Gee 98News

ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਬੱਗੇ ਦੇ ਘਰ ਜਾਣ ਦੀ ਦਿੱਤੀ ਇਜ਼ਾਜਤ

ਬਰਨਾਲਾ ,10 ਮਈ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਇੱਕ ਵਾਰ ਫੇਰ ਭਾਜਪਾ ਦੇ ਵਿਵਾਦਿਤ ਆਗੂ ਤਜਿੰਦਰਪਾਲ ਸਿੰਘ ਬੱਗਾ ਦੇ ਘਰ ਦਿੱਲੀ ਜਾਵੇਗੀ, ਪੰ੍ਰਤੂ ਇਸ ਵਾਰ ਪੰਜਾਬ ਪੁਲਿਸ ਬੱਗਾ ਨੂੰ ਗਿ੍ਫਤਾਰ ਕਰਨ ਨਹੀਂ ਜਾਵੇਗੀ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਬੱਗਾ ਦੇ ਘਰ ਜਾ ਕੇ ਪੁੱਛਗਿੱਛ ਕਰਨ ਦੀ ਇਜ਼ਾਜਤ ਦਿੱਤੀ ਹੈ। ਪੰਜਾਬ ਪੁਲਿਸ ਦੇ ਤਿੰਨ ਅਧਿਕਾਰੀ 2 ਘੰਟੇ ਤੱਕ ਬੱਗਾ ਤੋਂ ਪੁੱਛਗਿੱਛ ਕਰਨਗੇ ਪਰ ਬੱਗਾ ਦੀ ਗਿ੍ਫਤਾਰੀ ਨਹੀਂ ਹੋਵੇਗੀ। ਹਾਈਕੋਰਟ ਨੇ ਅਗਲੇ ਹੁਕਮਾਂ ਤੱਕ ਬੱਗਾ ਦੀ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਬੱਗਾ ਦੇ ਖ਼ਿਲਾਫ਼ ਮੋਹਾਲੀ ਦੇ ਸਟੇਟ ਸਾਈਬਰ ਕਰਾਈਮ ਥਾਣੇ ’ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਟਿੱਪਣੀ ਕਰਨ ਦੇ ਸੰਬੰਧ ਵਿੱਚ ਮੁਕੱਦਮਾ ਦਰਜ ਹੈ।

error: Content is protected !!