Gee 98News

ਕੰਪਿਊਟਰ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਗੁਪਤ ਐਕਸ਼ਨ ਦੀ ਉਲੀਕੀ ਰਣਨੀਤੀ

ਬਰਨਾਲਾ, 16 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਐਕਸ਼ਨ ਕਰਨ ਦੀ ਰਣਨੀਤੀ ਉਲੀਕ ਲਈ ਹੈ। ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫਹਿਤਪੁਰ ਅਤੇ ਸਰਪ੍ਰਸਤ ਗੁਰਵਿੰਦਰ ਸਿੰਘ ਤਰਨਤਾਰਨ ਨੇ ਦੱਸਿਆ ਕਿ ਪਿਛਲੇ 17 ਸਾਲਾਂ ਤੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਵੱਲ ਪਿਛਲੀਆਂ ਸਰਕਾਰਾਂ ਨੇ ਧਿਆਨ ਨਹੀਂ ਦਿੱਤਾ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਮਾਂ ਨਹੀਂ ਦਿੱਤਾ। ਯੂਨੀਅਨ ਆਗੂਆਂ ਨੇ ਕਪਿਊਟਰ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ 20 ਅਪ੍ਰੈਲ ਨੂੰ ਚੰਡੀਗੜ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਜਾਣ ਵਾਲੇ ਗੁਪਤ ਐਕਸ਼ਨ ਲਈ ਤਿਆਰ ਰਹਿਣ ਤਾਂ ਜੋ ਸਰਕਾਰ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਮਜ਼ਬੂਰ ਕੀਤਾ ਜਾ ਸਕੇ ।

error: Content is protected !!