ਸੰਗਤਾਂ ਨੂੰ ਧਾਰਮਿਕ ਸਾਹਿਤ ਮੁਫ਼ਤ ਵੰਡਿਆ
ਜਗਰਾਉਂ, 17 ਮਈ :
ਸਮਾਜ ਸੇਵਾ ਦੇ ਖੇਤਰ ‘ਚ ਨਾਮਵਾਰ ਸੰਸਥਾ ਭਾਈ ਨੂਰਾ ਮਾਹੀ ਕਲੱਬ(ਰਜਿ:),ਰਾਏਕੋਟ ਵੱਲੋਂ ਕਲੱਬ ਦੇ ਸਰਪ੍ਰਸਤ ਡਾ.ਕਰਵਿੰਦਰ ਸਿੰਘ ਯੂ.ਕੇ.(ਰਾਏਕੋਟ ਵਾਲੇ) ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਅਵਤਾਰ ਦਿਹਾੜਾ ਇਤਿਹਾਸਕ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ 6ਵੀਂ ਵਿਖੇ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਭਰਪੂਰ ਸਹਿਯੋਗ ਸਦਕਾ ਵਿਸ਼ਾਲ ਗੁਰਮਤਿ ਸਮਾਗਮ ( ਕਥਾ,ਕੀਰਤਨ ਤੇ ਢਾਡੀ ਦਰਬਾਰ) ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਭਰਵੀਂ ਗਿਣਤੀ ‘ਚ ਸ਼ਾਮਲ ਹੋ ਕੇ ਹਰ ਜਸ ਲਾਹਾ ਪ੍ਰਾਪਤ ਕੀਤਾ। ਇਸ ਗੁਰਮਤਿ ਸਮਾਗਮ ਮੌਕੇ ਗੁਰਦੁਆਰਾ ਦਸਮੇਸ਼ ਦਰਬਾਰ ਗੋਂਦਵਾਲ ਦੇ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਗੋਂਦਵਾਲ (ਰਾਏਕੋਟ) ਦੇ ਕੀਰਤਨੀ ਜੱਥੇ ਵੱਲੋਂ ਸੰਗਤਾਂ ਨੂੰ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਇੰਟਰਨੈਸ਼ਨਲ ਕਥਾਵਾਚਕ ਭਾਈ ਦਰਸ਼ਨ ਸਿੰਘ ਲੰਮਾ ਜੱਟਪੁਰਾ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫ਼ਲ ਬਣਾਉਣ ਦੀ ਪ੍ਰੇਰਨਾ ਦਿੱਤੀ।
ਭਾਈ ਜਸਪਾਲ ਸਿੰਘ “ਤਾਨ“ ਦੇ ਢਾਡੀ ਜੱਥੇ ਨੇ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਤਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਜੌੜੇ ਭਰਾਵਾਂ ਨੇ ਕਵੀਸ਼ਰੀ ਪੇਸ਼ ਕੀਤੀ। ਇਸ ਮੌਕੇ ਕਲੱਬ ਵੱਲੋ ਸੰਗਤਾਂ ਨੂੰ ਮੁਫ਼ਤ ਤੌਰ ‘ਤੇ ਧਾਰਮਿਕ ਸਾਹਿਤ ਵੰਡਿਆ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਇਸ ਸਮਾਗਮ ’ਚ ਵੱਡਾ ਯੋਗਦਾਨ ਪਾਉਣ ਬਦਲੇ ਡਾ.ਕਰਵਿੰਦਰ ਸਿੰਘ ਦਾ ਸਨਮਾਨ ਭਾਈ ਸੁਖਵਿੰਦਰ ਸਿੰਘ ਨੇ ਪ੍ਰਾਪਤ ਕੀਤਾ। ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ 6ਵੀਂ ਦੇ ਮੁੱਖ ਸੇਵਾਦਾਰ ਬਾਬਾ ਮੁਖਤਿਆਰ ਸਿੰਘ ਨੇ ਨੂਰਾ ਮਾਹੀ ਕਲੱਬ ਅਤੇ ਸਾਰੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਸੇਵਾ ਗਿਆਨੀ ਚਰਨਜੀਤ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਅਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਸੋਹਣ ਸਿੰਘ ਸਿੱਧਵਾਂ, ਮੀਤ ਪ੍ਰਧਾਨ ਕਰਮਜੀਤ ਸਿੱਘ ਕਰਮਾ, ਦਲਜੀਤ ਸਿੰਘ ਕੱਕੂ ਸਿੱਧਵਾਂ,ਗਿਆਨ ਸਿੰਘ,ਪੰਚ ਹਰਦੇਵ ਸਿੰਘ,ਇੰਸਪੈਕਟਰ ਬਲਵੰਤ ਸਿੰਘ,ਨਰਿੰਦਰ ਸਿੰਘ ਸਿੱਧੂ,ਦਰਸ਼ਨ ਸਿੰਘ ਸਿਵੀਆਂ,ਸੂਬੇਦਾਰ ਹਰਪਾਲ ਸਿੰਘ,ਜਸਵੀਰ ਸਿੰਘ, ਗੁਰਮੇਲ ਸਿੰਘ,ਸੇਵਾਦਾਰ ਗੁਰਦੀਪ ਸਿੰਘ ਉਰਫ਼ ਸਾਧੂ ਸਿੰਘ ਹਾਜ਼ਰ ਸਨ।









