Gee 98News

ਜ਼ਿਲ੍ਹੇ ਤੋਂ ਬਾਹਰਲੇ ਵਿਅਕਤੀਆਂ ਨੂੰ ਜ਼ਿਲਾ ਛੱਡਣ ਦੀਆਂ ਸਖ਼ਤ ਹਦਾਇਤਾਂ ਜਾਰੀ

ਬਰਨਾਲਾ, 21 ਜੂਨ (ਨਿਰਮਲ ਸਿੰਘ ਪੰਡੋਰੀ) :-

ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ -ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੀ ਮੱਦਦ ਕਰਨ ਲਈ ਜ਼ਿਲ੍ਹੇ ਤੋਂ ਬਾਹਰੋ ਆਏ ਵਿਅਕਤੀਆਂ ਨੂੰ 21 ਜੂਨ ਸ਼ਾਮ 6 ਵਜੇ ਤੋਂ ਪਹਿਲਾਂ ਬਰਨਾਲਾ ਜ਼ਿਲ੍ਹਾ ਛੱਡ ਜਾਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ, ਇਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ 21 ਜੂਨ ਸ਼ਾਮ 6 ਵਜੇ ਤੋਂ 23 ਜੂਨ ਸ਼ਾਮ 6 ਵਜੇ ਤੱਕ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਕਿਸੇ ਤਰਾਂ ਦੀ ਪਬਲਿਕ ਮੀਟਿੰਗ ਕਰਨ, ਰੈਲੀ ਕਰਨ ਤੇ ਲਾਊਡ ਸਪੀਕਰ ਰਾਹੀਂ ਪ੍ਰਚਾਰ ਕਰਨ, ਕਿਸੇ ਤਰਾਂ ਦੇ ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠ ਹੋਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਹੁਕਮ ਦੇ ਲਾਗੂ ਹੋਣ ਨਾਲ ਚੋਣਾਂ ਤੋਂ ਪਹਿਲਾ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ’ਤੇ ਕੋਈ ਮਨਾਹੀ ਨਹੀਂ ਹੈ।

error: Content is protected !!