Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਪੁਸਤਕ ਪ੍ਰਦਰਸ਼ਨੀ

Nirmal Pandori by Nirmal Pandori
05/13/2022
in ਸਿੱਖਿਆ
Reading Time: 1 min read
A A
0
ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਪੁਸਤਕ ਪ੍ਰਦਰਸ਼ਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਮਈ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ। ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫਸਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਸਕੂਲ ਸਿੱਖਿਆ,ਖੇਡਾਂ,ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਭਾਸ਼ਾਵਾਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਦੀ ਅਗਵਾਈ ਹੇਠ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਮਾਤ ਭਾਸ਼ਾ ਪੰਜਾਬੀ ਦੇ ਇਸਤੇਮਾਲ ਲਈ ਪ੍ਰੇਰਿਤ ਕਰਨ ਅਤੇ ਸਾਹਿਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਭਾਸ਼ਾ ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਨਾਲ-ਨਾਲ ਜਨਤਕ ਥਾਵਾਂ ‘ਤੇ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪੁਸਤਕ ਪ੍ਰਦਰਸ਼ਨੀ ਦੌਰਾਨ ਪਾਠਕਾਂ ਨੂੰ ਬਹੁਤ ਹੀ ਘੱਟ ਕੀਮਤ ‘ਤੇ ਮਿਆਰੀ ਪੁਸਤਕਾਂ ਮੁਹੱਈਆ ਕਰਵਾਈਆਂ ਗਈਆਂ। ਪ੍ਰਦਰਸ਼ਨੀ ਦੇ ਸੰਚਾਲਕ ਜਗਦੇਵ ਸਿੰਘ ਜੂਨੀਅਰ ਸਹਾਇਕ ਨੇ ਦੱਸਿਆ ਕਿ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਵੱਲੋਂ ਪੁਸਤਕ ਪ੍ਰਦਰਸ਼ਨੀ ‘ਚ ਭਾਰੀ ਦਿਲਚਸਪੀ ਵਿਖਾਈ ਗਈ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਪ੍ਰਕਾਸ਼ਿਤ ਭਾਈ ਕਾਨ ਸਿੰਘ ਨਾਭਾ ਦੇ ‘ਮਹਾਨ ਕੋਸ਼‘ ਸਮੇਤ ਧਾਰਮਿਕ ਅਤੇ ਹੋਰ ਸਾਹਿਤ ਦੀਆਂ ਪੁਸਤਕਾਂ ਪ੍ਰਦਰਸ਼ਨੀ ‘ਤੇ ਪਹੁੰਚੇ ਲੋਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ। ਪ੍ਰਦਰਸ਼ਨੀ ‘ਤੇ ਪਹੁੰਚੇ ਲੋਕਾਂ ਵੱਲੋਂ ਸਸਤੀਆਂ ਕੀਮਤਾਂ ‘ਤੇ ਮਿਆਰੀ ਪੁਸਤਕਾਂ ਉਪਲਬਧ ਕਰਵਾਉਣ ਦੇ ਵਿਭਾਗੀ ਉਪਰਾਲੇ ਦੀ ਵੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਦੇ ਸਟਾਫ ਮੈਂਬਰ ਗੋਬਿੰਦ ਸਿੰਘ ਵੀ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

02/06/2026
SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

07/16/2025
Load More
Previous Post

ਬਰਨਾਲਾ ਦੇ ਸੀਐਮਓ ਰਹੇ ਇੱਕ ਡਾਕਟਰ ਖ਼ਿਲਾਫ਼ ਆਪ ਸਰਕਾਰ ਨੇ ਕਸਿਆ ਸਿਕੰਜਾ

Next Post

ਭਾਈ ਨੂਰਾ ਮਾਹੀ ਕਲੱਬ ਵੱਲੋਂ ਸਿੱਧਵਾਂ ਕਲਾਂ ਵਿਖੇ ਧਾਰਮਿਕ ਸਮਾਗਮ 15 ਮਈ ਨੂੰ

Nirmal Pandori

Nirmal Pandori

Related Posts

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ
ਸਿੱਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

by Nirmal Pandori
02/06/2026
SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ
ਸਿੱਖਿਆ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

by Nirmal Pandori
07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਸਿੱਖਿਆ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

by Nirmal Pandori
07/16/2025
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ
ਸਿੱਖਿਆ

ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਬਾਰਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਸੌਖਾ ਨਹੀਂ ਮਿਲੇਗਾ ਪਾਸ ਸਰਟੀਫਿਕੇਟ

by Nirmal Pandori
07/05/2025
ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ
ਸਿੱਖਿਆ

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ

by Nirmal Pandori
02/19/2025
DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ
ਸਿੱਖਿਆ

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

by Nirmal Pandori
01/31/2025
Load More
Next Post
ਭਾਈ ਨੂਰਾ ਮਾਹੀ ਕਲੱਬ ਵੱਲੋਂ ਸਿੱਧਵਾਂ ਕਲਾਂ ਵਿਖੇ ਧਾਰਮਿਕ ਸਮਾਗਮ 15 ਮਈ ਨੂੰ

ਭਾਈ ਨੂਰਾ ਮਾਹੀ ਕਲੱਬ ਵੱਲੋਂ ਸਿੱਧਵਾਂ ਕਲਾਂ ਵਿਖੇ ਧਾਰਮਿਕ ਸਮਾਗਮ 15 ਮਈ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend