Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸ ਡੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਕੈਮਿਸਟਰੀ ਸਾਫ਼ਟਵੇਅਰ ’ਤੇ ਵਰਕਸ਼ਾਪ ਦਾ ਆਯੋਜਨ

Nirmal Pandori by Nirmal Pandori
06/16/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐਸ ਡੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਕੈਮਿਸਟਰੀ ਸਾਫ਼ਟਵੇਅਰ ’ਤੇ ਵਰਕਸ਼ਾਪ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਜੂਨ (ਨਿਰਮਲ ਸਿੰਘ ਪੰਡੋਰੀ ) :

ਐਸ ਡੀ ਕਾਲਜ ਵਿਖੇ ‘ਡੀਬੀਟੀ ਸਟਾਰ ਕਾਲਜ ਸਕੀਮ’ ਤਹਿਤ ਕੈਮਿਸਟਰੀ ਵਿਭਾਗ ਵੱਲੋਂ ‘ਕੈਮਿਸਟਰੀ ਸਾਫ਼ਟਵੇਅਰ’ (ਕੈਮਸਕੇਚ) ਵਿਸ਼ੇ ’ਤੇ ਇਕ ਵਰਕਸ਼ਾਪ ਕਰਵਾਈ ਗਈ।ਇਸ ਮੌਕੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਭੁਪਿੰਦਰ ਕੌਰ ਨੇ ਕੁੰਜੀਵਤ ਭਾਸ਼ਣ ਦਿੱਤਾ। ਵਿਭਾਗ ਦੇ ਮੁਖੀ ਅਤੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਸਵਿਤਾ ਸੂਦ ਨੇ ਮੁੱਖ ਬੁਲਾਰੇ ਦਾ ਸਵਾਗਤ ਕਰਦਿਆਂ ਵਿਸ਼ੇ ਦੀ ਜਾਣ ਪਛਾਣ ਕਰਵਾਈ ਅਤੇ ਕਾਲਜ ਅੰਦਰ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਡੀਬੀਟੀ ਕੋਆਰਡੀਨੇਟਰ ਡਾ. ਕੁਲਭੂਸ਼ਣ ਰਾਣਾ ਨੇ ਡੀਬੀਟੀ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਇਸ ਸਕੀਮ ਤਹਿਤ ਕਾਲਜ ਦੇ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਈਆਂ ਗਈਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਰਕਸ਼ਾਪ ਦੇ ਪਹਿਲੇ ਸੈਸ਼ਨ ਵਿਚ ਮੁੱਖ ਵਕਤਾ ਨੇ ਕੈਮਿਸਟਰੀ ਸਾਫ਼ਟਵੇਅਰ ‘ਕੈਮਸਕੇਚ’ ਦੇ ਥਿਊਰੀ ਪਾਰਟ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨਾਂ ਆਪਣੇ ਸੰਬੋਧਨ ਵਿਚ ਕੈਮਿਸਟਰੀ ਵਿਸ਼ੇ ਨਾਲ ਸਬੰਧਿਤ ਸਟ੍ਰਕਚਰ ਬਣਾਉਣ, ਵੱਖ-ਵੱਖ ਗਰੁੱਪ ਲਗਾਉਣ ਅਤੇ 3 ਡੀ ਸਟ੍ਰਕਚਰ ਵੇਖਣ ਬਾਰੇ ਜਾਣਕਾਰੀ ਦਿੱਤੀ। ਇਸ ਸਾਫ਼ਟਵੇਅਰ ਵਿਚ ਵਰਤੇ ਜਾਣ ਵਾਲੇ ਵੱਖ-ਵੱਖ ਆਈਕਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਦੂਜੇ ਸੈਸ਼ਨ ਵਿਚ ਹੈਂਡਜ਼ ਆਨ ਟਰੇਨਿੰਗ ਦੌਰਾਨ ਇਸ ਸਾਫ਼ਟਵੇਅਰ ਦੀ ਕਾਰਜਪ੍ਰਣਾਲੀ ਬਾਰੇ ਰੌਸ਼ਨੀ ਪਾਈ। ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪ ਬਣਾ ਕੇ ਇਸ ਸਾਫ਼ਟਵੇਅਰ ਦੀ ਵਰਤੋਂ ਨਾਲ ਸਟ੍ਰਕਚਰ ਬਣਾਉਣਾ ਸਿਖਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਇਸ ਉਪਰਾਲੇ ਲਈ ਕੈਮਿਸਟਰੀ ਵਿਭਾਗ ਨੂੰ ਵਧਾਈ ਦਿੰਦਿਆਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੀ ਹਿੱਸੇਦਾਰੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਉਹਨਾਂ ਆਸ ਪ੍ਰਗਟ ਕੀਤੀ ਕਿ ਅੱਗੇ ਤੋਂ ਵੀ ਵਿਦਿਆਰਥੀ ਅਤੇ ਸਟਾਫ਼ ਇਸ ਤਰਾਂ ਦੀ ਗਤੀਵਿਧੀਆਂ ਵਿਚ ਸ਼ਾਮਿਲ ਹੋ ਕੇ ਆਪਣੇ ਗਿਆਨ ਵਿਚ ਵਾਧਾ ਕਰਨਗੇ। ਵਿਭਾਗ ਵੱਲੋਂ ਮੁੱਖ ਬੁਲਾਰੇ ਨੂੰ ਸਨਮਾਨ ਚਿੰਨ ਦਿੱਤਾ ਗਿਆ। ਪ੍ਰੋ. ਰਜਨੀ ਗੁਪਤਾ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ। ਇਸ ਵਰਕਸ਼ਾਪ ਵਿਚ ਸਾਇੰਸ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਸਮੇਤ 150 ਵਿਅਕਤੀਆਂ ਨੇ ਹਿੱਸਾ ਲਿਆ। ਐਸ ਡੀ ਕਾਲਜ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਨਰੇਸ਼ ਕੁਮਾਰ ਸਿੰਗਲਾ, ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਅਤੇ ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਇਸ ਵਰਕਸ਼ਾਪ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਕੈਮਿਸਟਰੀ ਵਿਭਾਗ ਨੂੰ ਵਧਾਈ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਜੇਲ੍ਹਾਂ ’ਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਸੰਬੰਧੀ ਚੁੱਪ ਹੀ ਰਹੇਗੀ ਭਾਜਪਾ

Next Post

ਸੀਬੀਐਸਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜੇ ਦੇ ਐਲਾਨ ਸੰਬੰਧੀ ਸੰਕੇਤ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਸੀਬੀਐਸਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜੇ ਦੇ ਐਲਾਨ ਸੰਬੰਧੀ ਸੰਕੇਤ

ਸੀਬੀਐਸਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜੇ ਦੇ ਐਲਾਨ ਸੰਬੰਧੀ ਸੰਕੇਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend