Gee 98News

ਕੇਵਾਈਓਆਈ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਕੇਵਲ ਢਿੱਲੋਂ ਦੀ ਮੱਦਦ ਕਰੇਗੀ- ਨਿਰਮਲ ਦੋਸਤ

ਜਗਰਾਓ,21ਜੂਨ (ਜੀ98 ਨਿਊਜ਼ ਸਰਵਿਸ)

ਕਿਸਾਨ ਯੂਥ ਆਰਗੇਨਾਈਜੇਸ਼ਨ ਆੱਫ਼ ਇੰਡੀਆ (ਕੇਵਾਈਓਆਈ) ਨੇ ਲੋਕ ਸਭਾ ਹਲਕਾ ਸੰਗਰੂਰ ਦੀ ਹੋ ਰਹੀ ਜ਼ਿਮਨੀ ਚੋਣ ‘ਚ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜ ਰਹੇ ਕੇਵਲ ਸਿੰਘ ਢਿੱਲੋਂ ਨੂੰ ਆਪਣੇ ਵੱਲੋਂ ਸਿਆਸੀ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਪ੍ਰੈੱਸ ਨੂੰ ਉਪਰੋਕਤ ਜਾਣਕਾਰੀ ਦਿੰਦਿਆਂ ਕੇਵਾਈਓਆਈ ਦੇ ਸੂਬਾ ਪ੍ਰਧਾਨ ਨਿਰਮਲ ਦੋਸਤ (ਰਾਏਕੋਟ) ਨੇ ਦੱਸਿਆ ਕਿ ਕੇਵਲ ਸਿੰਘ ਢਿੱਲੋਂ ਨੂੰ ਹਮਾਇਤ ਦੇਣ ਦਾ ਫੈਸਲਾ ਹੋਈ ਇੱਕ ਮੀਟਿੰਗ ‘ਚ ਲੰਮੀਆਂ ਵਿਚਾਰਾਂ ਕਰਨ ਉਪਰੰਤ ਲਿਆ ਗਿਆ ਹੈ। ਉਨਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਵਿਕਾਸ਼ ਪੁਰਸ਼ ਵਜੋਂ ਜਾਣੇ ਜਾਂਦੇ ਹਨ,ਕਹਿਣੀ ਤੇ ਕਰਨੀ ਦੇ ਪੱਕੇ ਅਤੇ ਨਿਮਰਤਾ ਵਾਲੇ ਸੁਭਾਅ ਦੇ ਮਾਲਕ ਹਨ। ਉਨਾਂ ਕੇਵਾਈਓਆਈ ਦੇ ਸਮੂਹ ਆਗੂਆਂ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਢਿੱਲੋਂ ਨੂੰ ਸ਼ਾਨਦਾਰ ਜਿੱਤ ਦਿਵਾਉਣ ਲਈ ਵੱਧ ਤੋਂ ਵੱਧ ਵੋਟਾਂ ਪਵਾਉਣ ਲਈ ਡੱਟ ਕੇ ਮੱਦਦ ਕੀਤੀ ਜਾਵੇ। ਵਰਨਣਯੋਗ ਹੈ ਕਿ ਨਿਰਮਲ ਦੋਸਤ ਨੇ ਸੰਨ 1999 ‘ਚ ਹੋਈਆਂ ਆਮ ਲੋਕ ਸਭਾ ਚੋਣਾਂ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਲੜੀ ਸੀ।

error: Content is protected !!