Gee 98News

ਕੇਵਲ ਢਿੱਲੋਂ ਬਨਾਮ ਭਗਵੰਤ ਮਾਨ : ਮੇਰੀ ਜੈਕਟ ਦੇ ਰੰਗ ਨਹੀਂ, ਸੂਬੇ ਦੇ ਫਿੱਟ ਰਹੇ ਰੰਗਾਂ ਦੀ ਫਿਕਰ ਕਰੇ ਭਗਵੰਤ ਮਾਨ : ਕੇਵਲ ਢਿੱਲੋਂ

ਬਰਨਾਲਾ,17 ਜੂਨ (ਨਿਰਮਲ ਸਿੰਘ ਪੰਡੋਰੀ) :

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਜੈਕਟ ਦੇ ਰੰਗ ਨੂੰ ਲੈ ਕੇ ਬਿਆਨ ਦਾ ਕੇਵਲ ਸਿੰਘ ਢਿੱਲੋਂ ਵਲੋਂ ਵੀ ਮੋੜਵਾਂ ਜਵਾਬ ਦਿੱਤਾ ਗਿਆ ਹੈ। ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨਾਂ ਦੀ ਜੈਕਟ ਦੇ ਰੰਗ ਦਾ ਫਿਕਰ ਛੱਡ ਕੇ ਪੰਜਾਬ ਦੇ ਲੋਕਾਂ ਦਾ ਫਿਕਰ ਕਰਨਾ ਚਾਹੀਦਾ ਹੈ। ਕਿਉਂਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰਾਂ ਨਾਲ ਵਿਗੜਨ ਨਾਲ ਸੂਬੇ ਦੇ ਰੰਗ ਫਿੱਕੇ ਹੋ ਰਹੇ ਹਨ। ਉਨਾਂ ਕਿਹਾ ਕਿ ਰੋਜ਼ਾਨਾ ਕਤਲ, ਲੁੱਟਾਂ ਖੋਹਾਂ ਹੋ ਰਹੀਆਂ ਹਨ। ਪੰਜਾਬ ਦੇ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕਾਂ ਸਮੇਤ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਚੁੱਕਿਆ ਹੈ। ਕਿਸੇ ਵਿਅਕਤੀ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਇਨਾਂ ਹਾਲਾਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ, ਜਦਕਿ ਮੁੱਖ ਮੰਤਰੀ ਦੀ ਨਜ਼ਰ ਲੋਕਾਂ ਦੇ ਕੱਪੜਿਆਂ ਉੱਪਰ ਟਿਕੀ ਹੋਈ ਹੈ। ਢਿੱਲੋਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਕਹਿੰਦੇ ਸਨ ਕਿ ਉਹ ਆਪਣੇ ਕੰਮਾਂ ਦੇ ਬਦਲੇ ਲੋਕਾਂ ਤੋਂ ਵੋਟ ਮੰਗਣਗੇ ਪ੍ਰੰਤੂ ਹੁਣ ਸਰਕਾਰ ਦੇ ਕੰਮ ਗਿਨਾਉਣ ਦੀ ਥਾਂ ਸਿਰਫ਼ ਵਿਰੋਧੀਆਂ ਨੂੰ ਭੰਡਣ ਦੇ ਜ਼ੋਰ ਦਿੱਤਾ ਗਿਆ ਹੋਇਆ ਹੈ। ਉਨਾਂ ਕਿਹਾ ਕਿ ਸਰਕਾਰ ਦੀ ਤਿੰੰਨ ਮਹੀਨਿਆਂ ਦੀ ਕੋਈ ਵੀ ਪ੍ਰਾਪਤੀ ਨਹੀਂ ਹੈ। ਚੋਣਾਂ ਮੌਕੇ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਖਾਸ ਕਰ ਸੰਗਰੂਰ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤਿੰਨ ਮਹੀਨਿਆਂ ਵਿੱਚ ਹੀ ਦੁਖੀ ਹੋ ਚੁੱਕੇ ਹਨ। ਜਿਸ ਕਰਕੇ ਇਸ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਸਪੱਸ਼ਟ ਦਿਖਾਈ ਦੇ ਰਹੀ ਹੈ ਅਤੇ ਹਾਰ ਸਾਹਮਣੇ ਦੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਬੌਖਲਾ ਚੁੱਕੇ ਹਨ ਅਤੇ ਬੇਤੁਕੇ ਬਿਆਨ ਦੇ ਰਹੇ ਹਨ।

error: Content is protected !!