Gee 98News

ਕਾਂਗਰਸ ਨੇ ਆਪਣੇ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਚੰਡੀਗੜ,11 ਜੂਨ (ਜੀ98 ਨਿਊਜ਼ ਸਰਵਿਸ) :

ਕਾਂਗਰਸ ਪਾਰਟੀ ਦਾ ਗ੍ਰਹਿ ਕਲੇਸ਼ ਘਟਣ ਦੀ ਬਜਾਏ ਵਧਦਾ ਜਾ ਰਿਹਾ ਹੈ। ਇੱਕ ਪਾਸੇ ਪੰਜਾਬ ’ਚ ਕਾਂਗਰਸ ਦੇ ਵੱਡੇ ਆਗੂ ਪਾਰਟੀ ਦਾ ਸਾਥ ਛੱਡ ਰਹੇ ਹਨ ਅਤੇ ਕੁਝ ਆਗੂਆਂ ਨੂੰ ਅਨੁਸਾਸ਼ਨੀ ਕਾਰਵਾਈ ਦੇ ਦੋਸ਼ਾਂ ਤਹਿਤ ਪਾਰਟੀ ’ਚੋਂ ਕੱਢਿਆ ਜਾ ਰਿਹਾ ਹੈ। ਹਰਿਆਣਾ ਰਾਜ ਸਭਾ ਚੋਣਾਂ ’ਚ ਕਰਾਸ ਵੋਟਿੰਗ ਦੇ ਮਾਮਲੇ ’ਚ ਕਾਂਗਰਸ ਨੇ ਆਪਣੇ ਵਿਧਾਇਕ ਕੁਲਦੀਪ ਬਿਸ਼ਨੋਈ ਨੂੰ ਪਾਰਟੀ ’ਚੋਂ ਕੱਢਣ ਦੇ ਨਾਲ-ਨਾਲ ਸਾਰੇ ਆਹੁਦਿਆਂ ’ਚੋਂ ਮੁਅੱਤਲ ਕਰ ਦਿੱਤਾ ਹੈ। ਕਾਂਗਰਸ ਨੇ ਪਾਰਟੀ ਵਿੱਪ ਦੀ ਉਲੰਘਣਾ ’ਤੇ ਕੁਲਦੀਪ ਬਿਸ਼ਨੋਈ ਦੀ ਮੈਂਬਰਸ਼ਿਪ ਰੱਦ ਕਰਨ ਲਈ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਣ ਦੀ ਗੱਲ ਵੀ ਆਖੀ ਹੈੇੇ।

error: Content is protected !!