ਚੰਡੀਗੜ੍ਹ 3 ਮਈ ( ਨਿਰਮਲ ਸਿੰਘ ਪੰਡੋਰੀ)- ਅਬੋਹਰ ‘ਚ ਇਕ ਦਿਲ ਕੰਬਾਉਣ ਵਾਲੀ ਅਤੇ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰੀ ਹੈ, ਜਿੱਥੇ ਇੱਕ ਪਿਤਾ ਨੂੰ ਉਸ ਦੇ ਪੁੱਤਰਾਂ ਨੇ ਹੀ ਗਲ ਘੁੱਟ ਕੇ ਮਾਰ ਦਿੱਤਾ। ਪੁਲਸ ਨੇ ਮ੍ਰਿਤਕ ਦੇ ਭਰਾ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨਾਂ ਪੁੱਤਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਘਟਨਾ ਦੇ ਵੇਰਵੇ ਅਨੁਸਾਰ ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਛਿੰਦਰਪਾਲ ਸਿੰਘ ਦੇ ਤਿੰਨ ਪੁੱਤਰ ਅਜੀਤ ਸਿੰਘ, ਸੁਰਜੀਤ ਸਿੰਘ ਤੇ ਲਖਵਿੰਦਰ ਸਿੰਘ ਹਨ ਜਿਨ੍ਹਾਂ ਨੂੰ ਛਿੰਦਰਪਾਲ ਨੇ ਆਪਣੀ ਚੱਲ- ਅਚੱਲ ਜਾਇਦਾਦ ਤੋਂ ਬੇਦਖਲ ਕੀਤਾ ਹੋਇਆ ਸੀ ਪ੍ਰੰਤੂ ਤਿੰਨੇ ਪੁੱਤਰ ਜਾਇਦਾਦ ਵਿਚ ਆਪਣਾ ਹਿੱਸਾ ਮੰਗ ਰਹੇ ਸਨ। ਪਿਤਾ ਦੀ ਜਾਇਦਾਦ ਵਿੱਚੋਂ ਹਿੱਸਾ ਨਾ ਮਿਲਣ ‘ਤੇ ਤਿੰਨਾਂ ਪੁੱਤਰਾਂ ਨੇ ਆਪਣੇ ਪਿਓ ਨੂੰ ਗਲ ਘੁੱਟ ਕੇ ਕਤਲ ਕਰ ਦਿੱਤਾ।







