Gee 98News

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਅਚਨਚੇਤ ਚੈਕਿੰਗ

ਬਰਨਾਲਾ, 11 ਮਈ (ਅਵਤਾਰ ਸਿੰਘ ਜੱਸਲ) :

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਗੁਰਬੀਰ ਸਿੰਘ ਦੁਆਰਾ ਜ਼ਿਲ੍ਹਾ ਜੇਲ੍ਹ, ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨਾਂ ਨਾਲ ਬਲਜੀਤ ਸਿੰਘ, ਜੇਲ ਸੁਪਰਡੰਟ ਹਾਜ਼ਰ ਸਨ। ਜੇਲ ਪਹੁੰਚਣ ਤੇ ਉਨਾਂ ਵੱਲੋ ਕੈਦੀਆਂ/ਹਵਾਲਾਤੀਆਂ ਨੂੰ ਉਨਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾ ਬਾਰੇ ਸੁਣਿਆ ਗਿਆ ਅਤੇ ਸਮੱਸਿਆਵਾਂ ਦੇ ਮੌਕੇ ਤੇ ਹੱਲ ਵੀ ਦੱਸੇ। ਇਸਤੋਂ ਬਾਅਦ ਉਨਾਂ ਵੱਲੋਂ ਜੇਲ੍ਹ ਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਸਾਹਿਬ ਦੀ ਜਰੂਰਤ ਹੈ ਤਾਂ ਉਹ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਵਕੀਲ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਸਬੰਧੀ ਦਰਖਾਸਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਭੇਜਣੀ ਹੁੰਦੀ ਹੈ। ਉਨਾਂ ਨੇ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। ਉਨਾਂ ਵੱਲੋ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਦੀ ਸਾਫ ਸਫਾਈ, ਖਾਣਾ ਪਕਾਉਣ ਵਾਲੀ ਜਗਾ ਦੀ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਖਾਣ ਵਾਲੀਆਂ ਵਸਤੂਆ ਢੱਕ ਕੇ ਰੱਖੀਆ ਜਾਣ। ਇਸਤੋਂ ਇਲਾਵਾਂ ਕੈਦੀਆਂ/ਹਵਾਲਾਤੀਆਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆਂ ਕਰਵਾਇਆ ਜਾਵੇ ਅਤੇ ਜੇਲ ਬੈਰਕਾਂ ਅਤੇ ਆਸ ਪਾਸ ਦੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ ਤਾਂ ਜੋ ਬੰਦੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

error: Content is protected !!