Gee 98News

ਬਰਨਾਲਾ ’ਚ ਸੀਨੀਅਰ ਆਗੂਆਂ ਨੇ ਸੰਭਾਲੀ ਰਾਜੋਆਣਾ ਦੀ ਚੋਣ ਮੁਹਿੰਮ

ਬਰਨਾਲਾ, 11 ਜੂਨ (ਨਿਰਮਲ ਸਿੰਘ ਪੰਡੋਰੀ ) :

ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ -ਬਸਪਾ ਦੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੀ ਚੋਣ ਮੁਹਿੰਮ ਭਖਾਉਣ ਲਈ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਬਰਨਾਲਾ ਵਿਖੇ ਡੇਰੇ ਲਗਾ ਲਏ ਹਨ। ਬੀਬੀ ਰਾਜੋਆਣਾ ਦੀ ਚੋਣ ਮੁਹਿੰਮ ਸੰਬੰਧੀ ਗੱਲ ਕਰਦੇ ਹੋਏ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਦੱਸਿਆ ਕਿ ਕਿ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਬੂਥ ਪੱਧਰ ’ਤੇ ਪੂਰੀ ਯੋਜਨਾ ਤਹਿਤ ਕੰਮ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅਕਾਲੀ ਦਲ ਵੱਲੋਂ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆਂ, ਜਗਮੀਤ ਸਿੰਘ ਬਰਾੜ, ਮਨਤਾਰ ਸਿੰਘ ਬਰਾੜ, ਤੀਰਥ ਸਿੰਘ ਮਾਹਲਾ, ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਹੋਰ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜਿਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਿੰਮ ਸੰਬੰਧੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਤਹਿਤ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਮੈਦਾਨ ’ਚ ਉਤਾਰਿਆ ਗਿਆ ਹੈ ।

error: Content is protected !!