Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਧੂ ਮੂਸੇਵਾਲੇ ਦੇ ਸਿਵੇ ਦੀ ਅੱਗ ’ਤੇ ਸਿਆਸੀ ਰੋਟੀਆਂ ਸੇਕਣ ਦਾ ਵਰਤਾਰਾ.. ਰਾਜਨੀਤੀ ਦਾ ਕਰੂਪ ਚਿਹਰਾ

Nirmal Pandori by Nirmal Pandori
06/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿੱਧੂ ਮੂਸੇਵਾਲੇ ਦੇ ਸਿਵੇ ਦੀ ਅੱਗ ’ਤੇ ਸਿਆਸੀ ਰੋਟੀਆਂ ਸੇਕਣ  ਦਾ ਵਰਤਾਰਾ.. ਰਾਜਨੀਤੀ ਦਾ ਕਰੂਪ ਚਿਹਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 01 ਜੂਨ (ਨਿਰਮਲ ਸਿੰਘ ਪੰਡੋਰੀ ) :-

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਸਕਾਰ ਤੱਕ ਸਭ ਦੀਆਂ ਨਜ਼ਰਾਂ ਮਾਨਸਾ ਜ਼ਿਲੇ ਦੇ ਪਿੰਡ ਮੂਸਾ ਵੱਲ ਸਨ ਅਤੇ ਉਸ ਦੇ ਸਸਕਾਰ ਤੋਂ ਬਾਅਦ ਇਹ ਨਜ਼ਰਾਂ ਚੰੜੀਗੜ ਵੱਲ ਘੁੰਮ ਗਈਆਂ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਤਿੰਨ ਦਿਨ ਬਾਅਦ ਵੀ ਪੰਜਾਬ ਪੁਲਿਸ ਦੇ ਹੱਥ ਖਾਲੀ ਹਨ, ਉਝ ਭਾਵੇਂ ਦੇਹਰਾਦੂਨ ਤੇ ਕੁਝ ਹੋਰ ਥਾਵਾਂ ਤੋਂ ਕੁਝ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਪਰ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਦੇ ਪ੍ਰਛਾਵੇ ਤੱਕ ਵੀ ਪੁਲਿਸ ਨਹੀਂ ਪੁੱਜੀ। ਲੋਕ ਹੈਰਾਨੀ ਇਸ ਗੱਲ ਦੀ ਵੀ ਪ੍ਰਗਟ ਕਰ ਰਹੇ ਹਨ ਕਿ ਹਰ ਮਸਲੇ ’ਤੇ ਸੈਕਟਰੀਏਟ ਵਾਲੇ ਸਟੂਡੀਓ ਤੋਂ ਲੋਕਾਂ ਨੂੰ ਮੁਖਾਤਿਬ ਹੋਣ ਵਾਲੇ ਮੁੱਖ ਮੰਤਰੀ ਨੇ ਮੂਸੇਵਾਲਾ ਦੇ ਕਤਲ ਤੋਂ ਬਾਅਦ ਅਫ਼ਸੋਸ ਦਾ ਇੱਥ ਟਵੀਟ ਕਰਨ ਤੋਂ ਸਿਵਾਏ ਜ਼ੁਬਾਨ ਤੱਕ ਨਹੀਂ ਖੋਲੀ, ਜਿਸ ਕਾਰਨ ਲੋਕ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੀ ਉਂਗਲਾਂ ਚੁੱਕ ਰਹੇ ਹਨ ਕਿ ‘‘ਕਲਾਕਾਰ ਦੇ ਰਾਜ ਵਿੱਚ ਕਲਾ ਸੁਰੱਖਿਅਤ ਨਹੀਂ ਹੈ’’। ਮੂਸੇਵਾਲਾ ਦੇ ਕਤਲ ਤੋਂ ਤੁਰੰਤ ਬਾਅਦ ਪੰਜਾਬ ਦੇ ਡੀਜੀਪੀ ਵੱਲੋਂ ਪ੍ਰੈਸ ਕਾਨਫਰੰਸ ਬਲਾਉਣ ਦੇ ਫ਼ੈਸਲੇ ਨੂੰ ਵੀ ਤਰਕਹੀਣ ਫੈਸਲਾ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਕਾਨਫਰੰਸ ਵਿੱਚ ਡੀਜੀਪੀ ਨੇ ਸਿੱਧੂ ਮੂਸੇਵਾਲੇ ਦਾ ਸੰਬੰਧ ਗੈਂਗਸਟਰਾਂ ਨਾਲ ਜੋੜਨ ਤੋ ਬਿਨਾਂ ਕੋਈ ਪੁਖ਼ਤਾ ਜਾਣਕਾਰੀ ਨਹੀਂ ਦਿੱਤੀ ਹਾਲਾਕਿ ਮੂਸੇਵਾਲੇ ਦੇ ਪਿਤਾ ਵੱਲੋਂ ਇਤਰਾਜ਼ ਕਰਨ ਤੋਂ ਬਾਅਦ ਡੀਜੀਪੀ ਗੈਂਗਸਟਰਾਂ ਦੇ ਬਿਆਨ ਤੋਂ ਮੁਕਰ ਗਏ। ਦੂਜੇ ਪਾਸੇ ‘ਆਪ’ ਦੇ ਇੱਕ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਗੈਂਗਵਾਰ ਨਾਲ ਜੋੜ ਦਿੱਤਾ ਹੈ। ਪੰਜਾਬ ਦੇ ਲੋਕ ਸੂਬੇ ਦੀ ਸਰਕਾਰ ਦੇ ਵਜ਼ੀਰਾਂ ਤੇ ਵਿਧਾਇਕਾਂ ਨੂੰ ਸਵਾਲ ਕਰਨ ਲਈ ਤਿਆਰੀ ਖਿੱਚੀ ਬੈਠੇ ਹਨ ਪ੍ਰੰਤੂ ਸਮੁੱਚੀ ਪੰਜਾਬ ਸਰਕਾਰ ਬਚਾਅ ਅਤੇ ਦਬਾਅ ਦੀ ਸਥਿਤੀ ਵਿੱਚ ਹੈ। ਜੇਕਰ ਜਲਦੀ ਹੀ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਉੱਪਰ ਗੋਲੀਆਂ ਦੀ ਵਾਛੜ ਕਰਨ ਵਾਲੇ ਅਸਲ ਕਾਤਲਾਂ ਤੱਕ ਨਾ ਪੁੱਜੀ ਤਾਂ ਇਹ ਦਬਾਅ ਵੱਧਦਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੀ ਗੂੰਜ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਵੀ ਪਵੇਗੀ। ਇਸ ਕਤਲ ਕਾਂਡ ਤੋਂ ਬਾਅਦ ਪੈਦਾ ਹੋਈ ਸਥਿਤੀ ਦਾ ਇੱਕ ਪੱਖ ਇਹ ਵੀ ਹੈ ਕਿ ਮੀਡੀਆ, ਸੋਸ਼ਲ ਮੀਡੀਆ ਦੇ ਘਨੇੜੇ ਚੜ ਕੇ ਸੱਤਾ ਤੱਕ ਪੁੱਜਣ ਵਾਲੀ ਆਮ ਆਦਮੀ ਪਾਰਟੀ ਦੇ ਮੰਤਰੀ/ਵਿਧਾਇਕ/ਆਗੂ ਮੀਡੀਆ ਦਾ ਸਾਹਮਣਾ ਕਰਨ ਤੋਂ ਬਚ ਰਹੇ ਹਨ। ਦੂਜੇ ਪਾਸੇ ਜੇਕਰ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੀ ਗੱਲ ਕਰੀਏ ਤਾਂ ਇਹ ਵਰਤਾਰਾ ਸਾਫ਼ ਦਿਸ ਰਿਹਾ ਹੈ ਕਿ ਹਰ ਕੋਈ ਸਿੱਧੂ ਮੂਸੇਵਾਲਾ ਦੇ ਸਿਵੇ ਦੀ ਅੱਗ ’ਤੇ ਸਿਆਸੀ ਰੋਟੀਆਂ ਸੇਕ ਰਿਹਾ ਹੈ। ਇਸ ਘਟਨਾ ਨਾਲ ਜੁੜੇ ਦੋ ਅਹਿਮ ਪਹਿਲੂ ਹਨ, ਇੱਕ ਤਾਂ ਇਹ ਕਿ ਜਾਨੋ ਮਾਰਨ ਦੀਆਂ ਧਮਕੀਆਂ ਲਗਾਤਾਰ ਮਿਲਣ ਦੇ ਬਾਵਜੂਦ ਵੀ ਸਿੱਧੂ ਦੀ ਸੁਰੱਖਿਆ ਘੱਟ ਕੀਤੀ ਗਈ ਅਤੇ ਦੂਜਾ ਸੁਰੱਖਿਆ ਸਮੀਖਿਆ ਦੀ ਰਿਪੋਰਟ ਜਨਤਕ ਕੀਤੀ ਗਈ, ਇਨਾਂ ਦੋਵੇ ਪੱਖਾਂ ਨੂੰ ਇਕ ਸਾਜਿਸ਼ ਤਹਿਤ ਅੱਖੋ-ਪਰੋਖੇ ਕੀਤਾ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਜ਼ਿਮਨੀ ਚੋਣ: ਉਮੀਦਵਾਰਾਂ ਦੇ ਚੋਣ ਖਰਚ ’ਤੇ ਨਜ਼ਰ ਰੱਖੇਗੀ ਐਮਸੀਐਮਸੀ

Next Post

ਜ਼ਿਮਨੀ ਚੋਣ : ਸਿਮਰਨਜੀਤ ਸਿੰਘ ਮਾਨ ’ਤੇ ਦਾਅ ਖੇਡੇਗਾ ਅਕਾਲੀ ਦਲ.. .. !

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਜ਼ਿਮਨੀ ਚੋਣ : ਸਿਮਰਨਜੀਤ ਸਿੰਘ ਮਾਨ ’ਤੇ ਦਾਅ ਖੇਡੇਗਾ ਅਕਾਲੀ ਦਲ.. .. !

ਜ਼ਿਮਨੀ ਚੋਣ : ਸਿਮਰਨਜੀਤ ਸਿੰਘ ਮਾਨ ’ਤੇ ਦਾਅ ਖੇਡੇਗਾ ਅਕਾਲੀ ਦਲ.. .. !

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend