Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਸ ਅਦਾਲਤ ਵਿੱਚ ਸਵਾਲ ਉਡੀਕਦੇ ਉਡੀਕਦੇ, ਬੰਦੇ ਬਿਰਖ਼ ਹੋ ਜਾਣਗੇ ਪਰ..!

Nirmal Pandori by Nirmal Pandori
05/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਇਸ ਅਦਾਲਤ ਵਿੱਚ ਸਵਾਲ ਉਡੀਕਦੇ ਉਡੀਕਦੇ, ਬੰਦੇ ਬਿਰਖ਼ ਹੋ ਜਾਣਗੇ ਪਰ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸੁਰੱਖਿਆ ਕਟੌਤੀ ਦੀ ਸੂਚੀ ਵਾਇਰਲ ਕਰਨ ਲਈ ਜ਼ਿੰਮੇਵਾਰ ਕੌਣ .. ?

ਬਰਨਾਲਾ, 30 ਮਈ (ਨਿਰਮਲ ਸਿੰਘ ਪੰਡੋਰੀ) :-

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ’ਚ ਤਰਥੱਲੀ ਮੱਚੀ ਹੋਈ ਹੈ। ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ’ਤੇ ਬਚਾਅ ਦੀ ਸਥਿਤੀ ਵਿੱਚ ਹੈ ਕਿਉਂਕਿ ਚਾਰੇ ਪਾਸੇ ਤੋਂ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਆਮ ਲੋਕਾਂ ਨੇ ਵੀ ਸਰਕਾਰ ਨੂੰ ਘੇਰਿਆ ਹੋਇਆ ਹੈ। ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਤਨ-ਮਨ-ਧਨ ਨਾਲ ਮੱਦਦ ਕਰਨ ਵਾਲੇ ਵੀ ਸਿੱਧੂ ਮੂਸੇਵਾਲੇ ਦੇ ਕਤਲ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਮੰਨ ਰਹੇ ਹਨ। ਲੋਕ ਸਿੱਧੂ ਮੂਸੇਵਾਲੇ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਪ੍ਰਤੀ ਸਿੱਧੇ ਤੌਰ ’ਤੇ ਮੁੱਖ ਮੰਤਰੀ ਨੂੰ ਦੋਸ਼ੀ ਮੰਨ ਰਹੇ ਹਨ। ਇਸ ਤੋਂ ਵੀ ਅੱਗੇ ਵਧ ਕੇ ਲੋਕਾਂ ਨੂੰ ਇਸ ਗੱਲ ਦਾ ਗੁੱਸਾ ਹੈ ਕਿ ਸੁਰੱਖਿਆ ਵਿੱਚ ਕਟੌਤੀ ਕਰਨ ਸੰਬੰਧੀ ਸੂਚੀ ਸੋਸ਼ਲ ਮੀਡੀਆ ’ਤੇ ਕਿਸ ਨੇ ਅਤੇ ਕਿਉਂ ਵਾਇਰਲ ਕੀਤੀ । ਪਿਛਲੀਆਂ ਸਰਕਾਰਾਂ ਮੌਕੇ ਵੀ ਸੁਰੱਖਿਆ ਸਮੀਖਿਆ ਦੌਰਾਨ ਕੁਝ ਹਸਤੀਆਂ ਦੀ ਸੁਰੱਖਿਆ ’ਚ ਵਾਧਾ-ਘਾਟਾ ਹੁੰਦਾ ਰਿਹਾ ਹੈ ਪ੍ਰੰਤੂ ਇਸ ਸੰਬੰਧੀ ਕਿਸੇ ਨੂੰ ਅੱਜ ਤੱਕ ਵੀ ਜਾਣਕਾਰੀ ਨਹੀਂ ਹੈ ਕਿਉਂਕਿ ਇਹ ਪੰਜਾਬ ਪੁਲਿਸ ਦੀ ਭਰੋਸੇਯੋਗਤਾ ਨਾਲ ਜੁੜੀ ਹੋਈ ਕਾਰਵਾਈ ਹੈ।

