Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਜਲੀ ਬਿੱਲਾਂ ਦਾ ਬਕਾਇਆ.. ਆਪਣੀਆਂ ਕੱਛ ’ਚ ਤੇ ਲੋਕਾਂ ਦੀਆਂ ਹੱਥ ’ਚ..!

Nirmal Pandori by Nirmal Pandori
06/14/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਿਜਲੀ ਬਿੱਲਾਂ ਦਾ ਬਕਾਇਆ.. ਆਪਣੀਆਂ ਕੱਛ ’ਚ ਤੇ ਲੋਕਾਂ ਦੀਆਂ ਹੱਥ ’ਚ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 14 ਜੂਨ (ਨਿਰਮਲ ਸਿੰਘ ਪੰਡੋਰੀ ) :-

ਪੰਜਾਬ ਦੀ ਮਾਨ ਸਰਕਾਰ ਨੇ ਪਾਵਰਕਾਮ ਨੂੰ ਆਰਥਿਕ ਤੌਰ ’ਤੇ ਪੈਰਾਂ ਸਿਰ ਕਰਨ ਲਈ ਸੂਬੇ ’ਚ ਬਿਜਲੀ ਦੇ ਬਿੱਲ ਨਾ ਭਰਨ ਵਾਲੇ ਵੱਡੇ ਡਿਫਾਲਟਰਾਂ ’ਤੇ ਸਿਕੰਜਾ ਕਸਿਆ ਹੋਇਆ ਹੈ। ਜਿਸ ਤੋਂ ਬਾਅਦ ਕਰੋੜਾਂ ਰੁਪਏ ਬਿਜਲੀ ਬਿੱਲਾਂ ਦਾ ਬਕਾਇਆ ਅਸਰਰਸੂਖ਼ ਵਾਲੇ ਖ਼ਪਤਕਾਰਾਂ ਤੋਂ ਵਸੂਲ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ’ਤੇ ਦਿਲਚਸਪੀ ਲੈ ਕੇ ਬਿਜਲੀ ਚੋਰੀ ਕਰਨ ਅਤੇ ਬਿੱਲ ਨਾ ਭਰਨ ਵਾਲੇ ਖ਼ਪਤਕਾਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਲਈ ਪਾਵਰਕਾਮ ਦੇ ਅਧਿਕਾਰੀਆਂ ਨੂੰ ਥਾਪੜਾ ਦਿੱਤਾ ਦੱਸਿਆ ਜਾਂਦਾ ਹੈ ਪ੍ਰੰਤੂ ਪੰ੍ਰਜਾਬ ਸਰਕਾਰ ਦਾ ਪਾਵਰਕਾਮ ਦੀ ਹਾਲਤ ਸੁਧਾਰਨ ਲਈ ਕੀਤੇ ਜਾ ਰਹੇ ਇਨਾਂ ਯਤਨਾਂ ਦਾ ਇੱਕ ਪੱਖ ਹੋਰ ਵੀ ਹੈ ਕਿ ਸਰਕਾਰ ਖ਼ੁਦ ਲੱਗਭੱਗ 9000 ਕਰੋੜ ਸਬਸਿਡੀ ਦਾ ਬਕਾਇਆ ਰੋਕੀ ਬੈਠੀ ਹੈ। ਇਥੇ ਹੀ ਬੱਸ ਨਹੀਂ ਸਰਕਾਰ ਦੇ ਆਪਣੇ ਕੁਝ ਵਿਭਾਗ ਲੱਗਭੱਗ 2400 ਕਰੋੜ ਬਿਜਲੀ ਦੇ ਬਿੱਲਾਂ ਦੀ ਰਕਮ ਦੱਬੀ ਬੈਠੇ ਹਨ ਜਿਸ ਨੇ ਪਾਵਰਕਾਮ ਦੀ ਵਿੱਤੀ ਹਾਲਤ ਵਿਗਾੜੀ ਹੋਈ ਹੈ। ਅੰਕੜਿਆਂ ਮੁਤਾਬਕ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲ 1095 ਕਰੋੜ, ਸਥਾਨਕ ਸਰਕਾਰਾਂ ਵਿਭਾਗ ਵੱਲ 718 ਕਰੋੜ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲ 264 ਕਰੋੜ, ਸਿਹਤ ਵਿਭਾਗ ਵੱਲ 100 ਕਰੋੜ, ਸੀਵਰੇਜ ਬੋਰਡ ਵੱਲ 73 ਕਰੋੜ, ਸਿੰਚਾਈ ਵਿਭਾਗ ਵੱਲ 34 ਕਰੋੜ ਅਤੇ ਗ੍ਰਹਿ ਤੇ ਜੇਲ ਵਿਭਾਗ ਵੱਲ 19 ਕਰੋੜ ਬਿਜਲੀ ਬਿੱਲਾਂ ਦਾ ਬਕਾਇਆ ਖੜਾ ਹੈ। ਚਰਚਾ ਇਸ ਗੱਲ ਦੀ ਵੀ ਹੋ ਰਹੀ ਹੈ ਕਿ ਸਰਕਾਰ ਪ੍ਰਾਈਵੇਟ ਖ਼ਪਤਕਾਰਾਂ ਉੱਪਰ ਤਾਂ ਸਿਕੰਜਾ ਕਸ ਰਹੀ ਹੈ ਪ੍ਰੰਤੂ ਸਰਕਾਰ ਦੇ ਆਪਣੇ ਵਿਭਾਗ ਪਾਵਰਕਾਮ ਦੀ ਵੱਡੀ ਰਕਮ ਦੱਬੀ ਬੈਠੇ ਹਨ ਜਿਸ ਸੰਬੰਧੀ ਸਰਕਾਰ ਪਾਵਰਕਾਮ ਨੂੰ ਕੋਈ ਹੁੰਗਾਰਾ ਤੱਕ ਵੀ ਨਹੀਂ ਭਰ ਰਹੀ। ਬਿਜਲੀ ਬਿੱਲਾਂ ਦਾ ਬਕਾਇਆ ਵਸੂਲਣ ਸੰਬੰਧੀ ਸਰਕਾਰ ਦੀ ਨੀਤੀ ਨੂੰ ‘‘ਆਪਣੀਆਂ ਕੱਛ ’ਚ ਤੇ ਲੋਕਾਂ ਦੀਆਂ ਹੱਥ ’ਚ’’ ਵਾਂਗ ਦੇਖਿਆ ਜਾ ਸਕਦਾ ਹੈ। ਕਿਉਂਕਿ ਮੌਜੂਦਾ ਹਾਲਾਤਾਂ ਵਿੱਚ ਪਾਵਰਕਾਮ ਕੋਲ ਆਪਣੇ ਕਰਮਚਾਰੀਆਂ ਨੂੰ ਤਨਖਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ ਤੇ ਸਰਕਾਰ ਖ਼ੁਦ ਪਾਵਰਕਾਮ ਦੇ ਕਰੋੜਾਂ ਰੁਪਏ ਦੱਬੀ ਬੈਠੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਸੀਡੀਪੀਓਜ਼ ਨੇ ਕੀਤਾ ਕੰਮ ਕਾਜ ਠੱਪ, ਰੋਸ ਵਜੋ ਲਈ ਪੰਜ ਦਿਨਾਂ ਦੀ ਸਮੂਹਿਕ ਛੁੱਟੀ

Next Post

ਗਾਂਧੀ ਆਰੀਆ ਹਾਈ ਸਕੂਲ ’ਚ ਸਮਰ ਕੈਂਪ ਦੀ ਸਮਾਪਤੀ ਮੌਕੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਗਾਂਧੀ ਆਰੀਆ ਹਾਈ ਸਕੂਲ ’ਚ ਸਮਰ ਕੈਂਪ ਦੀ ਸਮਾਪਤੀ ਮੌਕੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਗਾਂਧੀ ਆਰੀਆ ਹਾਈ ਸਕੂਲ ’ਚ ਸਮਰ ਕੈਂਪ ਦੀ ਸਮਾਪਤੀ ਮੌਕੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend