਼ਿਲ੍ਹਾ ਪ੍ਰਧਾਨ ਮੁੁਕਤਸਰ ਸਾਹਿਬ, ਬਲਦੇਵ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਸਨ।

Gee98 Ads
error: Content is protected !!