Gee98 Ads

ਸਿੱਧੂ ਮੂਸੇਵਾਲਾ ਦੀ ਸਿਕਉਰਿਟੀ ਦੀ ਸਮੀਖਿਆ ਕਰਨ ਵਾਲੇ ਅਫ਼ਸਰਾਂ ਨੂੰ ਵੀ ਕਟਿਹਰੇ ’ਚ ਖੜਾ ਕੀਤਾ ਜਾ ਰਿਹਾ ਹੈ, ਕਿਉਂਕਿ ਸਿੱਧੂ ਮੂਸੇਵਾਲਾ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਲਗਾਤਾਰ ਧਮਕੀਆਂ ਮਿਲ ਰਹੀਆ ਸਨ, ਫਿਰ ਵੀ ਸਿਕਉਰਿਟੀ ਦੀ ਸਮੀਖਿਆ ਕਰਨ ਵਾਲੇ ਅਫਸਰਾਂ ਨੇ ਕਿਸ ਅਧਾਰ ’ਤੇ ਮੂਸੇਵਾਲੇ ਦੀ ਸੁਰੱਖਿਆ ’ਚ ਕਟੌਤੀ ਕਰਨ ਦੀ ਸਿਫ਼ਾਰਸ਼ ਕੀਤੀ। ਸਵਾਲ ਇਹ ਵੀ ਉਠਦਾ ਹੈ ਕਿ ਸੁਰੱਖਿਆ ਦੀ ਸਮੀਖਿਆ ਹੋਈ ਵੀ ਹੈ ਜਾਂ ਨਹੀਂ, ਕਿਉਂਕਿ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਾਪਤ ਹਸਤੀਆਂ ਦੀ ਸੁਰੱਖਿਆ ਦੀ ਸਮੀਖਿਆ ਸਿਰਫ਼ ਇੱਕ ਦਿਨ ਵਿੱਚ ਐਲਾਨ ਕਰਕੇ ਹੀ ਵਾਪਸ ਨਹੀਂ ਲਈ ਜਾ ਸਕਦੀ ਸਗੋਂ ਇਸ ਲਈ ਇੱਕ ਕਾਨੂੰਨੀ ਪ੍ਰਕਿਰਿਆ ਵਿੱਚੋਂ ਲੰਘਣਾ ਪੈਦਾ ਹੈ। ਸਿੱਧੂ ਮੂਸੇਵਾਲਾ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਇਸ ਦੇ ਬਾਵਜੂਦ ਵੀ ਉਸ ਦੀ ਸੁਰੱਖਿਆ ਘੱਟ ਕਰਨੀ ਸਵਾਲਾਂ ਦੇ ਘੇਰੇ ’ਚ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਹੁਤ ਸਾਰੇ ਸਵਾਲ ਲੋਕਾਂ ਦੇ ਜ਼ਹਿਨ ਵਿੱਚ ਹਨ ਅਤੇ ਜਿਨਾਂ ਦੇ ਜਵਾਬ ਲੋਕ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ/ਮੰਤਰੀਆਂ/ਆਗੂਆਂ ਤੋਂ ਮੰਗ ਰਹੇ ਹਨ। ਇਨਾਂ ਸਵਾਲਾਂ ਦੇ ਜਵਾਬ ਲੋਕਾਂ ਨੂੰ ਕਦੇਂ ਨਹੀਂ ਮਿਲਣੇ ਕਿਉਂਕਿ ਹਾਈਕਮਾਂਡ ਦਾ ਸਖ਼ਤ ਹੁਕਮ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ , ਵਿਧਾਇਕ ਜਾਂ ਕਿਸੇ ਵੀ ਆਗੂ ਨੇ ਮੀਡੀਆ ਸਾਹਮਣੇ ਜ਼ੁਬਾਨ ਨਹੀਂ ਖੋਲਣੀ। ਬਹਰਹਾਲ! ਹਾਕਮਾਂ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਪਵੇਗਾ, ਇਸ ਤੋਂ ਪਹਿਲਾਂ ਕਿ ਜਵਾਬ ਉਡੀਕਦੇ-ਉਡੀਕਦੇ ਸਵਾਲ ਨਾਸੂਰ ਬਣ ਜਾਣ, ਤੇ ਇਨਾਂ ਦੀ ਤਕਲੀਫ਼ ਚੀਕਾਂ ਵਿੱਚ ਬਦਲ ਜਾਵੇ। ਦੂਜੇ ਪਾਸੇ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਜਿਸ ਤਰਾਂ ਦੀਆਂ ਪੋਸਟਾਂ ਆਮ ਆਦਮੀ ਪਾਰਟੀ ਦੇ ਆਗੂ/ਵਲੰਟੀਅਰ ਸੋਸ਼ਲ ਮੀਡੀਆ ’ਤੇ ਪਾ ਰਹੇ ਹਨ, ਅਜਿਹਾ ਲੱਗਦਾ ਹੈ ਕਿ ‘‘ਇਸ ਅਦਾਲਤ ਵਿੱਚ ਸਵਾਲ ਉਡੀਕਦੇ-ਉਡੀਕਦੇੇ ਬੰਦੇ ਬਿਰਖ਼ ਹੋ ਜਾਣਗੇ ਪਰ ਕਿਸੇ ਸਵਾਲ ਦਾ ਸਹੀ ਜਵਾਬ ਨਹੀਂ ਮਿਲੇਗਾ’’।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

25 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Next Post

ਐਸ ਡੀ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ‘ਮਾਹਿਰ ਲੈਕਚਰ’ ਦਾ ਆਯੋਜਨ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਐਸ ਡੀ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ‘ਮਾਹਿਰ ਲੈਕਚਰ’ ਦਾ ਆਯੋਜਨ

ਐਸ ਡੀ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ‘ਮਾਹਿਰ ਲੈਕਚਰ’ ਦਾ ਆਯੋਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend